28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਆਰੀਆ ਮਹਿਲਾ ਕਾਲਜ ਦੇ ਐੱਨ.ਐੱਸ.ਐੱਸ. ਵਿਭਾਗ ਅਤੇ ਸਰੀਰਕ ਸਿੱਖਿਆ ਵਿਭਾਗ ਨੇ ਅੰਤਰਰਾਸ਼ਟਰੀ ਖੇਡ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 30-08-2025
ਪਠਾਨਕੋਟ, 29 ਅਗਸਤ (ਸੰਧੂ)-ਆਰੀਆ ਮਹਿਲਾ ਮਹਾਂਵਿਦਿਆਲਿਆ ਪਠਾਨਕੋਟ ਦੇ ਐੱਨ.ਐੱਸ.ਐੱਸ. ਵਿਭਾਗ ਅਤੇ ਸਰੀਰਕ ਸਿੱਖਿਆ ਵਿਭਾਗ ਨੇ ਸਾਂਝੇ ਤੌਰ 'ਤੇ ਪਿ੍ੰਸੀਪਲ ਡਾ: ਗੁਰਮੀਤ ਕੌਰ ਦੀ ਪ੍ਰਧਾਨਗੀ ਹੇਠ ਅਤੇ ਐੱਨ.ਐੱਸ.ਐੱਸ. ਵਿਭਾਗ ਦੇ ਪ੍ਰੋਗਰਾਮ ਅਫ਼ਸਰ ਪ੍ਰੋਫੈਸਰ ਸ਼ੀਤਲ ਆਨੰਦ ਅਤੇ ਸ਼ਿਲਪਾ ਭਗਤ ਤੇ ਸਰੀਰਕ ਸਿੱਖਿਆ ਵਿਭਾਗ ਦੇ ਮੁਖੀ ਪ੍ਰੋ: ਸ਼ਮਾ ਕਸ਼ਯਪ ਅਤੇ ਪ੍ਰੋਫੈਸਰ ਸ਼ਿਵਾਨੀ ਦੀ ਅਗਵਾਈ ਹੇਠ ਅੰਤਰਰਾਸ਼ਟਰੀ ਖੇਡ ਦਿਵਸ ਮਨਾਇਆ | ਹਾਕੀ ਜਾਦੂਗਰ, ਵਿਸ਼ਵ ਪ੍ਰਸਿੱਧ ਹਾਕੀ ਖਿਡਾਰੀ ਮੇਜਰ ਧਿਆਨ ਚੰਦ ਦੇ ਜਨਮ ਦਿਨ ਨੂੰ ਸਮਰਪਿਤ ਇਸ ਦਿਨ ਦੀ ਸ਼ੁਰੂਆਤ ਵਿਚ ਸਭ ਤੋਂ ਪਹਿਲਾਂ ਐੱਨ.ਐੱਸ.ਐੱਸ. ਵਲੰਟੀਅਰ ਅਤੇ ਖਿਡਾਰੀਆਂ ਨੇ ਆਪਣੇ ਆਪ ਨੂੰ ਆਪਣੇ ਰਿਸ਼ਤੇਦਾਰਾਂ ਅਤੇ ਵਾਤਾਵਰਨ ਨੂੰ ਪੂਰੀ ਤਰ੍ਹਾਂ ਤੰਦਰੁਸਤ ਰੱਖਣ ਦੀ ਸਹੁੰ ਚੁੱਕੀ ਅਤੇ ਫਿਰ ਯੋਗਾ ਗਤੀਵਿਧੀਆਂ ਸਿੱਖਾਈਆਂ ਅਤੇ ਯੋਗਾ ਰਾਹੀਂ ਸਰੀਰ ਨੂੰ ਤੰਦਰੁਸਤ ਰੱਖਣ ਦੇ ਤਰੀਕੇ ਬਾਰੇ ਪ੍ਰੇਰਿਤ ਕੀਤਾ ਅਤੇ ਫਿਰ ਇਕ ਖੇਡ ਪ੍ਰਦਰਸ਼ਨ ਕੀਤਾ | ਜਿਸ ਦੀ ਸਾਰਿਆਂ ਨੇ ਪ੍ਰਸ਼ੰਸਾ ਕੀਤੀ | ਪਿ੍ੰਸੀਪਲ ਡਾ: ਗੁਰਮੀਤ ਕੌਰ ਨੇ ਆਪਣੇ ਸ਼ਬਦਾਂ ਵਿਚ ਇਸ ਦਿਨ ਦੀ ਮਹੱਤਤਾ ਬਾਰੇ ਦੱਸਿਆ ਅਤੇ ਕਿਹਾ ਕਿ ਜੇਕਰ ਸਰੀਰ ਤੰਦਰੁਸਤ ਹੈ ਤਾਂ ਜੀਵਨ ਵੀ ਖ਼ੁਸ਼ਹਾਲ ਹੋਵੇਗਾ | ਇਸ ਲਈ ਉਨ੍ਹਾਂ ਨੇ ਖੇਡਾਂ ਨੂੰ ਸਾਡੇ ਜੀਵਨ ਦਾ ਮਹੱਤਵਪੂਰਨ ਹਿੱਸਾ ਬਣਾਉਣ ਬਾਰੇ ਗੱਲ ਕੀਤੀ |
Ad Position 22
No active advertisement
ਪਿਛਲੀ ਖ਼ਬਰ ਅਕਾਲ ਡਿਗਰੀ ਕਾਲਜ ਵਿਖੇ ਆਈ-ਰਾਈਜ਼ ਸਮਾਗਮ <br/> ਅਗਲੀ ਖ਼ਬਰ ਕੈਬਨਿਟ ਮੰਤਰੀ ਪੰਜਾਬ ਦੀ ਨਿਗਰਾਨੀ 'ਚ ਪਿੰਡ ਗੁਲਪੁਰ ਸਿੰਬਲੀ ਵਿਖੇ ਯੂ.ਬੀ.ਡੀ.ਸੀ. ਨਹਿਰ 'ਤੇ ਲਗਾਏ ਲੋਹੇ ਦੇ ਗੇਟ
Ad Position 24