19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਬੀ.ਐੱਮ.ਐੱਸ.ਐੱਮ. ਕਾਲਜ ਆਫ਼ ਐਜੂਕੇਸ਼ਨ ਕਲਾਨੌਰ ਦਾ ਬੀ.ਐੱਡ. ਸਮੈਸਟਰ ਦੂਜਾ ਦਾ ਨਤੀਜਾ ਸ਼ਾਨਦਾਰ <br/>

Ad Position 21
No active advertisement
ਅਜੀਤ ਡੈਸਕ 31-08-2025
ਬਟਾਲਾ, 30 ਅਗਸਤ (ਸਤਿੰਦਰ ਸਿੰਘ)-ਬੀ.ਐੱਮ.ਐੱਸ.ਐੱਮ. ਗਰੁੱਪ ਆਫ ਇੰਸਟੀਟਿਊਟ ਦੇ ਕਲਾਨੌਰ ਕੈਂਪਸ ਵਿਖੇ ਸਥਿਤ ਬਾਬਾ ਮੇਹਰ ਸਿੰਘ ਮੈਮੋਰੀਅਲ ਕਾਲਜ ਆਫ਼ ਐਜੂਕੇਸ਼ਨ ਦੇ ਬੀ.ਐੱਡ ਸਮੈਸਟਰ ਦੂਜਾ ਦਾ ਨਤੀਜਾ 100 ਫ਼ੀਸਦੀ ਰਿਹਾ | ਸੰਸਥਾ ਦੇ ਚੇਅਰਮੈਨ ਇੰਜੀਨੀਅਰ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਬੀ.ਐੱਡ. ਸਮੈਸਟਰ ਦੂਜਾ ਦੀ ਲਈ ਗਈ ਪ੍ਰੀਖਿਆ ਦਾ ਨਤੀਜਾ ਐਲਾਨਿਆ ਗਿਆ, ਜਿਸ ਵਿਚ ਕਾਲਜ ਦੇ ਹੋਣਹਾਰ ਵਿਦਿਆਰਥੀਆਂ ਨੇ ਚੰਗੇ ਨੰਬਰ ਲੈ ਕੇ ਜਿੱਥੇ ਕਾਲਜ ਦਾ ਨਾਂਅ ਰੌਸ਼ਨ ਕੀਤਾ, ਉਥੇ ਆਪਣੇ ਅਧਿਆਪਕਾਂ ਤੇ ਮਾਤਾ-ਪਿਤਾ ਦਾ ਮਾਣ ਵੀ ਵਧਾਇਆ ਹੈ | ਉਨ੍ਹਾਂ ਦੱਸਿਆ ਕਿ ਕਾਲਜ ਦੇ ਸਾਰੇ ਵਿਦਿਆਰਥੀ ਹੀ ਚੰਗੇ ਨੰਬਰਾਂ ਨਾਲ ਪਾਸ ਹੋਏ ਹਨ, ਜਿਨਾਂ ਵਿਚੋਂ ਬਲਜੀਤ ਕੌਰ ਨੇ 8.10 ਐੱਸ.ਜੀ.ਪੀ.ਏ., ਮਾਨਸੀ ਅਤੇ ਹਰਕੀਰਤ ਕੌਰ ਨੇ 7.90 ਐੱਸ.ਜੀ.ਪੀ.ਏ., ਮੀਨਾਕਸ਼ੀ ਸੇਠੀ ਨੇ 7.80 ਐੱਸ.ਜੀ.ਪੀ.ਏ. ਪ੍ਰਾਪਤ ਕਰਕੇ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਿਲ ਕੀਤਾ ਹੈ | ਉਨ੍ਹਾਂ ਸਾਰੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਪਿ੍ੰਸੀਪਲ ਤੇ ਸਮੂਹ ਅਧਿਆਪਕਾਂ ਨੂੰ ਅੱਗੇ ਵੀ ਇਸੇ ਤਰ੍ਹਾਂ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ | ਉਨ੍ਹਾਂ ਦੱਸਿਆ ਕਿ ਕਾਲਜ ਵਿਚ ਨਵੇਂ ਵਿਦਿਅਕ ਸੈਸ਼ਨ 2025-26 ਵਾਸਤੇ ਬੀ.ਐੱਡ. ਦਾ ਦਾਖਲਾ ਚੱਲ ਰਿਹਾ ਹੈ | ਚਾਹਵਾਨ ਵਿਦਿਆਰਥੀ ਸਾਡੀ ਕਲਾਨੌਰ ਅਤੇ ਪੁਰਾਣਾ ਸ਼ਾਲਾ ਵਿਖੇ ਸਥਿਤ ਸੰਸਥਾ ਵਿਚ ਦਾਖਲਾ ਲੈ ਸਕਦੇ ਹਨ | ਉਨ੍ਹਾਂ ਹੋਰ ਦੱਸਿਆ ਕਿ ਬੀ.ਐੱਮ.ਐੱਸ.ਐੱਮ. ਗਰੁੱਪ ਆਫ ਇੰਸਟੀਟਿਊਟ ਦੇ ਪੁਰਾਣਾ ਸ਼ਾਲਾ ਕੈਂਪਸ ਵਿਚ ਬੀ.ਏ., ਬੀ.ਸੀ.ਏ. ਤੋਂ ਇਲਾਵਾ ਬੀ.ਐੱਡ, ਈ.ਟੀ.ਟੀ., ਜੀ.ਐਨ.ਐੱਮ. ਅਤੇ ਬੀ.ਐੱਸ.ਸੀ. ਨਰਸਿੰਗ ਦਾ ਦਾਖਲਾ ਵੀ ਚੱਲ ਰਿਹਾ ਹੈ, ਇੱਛੁਕ ਵਿਦਿਆਰਥੀ ਦਾਖਲੇ ਸਬੰਧੀ ਸੰਸਥਾ ਦੇ ਪੁਰਾਣਾ ਸਾਲਾ ਤੇ ਕਲਾਨੌਰ ਕੈਂਪਸ ਵਿਚ ਸਥਾਪਿਤ ਸਹਾਇਤਾ ਬੈਂਚ ਤੋਂ ਜਾਣਕਾਰੀ ਪ੍ਰਾਪਤ ਕਰ ਕੇ ਚੱਲ ਰਹੇ ਕੋਰਸਾਂ ਵਿਚ ਦਾਖਲਾ ਲੈ ਕੇ ਆਪਣਾ ਭਵਿੱਖ ਉਜਵਲ ਕਰ ਸਕਦੇ ਹਨ | ਇਸ ਮੌਕੇ ਉਪ ਪਿ੍ੰਸੀਪਲ ਸ਼੍ਰੀਮਤੀ ਸਰਬਜੀਤ ਕੌਰ, ਅਸਿਸਟੈਂਟ ਪ੍ਰੋ. ਡਾ. ਮਨਜਿੰਦਰ ਕੌਰ, ਅਸਿਸਟੈਂਟ ਪ੍ਰੋਫ਼ੈਸਰ ਪ੍ਰਭਜੋਤ ਕੌਰ ਅਤੇ ਅਸਿਸਟੈਂਟ ਪ੍ਰੋਫੈਸਰ ਰੇਨੂੰ ਬਾਲਾ ਆਦਿ ਸਟਾਫ਼ ਮੈਂਬਰ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਫਲਾਹੀ ਸਾਹਿਬ ਵਿਖੇ ਸਾਲਾਨਾ ਜੋੜ ਮੇਲੇ 'ਤੇ ਵਿਸ਼ੇਸ਼ <br/> ਅਗਲੀ ਖ਼ਬਰ ਸਲਹੋਤਰਾ ਪਰਿਵਾਰ ਨੂੰ ਸਦਮਾ <br/>
Ad Position 24