28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

31 ਅਗਸਤ ਨੂੰ ਸੁਖਬੀਰ ਸਿੰਘ ਬਾਦਲ ਜ਼ਿਲ੍ਹਾ ਪਠਾਨਕੋਟ ਹੜ੍ਹ ਪੀੜਤ ਪਿੰਡਾਂ ਦਾ ਕਰਨਗੇ ਦੌਰਾ-ਲੰਗਾਹ/ਯੂਥ ਪ੍ਰਧਾਨ ਰਾਣਾ

Ad Position 21
No active advertisement
ਅਜੀਤ ਡੈਸਕ 30-08-2025
ਨਰੋਟ ਮਹਿਰਾ, 29 ਅਗਸਤ (ਰਾਜ ਕੁਮਾਰੀ)-ਪੰਜਾਬ ਵਿਚ ਹੜ੍ਹਾਂ ਦੀ ਮਾਰ ਹੇਠ ਆਏ ਭੋਆ ਹਲਕੇ ਦੇ ਪਿੰਡਾਂ ਦਾ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 31 ਅਗਸਤ ਨੰੂ ਦੌਰਾ ਕਰਨਗੇ | ਜ਼ਿਲ੍ਹਾ ਪਠਾਨਕੋਟ ਦੇ ਹਲਕਾ ਭੋਆ ਵਿਚ ਬਹੁਤ ਵੱਡੇ ਪੱਧਰ 'ਤੇ ਤਬਾਹੀ ਹੋਈ ਹੈ | ਇਹ ਜਾਣਕਾਰੀ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਅਕਾਲੀ ਆਗੂ ਜ਼ਿਲ੍ਹਾ ਪ੍ਰਧਾਨ ਅਕਾਲੀ ਜਥਾ ਗੁਰਦਾਸਪੁਰ ਜਥੇਦਾਰ ਸੁੱਚਾ ਸਿੰਘ ਲੰਗਾਹ, ਯੂਥ ਅਕਾਲੀ ਦਲ ਪਠਾਨਕੋਟ ਦੇ ਜ਼ਿਲ੍ਹਾ ਪ੍ਰਧਾਨ ਤੇ ਕੌਮੀ ਬੁਲਾਰਾ ਜਸਪ੍ਰੀਤ ਸਿੰਘ ਰਾਣਾ ਨੇ ਪੱਤਰਕਾਰਾਂ ਗੱਲਬਾਤ ਦਿੱਤੀਆਂ | ਜਥੇ: ਲੰਗਾਹ, ਸ. ਰਾਣਾ ਨੇ ਹੜ੍ਹ ਪੀੜਤਾਂ ਨਾਲ ਮੁਲਾਕਾਤ ਕੀਤੀ ਤੇ ਤਬਾਹ ਹੋਏ ਇਲਾਕੇ ਦਾ ਦੌਰਾ ਕੀਤਾ ਅਤੇ ਪਿੰਡ-ਪਿੰਡ ਵਿਚ ਲੰਗਰ ਪਹੁੰਚਾਉਣ ਦੀਆਂ ਡਿਊਟੀਆਂ ਲਗਾਈਆਂ | ਜਥੇ: ਲੰਗਾਹ ਅਤੇ ਯੂਥ ਪ੍ਰਧਾਨ ਰਾਣਾ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਤਕਰੀਬਨ 2 ਵਜੇ ਪੁਲ ਕਥਲੌਰ, ਕੋਹਲੀਆਂ ਵਿਖੇ ਹੜ੍ਹ ਪੀੜਤ ਲੋਕਾਂ ਨਾਲ ਮਿਲਣਗੇ ਅਤੇ ਤਬਾਹ ਹੋਏ ਇਲਾਕੇ ਦਾ ਦੌਰਾ ਕਰਨਗੇ | ਇਸ ਮੌਕੇ ਉਨ੍ਹਾਂ ਨਾਲ ਸੀਨੀਅਰ ਅਕਾਲੀ ਆਗੂ ਮਨਪ੍ਰੀਤ ਸਿੰਘ ਸਾਹਨੀ, ਸੀਨੀਅਰ ਅਕਾਲੀ ਆਗੂ ਰਵਿੰਦਰ ਸਿੰਘ ਜੱਗਾ, ਸੀਨੀਅਰ ਅਕਾਲੀ ਆਗੂ ਹਰਜਿੰਦਰ ਸਿੰਘ ਖ਼ਾਲਸਾ, ਸਾਬਕਾ ਜ਼ਿਲ੍ਹਾ ਪ੍ਰਧਾਨ ਮਾਸਟਰ ਭਜਨ ਲਾਲ, ਸਰਪੰਚ ਬਲਵਿੰਦਰ ਸਿੰਘ ਦਤਿਆਲ, ਅਵਤਾਰ ਸਿੰਘ ਗੋਲਾ, ਰਣਜੀਤ ਸਿੰਘ ਗੋਸਲ, ਗੋਲਡੀ ਫਰਵਾਲ, ਜਰਨਲ ਸਕੱਤਰ ਨਿਰਮਲ ਸਿੰਘ ਗੋਰਾ, ਯੂਥ ਆਗੂ ਕੁਲਦੀਪ ਸਿੰਘ ਬਲਸੂਆ, ਅਮਰਜੋਤ ਸਿੰਘ ਸਮੇਤ ਇਲਾਕੇ ਦੇ ਲੋਕ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮਿਸਤਰੀ-ਮਜ਼ਦੂਰਾਂ ਦੇ ਹੱਕ ਵਿਚ ਇਫਟੂ ਵਲੋਂ ਉਸਾਰੀ ਭਲਾਈ ਬੋਰਡ 'ਚੋਂ ਗੁਜ਼ਾਰੇ ਭੱਤੇ ਦੀ ਕੀਤੀ ਮੰਗ ਅਗਲੀ ਖ਼ਬਰ ਪਿੰਡ ਹੈਬੋ ਵਿਖੇ ਬਾਬਾ ਪੰਜ ਪੀਰ ਦੇ ਸਥਾਨ 'ਤੇ ਨੌਜਵਾਨਾਂ ਵਲੋਂ ਫ਼ਰਸ਼ ਨਿਰਮਾਣ ਦੀ ਸੇਵਾ ਕੀਤੀ ਆਰੰਭ
Ad Position 24