20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਚੇਅਰਮੈਨ ਰਮਨ ਬਹਿਲ ਵਲੋਂ ਹੜ੍ਹ ਪ੍ਰਭਾਵਿਤ ਪਿੰਡ ਬਲੱਗਣ ਤੇ ਕਮਾਲਪੁਰ ਅਫਗਾਨਾ ਦਾ ਦੌਰਾ <br/>

Ad Position 21
No active advertisement
ਅਜੀਤ ਡੈਸਕ 31-08-2025
ਗੁਰਦਾਸਪੁਰ, 30 ਅਗਸਤ (ਚੱਕਰਾਜਾ)-ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਵਲੋਂ ਅੱਜ ਹੜ੍ਹ ਪ੍ਰਭਾਵਿਤ ਪਿੰਡ ਬਲੱਗਣ ਤੇ ਕਮਾਲਪੁਰ ਅਫਗਾਨਾ ਦਾ ਦੌਰਾ ਕੀਤਾ ਗਿਆ | ਇਸ ਮੌਕੇ ਉਨ੍ਹਾਂ ਨੇ ਹੜ੍ਹ ਕਾਰਨ ਇਨ੍ਹਾਂ ਪਿੰਡਾਂ ਵਿਚ ਲੋਕਾਂ ਦੇ ਮਕਾਨਾਂ ਤੇ ਹੋਰ ਹੋਏ ਨੁਕਸਾਨ ਦਾ ਜਾਇਜ਼ਾ ਲਿਆ | ਹੜ੍ਹ ਪੀੜਤ ਵਿਅਕਤੀਆਂ ਨਾਲ ਗੱਲ ਕਰਦਿਆਂ ਚੇਅਰਮੈਨ ਰਮਨ ਬਹਿਲ ਨੇ ਕਿਹਾ ਕਿ ਇਸ ਸੰਕਟ ਦੀ ਘੜੀ ਵਿਚ ਪੰਜਾਬ ਸਰਕਾਰ ਉਨ੍ਹਾਂ ਦੇ ਨਾਲ ਖੜ੍ਹੀ ਹੈ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਇਹ ਭਰੋਸਾ ਦਿੱਤਾ ਗਿਆ ਹੈ ਕਿ ਸੂਬਾ ਸਰਕਾਰ ਹੜ੍ਹਾਂ ਨਾਲ ਹੋਏ ਨੁਕਸਾਨ ਦੀ ਭਰਪਾਈ ਕਰੇਗੀ | ਉਨ੍ਹਾਂ ਕਿਹਾ ਕਿ ਉਹ ਪੰਜਾਬ ਸਰਕਾਰ ਤੱਕ ਪਹੁੰਚ ਕਰਕੇ ਜਿਨ੍ਹਾਂ ਲੋਕਾਂ ਦਾ ਨੁਕਸਾਨ ਹੋਇਆ ਹੈ, ਉਸ ਦਾ ਮੁਆਵਜ਼ਾ ਦਿਵਾਉਣ ਦੀ ਚਾਰਾਜੋਈ ਕਰਨਗੇ | ਇਸ ਮੌਕੇ ਉਨ੍ਹਾਂ ਨਾਲ ਮਾਰਕੀਟ ਕਮੇਟੀ ਦੇ ਚੇਅਰਮੈਨ ਭਾਰਤ ਭੂਸ਼ਨ ਸ਼ਰਮਾ, ਨੀਰਜ ਸਲਹੋਤਰਾ, ਕਮਾਲਪੁਰ ਅਫਗਾਨਾ ਦੇ ਸਰਪੰਚ ਨਰਿੰਦਰ ਸਿੰਘ, ਪਿੰਡ ਬਲੱਗਣ ਦੇ ਸਰਪੰਚ ਪ੍ਰੀਤਮ ਸਿੰਘ, ਨਿਸ਼ਾਨ ਸਿੰਘ, ਨੰਬਰਦਾਰ ਅਮਰੀਕ ਸਿੰਘ, ਸੌਦਾਗਰ ਸਿੰਘ, ਰੋਬਿਨ, ਰਾਕੇਸ਼ ਸ਼ਰਮਾ ਤੇ ਹੈਪੀ ਤੋਂ ਇਲਾਵਾ ਇਲਾਕੇ ਦੇ ਹੋਰ ਵੀ ਮੁਹਤਬਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪਿੰਡ ਸਿੰਘਪੁਰਾ 'ਚ ਸ਼ਰਧਾ ਨਾਲ ਮਨਾਇਆ ਜਾਵੇਗਾ ਬਾਬਾ ਸ੍ਰੀ ਚੰਦ ਜੀ ਦਾ ਜਨਮ ਦਿਹਾੜਾ ਅਗਲੀ ਖ਼ਬਰ ਜ਼ਿਲ੍ਹੇ ਦੇ ਮੰਡ ਖੇਤਰਾਂ 'ਚ ਸਥਿਤੀ ਅਜੇ ਵੀ ਗੰਭੀਰ, ਦਰਿਆ 'ਚ ਵਧ ਰਹੇ ਪਾਣੀ ਦੇ ਪੱਧਰ ਤੋਂ ਲੋਕ ਚਿੰਤਤ
Ad Position 24