28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਪਠਾਨਕੋਟ 'ਚ ਆਰ.ਪੀ. ਸ਼ਰਮਾ ਨੂੰ ਭਰਵੇਂ ਇਕੱਠ ਨੇ ਦਿੱਤੀ ਅੰਤਿਮ ਵਿਦਾਈ

Ad Position 21
No active advertisement
ਅਜੀਤ ਡੈਸਕ 30-08-2025
ਪਠਾਨਕੋਟ, 29 ਅਗਸਤ (ਸੰਧੂ)-ਭਾਜਪਾ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਪਠਾਨਕੋਟ ਤੋਂ ਵਿਧਾਇਕ ਅਸ਼ਵਨੀ ਸ਼ਰਮਾ ਦੇ ਵੱਡੇ ਭਰਾ ਆਰ.ਪੀ. ਸ਼ਰਮਾ (63) ਦਾ ਅੱਜ ਪਠਾਨਕੋਟ ਵਿਖੇ ਅੰਤਿਮ ਸਸਕਾਰ ਕਰ ਦਿੱਤਾ ਗਿਆ | ਇਸ ਮੌਕੇ ਸਿਆਸਤ, ਧਰਮ ਤੇ ਸਮਾਜਿਕ ਜਗਤ ਨਾਲ ਜੁੜੀਆਂ ਕਈ ਪ੍ਰਸਿੱਧ ਹਸਤੀਆਂ ਵੱਡੀ ਗਿਣਤੀ ਵਿਚ ਪਹੁੰਚੀਆਂ ਅਤੇ ਸਵ: ਆਰ.ਪੀ. ਸ਼ਰਮਾ ਨੂੰ ਨਮ ਅੱਖਾਂ ਨਾਲ ਅੰਤਿਮ ਵਿਦਾਈ ਦਿੱਤੀ | ਅੰਤਿਮ ਸਸਕਾਰ ਵਿਚ ਭਾਰਤੀ ਜਨਤਾ ਪਾਰਟੀ ਦੇ ਕੌਮੀ ਮੀਤ ਪ੍ਰਧਾਨ ਸੌਦਾਨ ਸਿੰਘ ਕੌਮੀ ਸਕੱਤਰ ਅਤੇ ਵਿਧਾਇਕ ਡਾ: ਨਰਿੰਦਰ ਸਿੰਘ ਰੈਣਾ, ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ, ਕੇਂਦਰੀ ਪਾਰਲੀਮੈਂਟਰੀ ਬੋਰਡ ਦੇ ਮੈਂਬਰ ਇਕਬਾਲ ਸਿੰਘ ਲਾਲਪੁਰਾ, ਪ੍ਰਦੇਸ਼ ਮਹਾਂ ਮੰਤਰੀ ਸੰਗਠਨ ਪੰਜਾਬ ਅਤੇ ਚੰਡੀਗੜ੍ਹ ਮੰਥਰੀ ਸ੍ਰੀਨਿਵਾਸੂਲੂ, ਸਤੀਸ਼ ਕੁਮਾਰ ਸ਼ਰਮਾ ਜੰਮੂ ਕਸ਼ਮੀਰ ਤੋਂ ਵਿਧਾਇਕ, ਸਾਬਕਾ ਸੂਬਾ ਪ੍ਰਧਾਨ ਮਨੋਰੰਜਨ ਕਾਲੀਆ, ਸਾਬਕਾ ਸੂਬਾ ਪ੍ਰਧਾਨ ਸ਼ਵੇਤ ਮਲਿਕ, ਸਾਬਕਾ ਮੰਤਰੀ ਮਾਸਟਰ ਮੋਹਨ ਲਾਲ, ਸਾਬਕਾ ਮੰਤਰੀ ਸੁਰਜੀਤ ਜਿਆਣੀ, ਸਾਬਕਾ ਮੰਤਰੀ ਤੀਖ਼ਸ਼ਣ ਸੂਦ, ਸਾਬਕਾ ਮੁੱਖ ਸੰਸਦੀ ਸਕੱਤਰ ਕੇ.ਡੀ. ਭੰਡਾਰੀ, ਜਗਦੀਪ ਸਿੰਘ ਅਤੇ ਮੋਹਿੰਦਰ ਕੌਰ ਜੋਸ਼, ਸਾਬਕਾ ਵਿਧਾਇਕ ਅਤੇ ਪੰਜਾਬ ਭਾਜਪਾ ਕੋਰ ਕਮੇਟੀ ਮੈਂਬਰ ਕੇਵਲ ਢਿੱਲੋਂ, ਸਾਬਕਾ ਡਿਪਟੀ ਸਪੀਕਰ ਪੰਜਾਬ ਦਿਨੇਸ਼ ਸਿੰਘ ਬੱਬੂ, ਸਾਬਕਾ ਵਿਧਾਇਕ ਜਗਵੀਰ ਬਰਾੜ, ਬਲਵਿੰਦਰ ਸਿੰਘ ਲਾਡੀ, ਹਰਮਿੰਦਰ ਜੱਸੀਆਂ ਅਤੇ ਸੀਮਾ ਕੁਮਾਰੀ, ਸੂਬਾ ਕੋਰ ਕਮੇਟੀ ਮੈਂਬਰ ਜੀਵਨ ਗੁਪਤਾ, ਸੂਬਾ ਮੀਤ ਪ੍ਰਧਾਨ ਬਿਕਰਮ ਸਿੰਘ ਚੀਮਾ, ਡਾ: ਸੁਭਾਸ਼ ਸ਼ਰਮਾ ਅਤੇ ਰਾਜੇਸ਼ ਬਾਘਾ, ਸੂਬਾ ਮਹਾਂ ਮੰਤਰੀ ਅਨਿਲ ਸਰੀਨ, ਰਾਕੇਸ਼ ਰਾਠੌਰ ਅਤੇ ਜਗਮੋਹਨ ਰਾਜੂ, ਸੂਬਾ ਸਕੱਤਰ ਸੂਰਜ ਭਾਰਦਵਾਜ ਅਤੇ ਰਾਕੇਸ਼ ਸ਼ਰਮਾ, ਅਦਾਕਾਰ ਹੌਬੀ ਧਾਲੀਵਾਲ; ਡੇਰਾ ਬਾਬਾ ਨਾਨਕ ਤੋਂ ਰਵੀਕਰਨ ਸਿੰਘ ਕਾਹਲੋਂ; ਸਾਬਕਾ ਮੇਅਰ ਪਠਾਨਕੋਟ ਅਨਿਲ ਵਾਸੂਦੇਵਾ, ਜ਼ਿਲ੍ਹਾ ਪ੍ਰਧਾਨ ਪਠਾਨਕੋਟ ਸੁਰੇਸ਼ ਸ਼ਰਮਾ, ਸੁਤੰਤਰਤਾ ਸੈਨਾਨੀ ਜਥੇਦਾਰ ਕੇਸਰ ਸਿੰਘ ਯਾਦਗਾਰੀ ਸਭਾ ਦੇ ਚੇਅਰਮੈਨ ਹਰਸਿਮਰਨਜੀਤ ਸਿੰਘ ਸੰਧੂ ਆਦਿ ਹਾਜ਼ਰ ਸਨ | ਇਸ ਮੌਕੇ ਭਾਜਪਾ ਦੇ ਕੌਮੀ ਮੀਤ ਪ੍ਰਧਾਨ ਸੌਦਾਨ ਸਿੰਘ ਅਤੇ ਭਾਜਪਾ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਅਸ਼ਵਨੀ ਸ਼ਰਮਾ ਨਾਲ ਦੁੱਖ ਪ੍ਰਗਟਾਉਂਦਿਆਂ ਕਿਹਾ ਕਿ ਆਰ.ਪੀ. ਸ਼ਰਮਾ ਇਕ ਸਾਦਗੀ ਪਸੰਦ, ਇਮਾਨਦਾਰ ਅਤੇ ਮਿਲਣਸਾਰ ਵਿਅਕਤੀ ਸਨ | ਉਨ੍ਹਾਂ ਦੀ ਜ਼ਿੰਦਗੀ ਹਮੇਸ਼ਾ ਲੋਕਾਂ ਦੀ ਭਲਾਈ ਲਈ ਸਮਰਪਿਤ ਰਹੀ | ਸੌਦਾਨ ਸਿੰਘ ਨੇ ਕਿਹਾ ਇਸ ਮੁਸ਼ਕਿਲ ਘੜੀ ਵਿਚ ਅਸੀਂ ਸਾਰੇ ਸ਼ਰਮਾ ਪਰਿਵਾਰ ਦੇ ਨਾਲ ਖੜ੍ਹੇ ਹਾਂ |
Ad Position 22
No active advertisement
ਪਿਛਲੀ ਖ਼ਬਰ ਪਿੰਡ ਸਿੰਬਲੀ ਦਾ ਬਾਬਾ ਸੁਰਗਲ ਦੇਵ ਸਾਲਾਨਾ ਸਿੰਝ ਮੇਲਾ ਸਫ਼ਲਤਾ ਪੂਰਵਕ ਹੋਇਆ ਸੰਪੰਨ ਅਗਲੀ ਖ਼ਬਰ ਕੈਬਨਿਟ ਮੰਤਰੀ ਪੰਜਾਬ ਨੇ ਹੜ੍ਹ ਪ੍ਰਭਾਵਿਤ ਪਿੰਡ ਪੰਮਾ 'ਚ ਹੜ੍ਹ ਨਾਲ ਹੋਏ ਨੁਕਸਾਨ ਦਾ ਲਿਆ ਜਾਇਜ਼ਾ
Ad Position 24