28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਕੈਬਨਿਟ ਮੰਤਰੀ ਪੰਜਾਬ ਨੇ ਹੜ੍ਹ ਪ੍ਰਭਾਵਿਤ ਪਿੰਡ ਪੰਮਾ 'ਚ ਹੜ੍ਹ ਨਾਲ ਹੋਏ ਨੁਕਸਾਨ ਦਾ ਲਿਆ ਜਾਇਜ਼ਾ

Ad Position 21
No active advertisement
ਅਜੀਤ ਡੈਸਕ 30-08-2025
ਤਾਰਾਗੜ੍ਹ, 29 ਅਗਸਤ (ਸੋਹਨ ਲਾਲ)-ਕੁਦਰਤ ਦੀ ਮਾਰ ਹੇਠ ਆਏ ਲੋਕ ਰਾਵੀ ਦਰਿਆ ਦਾ ਪਾਣੀ ਉਤਰ ਜਾਣ ਤੋਂ ਬਾਅਦ ਵੀ ਹੜ੍ਹ ਦਾ ਸੰਤਾਪ ਝੱਲ ਰਹੇ ਹਨ | ਲੋਕਾਂ ਦਾ ਜਨਜੀਵਨ ਕਾਫ਼ੀ ਪ੍ਰਭਾਵਿਤ ਹੋਇਆ ਹੈ | ਪੰਜਾਬ ਸਰਕਾਰ ਲੋਕਾਂ ਦੇ ਨਾਲ ਹੈ ਅਤੇ ਹਰ ਸਥਿਤੀ ਵਿਚ ਲੋਕਾਂ ਦੇ ਨਾਲ ਮੋਢੇ ਨਾਲ ਮੋਢਾ ਮਿਲਾ ਕੇ ਖੜੀ ਹੈ | ਲੋਕਾਂ ਦੇ ਹੋਏ ਨੁਕਸਾਨ ਵਿਚ ਪੰਜਾਬ ਸਰਕਾਰ ਉਨ੍ਹਾਂ ਦਾ ਹਰ ਤਰ੍ਹਾਂ ਨਾਲ ਸਹਿਯੋਗ ਕਰੇਗੀ | ਇਹ ਪ੍ਰਗਟਾਵਾ ਕੈਬਨਿਟ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਨੇ ਅੱਜ ਹੜ੍ਹ ਪ੍ਰਭਾਵਿਤ ਪਿੰਡ ਪੰਮਾ ਦਾ ਦੌਰਾ ਕਰਨ ਮਗਰੋਂ ਕੀਤਾ | ਇਸ ਮੌਕੇ ਉਨ੍ਹਾਂ ਦੇ ਨਾਲ ਬਲਾਕ ਪ੍ਰਧਾਨ ਪਵਨ ਕੁਮਾਰ, ਭੁਪਿੰਦਰ ਸਿੰਘ ਕਟਾਰੂਚੱਕ, ਬਲਾਕ ਪ੍ਰਧਾਨ ਸੂਬੇਦਾਰ ਕੁਲਵੰਤ ਸਿੰਘ ਅਤੇ ਹੋਰ ਪਾਰਟੀ ਦੇ ਵਰਕਰ ਵੀ ਹਾਜ਼ਰ ਸਨ | ਜ਼ਿਕਰਯੋਗ ਹੈ ਕਿ ਪਿਛਲੇ ਦਿਨ ਰਾਵੀ ਵਿਚ ਪਾਣੀ ਦਾ ਪੱਧਰ ਜ਼ਿਆਦਾ ਵੱਧ ਜਾਣ ਕਾਰਨ ਰਾਵੀ ਦਰਿਆ ਨੇ ਆਪਣਾ ਰੁੱਖ ਪਿੰਡ ਪੰਮਾ ਵੱਲ ਕਰ ਲਿਆ | ਜਿਸ ਦੇ ਚੱਲਦਿਆਂ ਪਿੰਡ ਪੰਮਾ ਕਾਫ਼ੀ ਪ੍ਰਭਾਵਿਤ ਹੋਇਆ | ਲੋਕਾਂ ਦੇ ਘਰਾਂ ਦੇ ਬਾਹਰ 10-15 ਫੁੱਟ ਡੰੂਘੇ ਟੋਏ ਪੈ ਗਏ ਅਤੇ ਲੋਕਾਂ ਦੇ ਘਰ ਅਤੇ ਸੜਕਾਂ ਪਾਣੀ ਵਿਚ ਰੁੜ੍ਹ ਗਈਆਂ | ਲੋਕਾਂ ਦੇ ਘਰਾਂ ਦੇ ਅੰਦਰ 4-4 ਫੁੱਟ ਪਾਣੀ ਵੜ ਗਿਆ | ਜਿਸ ਦੇ ਚੱਲਦਿਆਂ ਪਿੰਡ ਪੰਮਾ ਦੇ ਲੋਕਾਂ ਦਾ ਕਾਫ਼ੀ ਨੁਕਸਾਨ ਹੋਇਆ | ਇਸ ਮੌਕੇੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਕੁਦਰਤ ਦੀ ਮਾਰ ਸੀ, ਜੋ ਲੋਕਾਂ ਦਾ ਬਹੁਤ ਜ਼ਿਆਦਾ ਨੁਕਸਾਨ ਕਰ ਗਈ ਹੈ | ਉਨ੍ਹਾਂ ਕਿਹਾ ਕਿ ਲੋਕ ਘਬਰਾਉਣ ਨਾ ਅੱਜ ਇਸ ਮੁਸ਼ਕਿਲ ਘੜੀ ਅੰਦਰ ਉਹ ਖ਼ੁਦ ਵੱਖ-ਵੱਖ ਪਿੰਡਾਂ ਅੰਦਰ ਪਹੁੰਚ ਰਹੇ ਹਨ ਅਤੇ ਲੋਕਾਂ ਦੇ ਹੋਏ ਨੁਕਸਾਨ ਦਾ ਜਾਇਜ਼ਾ ਲੈ ਰਹੇ ਹਨ | ਲੋਕਾਂ ਤੱਕ ਰਾਹਤ ਵੀ ਪਹੁੰਚਾਈ ਜਾ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਪਠਾਨਕੋਟ 'ਚ ਆਰ.ਪੀ. ਸ਼ਰਮਾ ਨੂੰ ਭਰਵੇਂ ਇਕੱਠ ਨੇ ਦਿੱਤੀ ਅੰਤਿਮ ਵਿਦਾਈ ਅਗਲੀ ਖ਼ਬਰ ਪੀੜਤਾਂ ਦੇ ਦੋਸ਼, ਹੈੱਡ ਵਰਕਸ ਦੇ ਗੇਟ ਨਾ ਖੁੱਲ੍ਹਣ ਕਾਰਨ, ਓਵਰਫ਼ਲੋ ਯੂ.ਬੀ.ਡੀ.ਸੀ. ਨਹਿਰ ਨੇ ਪਠਾਨਕੋਟ ਜ਼ਿਲ੍ਹੇ ਵਿਚ...
Ad Position 24