20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਆਪਣੇ ਸਾਥੀਆਂ ਸਮੇਤ ਆਪਣੀ ਜਾਨ ਜੋਖ਼ਮ ਵਿਚ ਪਾ ਕੇ ਵਿਧਾਇਕ ਪਾਹੜਾ ਨੇ ਹੜ੍ਹ ਪੀੜਤਾਂ ਤੱਕ ਰਾਹਤ ਸਮੱਗਰੀ ਪਹੁੰਚਾਈ <br/>

Ad Position 21
No active advertisement
ਅਜੀਤ ਡੈਸਕ 31-08-2025
ਗੁਰਦਾਸਪੁਰ, 30 ਅਗਸਤ (ਗੁਰਪ੍ਰਤਾਪ ਸਿੰਘ)-ਪਿਛਲੇ ਪੰਜ ਦਿਨਾਂ ਤੋਂ ਗੁਰਦਾਸਪੁਰ ਹਲਕੇ ਦੇ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਆਪਣੀ ਟੀਮ ਨਾਲ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਕਰ ਰਹੇ ਹਨ | ਆਪਣੇ ਸਾਥੀਆਂ ਸਮੇਤ ਆਪਣੀ ਜਾਨ ਜੋਖ਼ਮ ਵਿਚ ਪਾ ਕੇ ਵਿਧਾਇਕ ਪਾਹੜਾ ਵਲੋਂ ਹੜ੍ਹ ਪ੍ਰਭਾਵਿਤ ਲੋਕਾਂ ਤੱਕ ਰਾਹਤ ਸਮਗਰੀ ਪਹੁੰਚਾਉਣ ਦਾ ਕੰਮ ਕੀਤਾ ਜਾਂ ਰਿਹਾ ਹੈ | ਇਸ ਸਬੰਧੀ ਗੱਲਬਾਤ ਕਰਦਿਆਂ ਵਿਧਾਇਕ ਪਾਹੜਾ ਨੇ ਕਿਹਾ ਕਿ ਉਨ੍ਹਾਂ ਦੀ ਟੀਮ ਨੇ ਹਲਕੇ ਦੇ ਪਿੰਡ ਅਲੂਣਾ ਵਿਚ ਹੜ੍ਹ ਪ੍ਰਭਾਵਿਤ ਲੋਕਾਂ ਤੱਕ ਆਪਣੀ ਜਾਨ ਜੋਖ਼ਮ ਵਿਚ ਪਾ ਕੇ ਰਾਸ਼ਨ ਪਹੁੰਚਾਇਆ ਹੈ | ਉਨ੍ਹਾਂ ਕਿਹਾ ਕਿ ਭਾਵੇਂ ਪਾਣੀ ਦੀ ਰਫ਼ਤਾਰ 100 ਕਿੱਲੋਮੀਟਰ ਪ੍ਰਤੀ ਘੰਟਾ ਦੇ ਕਰੀਬ ਸੀ, ਪਰ ਇਸ ਦੀ ਪ੍ਰਵਾਹ ਕੀਤੇ ਬਿਨਾਂ ਸਾਰੇ ਸਾਥੀਆਂ ਨੇ ਇਸ ਰਾਸ਼ਨ ਨੂੰ ਪਹੁੰਚਾਉਣ ਵਿਚ ਆਪਣਾ ਪੂਰਾ ਸਹਿਯੋਗ ਦਿੱਤਾ ਹੈ | ਉਨ੍ਹਾਂ ਕਿਹਾ ਕਿ ਇਸ ਦੁਖਾਂਤ ਕਾਰਨ ਕਈ ਲੋਕਾਂ ਦੇ ਘਰ ਤਬਾਹ ਹੋ ਗਏ ਹਨ | ਉਨ੍ਹਾਂ ਕਿਹਾ ਕਿ ਇਹ ਸਮਾਂ ਰਾਜਨੀਤੀ ਕਰਨ ਦਾ ਨਹੀਂ, ਸਗੋਂ ਇਸ ਸੰਕਟ ਦੀ ਘੜੀ ਵਿਚ ਹੜ੍ਹ ਵਿਚ ਫਸੇ ਲੋਕਾਂ ਨੂੰ ਬਚਾਉਣਾ ਅਤੇ ਉਨ੍ਹਾਂ ਤੱਕ ਰਾਸ਼ਨ ਪਹੁੰਚਾਉਣ ਦਾ ਹੈ | ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਜਿਨ੍ਹਾਂ ਲੋਕਾਂ ਦੇ ਘਰਾਂ ਨੂੰ ਨੁਕਸਾਨ ਪਹੁੰਚਿਆ ਹੈ ਅਤੇ ਜਿਨ੍ਹਾਂ ਕਿਸਾਨਾਂ ਦੀਆਂ ਫ਼ਸਲਾਂ ਪ੍ਰਭਾਵਿਤ ਹੋਈਆਂ ਹਨ, ਉਨ੍ਹਾਂ ਨੂੰ ਮੁਆਵਜ਼ਾ ਦਿੱਤਾ ਜਾਵੇ ਤਾਂ ਜੋ ਉਨ੍ਹਾਂ ਦੀ ਜ਼ਿੰਦਗੀ ਦੁਬਾਰਾ ਪੱਟੜੀ 'ਤੇ ਆ ਸਕੇ | ਉਨ੍ਹਾਂ ਕਿਹਾ ਕਿ ਇਸ ਦੁਖਾਂਤ ਨੇ ਬਹੁਤ ਨੁਕਸਾਨ ਕੀਤਾ ਹੈ | ਜਿਸ ਨੂੰ ਭੁਲਾਇਆ ਨਹੀਂ ਜਾ ਸਕਦਾ | ਵਿਧਾਇਕ ਪਾਹੜਾ ਤੇ ਉਨ੍ਹਾਂ ਦੇ ਪਰਿਵਾਰ ਵਲੋਂ ਹੜ੍ਹ ਦੀ ਮਾਰ ਝੱਲ ਰਹੇ ਲੋਕਾਂ ਤੱਕ ਕੀਤੀ ਜਾ ਰਹੀ ਪਹੁੰਚ ਸੋਸ਼ਲ ਮੀਡੀਆ 'ਤੇ ਚਰਚਾ ਦਾ ਵਿਸ਼ਾ ਬਣੀ ਹੋਈ ਹੈ | ਹਲਕਾ ਗੁਰਦਾਸਪੁਰ ਦੇ ਹੀ ਨਹੀਂ ਸਗੋਂ ਬਾਹਰੀ ਹਲਕੇ ਦੇ ਲੋਕਾਂ ਵਲੋਂ ਵੀ ਸੋਸ਼ਲ ਮੀਡੀਆ 'ਤੇ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਦੀਆਂ ਵੀਡੀਓ ਪਾ ਕੇ ਉਨ੍ਹਾਂ ਦੇ ਕੰਮ ਦੀ ਸਰਾਹਨਾ ਕੀਤੀ ਜਾ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਹੜ੍ਹ ਪ੍ਰਭਾਵਿਤ ਖੇਤਰਾਂ 'ਚ ਸਿਹਤ ਵਿਭਾਗ ਵਲੋਂ ਆਪਣੀਆਂ ਸੇਵਾਵਾਂ ਜਾਰੀ <br/> ਅਗਲੀ ਖ਼ਬਰ ਧੂਮਧਾਮ ਨਾਲ ਸ਼ੁਰੂ ਹੋਇਆ ਮੇਲਿਆਂ ਦਾ ਸਿਰਤਾਜ ਇਤਿਹਾਸਕ ਬੱਬੇਹਾਲੀ ਛਿੰਝ ਮੇਲਾ <br/>
Ad Position 24