19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਕੇਂਦਰ ਸਰਕਾਰ ਨੇ ਕਿਸੇ ਵੀ ਪਰਿਵਾਰ ਦਾ ਨਹੀਂ ਕੱਟਿਆ ਰਾਸ਼ਨ ਕਾਰਡ, 'ਆਪ' ਕਰ ਰਹੀ ਹੈ ਲੋਕਾਂ ਨੂੰ ਗੁਮਰਾਹ-ਵਿਜੇ ਸੋਨੀ

Ad Position 21
No active advertisement
ਅਜੀਤ ਡੈਸਕ 31-08-2025
ਕੋਟਲੀ ਸੂਰਤ ਮੱਲ੍ਹੀ, 30 ਅਗਸਤ (ਕੁਲਦੀਪ ਸਿੰਘ ਨਾਗਰਾ)-ਭਾਰਤੀ ਜਨਤਾ ਪਾਰਟੀ ਦੇ ਆਗੂ ਵਿਜੇ ਕੁਮਾਰ ਸੋਨੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਲੋਕਾਂ ਨੂੰ ਸਹੂਲਤਾਂ ਦਿੱਤੀਆਂ ਹਨ, ਖੋਹੀਆ ਨਹੀਂ ਹਨ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਕਿਸੇ ਵੀ ਪਰਿਵਾਰ ਦਾ ਰਾਸ਼ਨ ਕਾਰਡ ਨਹੀਂ ਕੱਟਿਆ, ਪਰ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ ਤੇ ਸੂਬੇ ਅੰਦਰ ਤਣਾਅ ਵਾਲਾ ਮਾਹੌਲ ਬਣਾ ਰਹੀ ਹੈ | ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਵਲੋਂ ਕੇਂਦਰ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲੋੜਵੰਦਾਂ ਨੂੰ ਲਾਭ ਪਹੁੰਚਾਉਣ ਤੇ ਸਰਕਾਰ ਦੀਆਂ ਯੋਜਨਾਵਾਂ ਤੋਂ ਜਾਣੂ ਕਰਵਾਉਣ ਲਈ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ, ਜਿਸ ਨੂੰ ਲੋਕਾਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ, ਜਿਸ ਕਰਕੇ ਸਰਕਾਰ ਨੂੰ ਹੱਥਾਂ ਪੈਰਾਂ ਦੀ ਪਈ ਹੋਈ ਹੈ ਅਤੇ ਉਹ ਲੋਕਾਂ ਨੂੰ ਗੁੰਮਰਾਹ ਕਰਨ ਦਾ ਯਤਨ ਕਰ ਰਹੀ ਹੈ | ਉਨ੍ਹਾਂ ਦੱਸਿਆ ਕਿ ਸੂਬੇ ਅੰਦਰ 1.41 ਕਰੋੜ ਲੋਕ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ ਤਹਿਤ ਰਾਸ਼ਨ ਪ੍ਰਾਪਤ ਕਰ ਰਹੇ ਹਨ, ਕਿਸੇ ਨੂੰ ਰਾਸ਼ਨ ਕਾਰਡ ਲਈ ਸ਼ਾਮਿਲ ਕਰਨਾ ਜਾਂ ਨਹੀਂ, ਇਹ ਸੂਬਾ ਸਰਕਾਰ ਦੇ ਅਧਿਕਾਰ ਖੇਤਰ ਦਾ ਮਾਮਲਾ ਹੈ ਅਤੇ ਇਸ ਵਿਚ ਕੇਂਦਰ ਸਰਕਾਰ ਦੀ ਕੋਈ ਭੂਮਿਕਾ ਨਹੀਂ ਹੈ | ਸਰਕਾਰ ਬਿਨ੍ਹਾਂ ਵਜ੍ਹਾ ਹੀ ਲੋਕਾਂ ਨੂੰ ਗੁੰਮਰਾਹ ਕਰਨ ਦੇ ਯਤਨ ਕਰ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਮਨਦੀਪ ਸਿੰਘ ਰੰਗੜ ਨੰਗਲ ਨੂੰ ਜ਼ਿਲ੍ਹਾ ਹੁਸ਼ਿਆਰਪੁਰ ਦਾ ਆਬਜ਼ਰਵਰ ਨਿਯੁਕਤ ਕਰਨ 'ਤੇ ਵਰਕਰਾਂ 'ਚ ਖੁਸ਼ੀ ਦੀ ਲਹਿਰ-ਆਗੂ... ਅਗਲੀ ਖ਼ਬਰ ਜਗਤ ਪੰਜਾਬੀ ਸਭਾ ਦੀ ਸੂਬਾ ਇਕਾਈ ਨੇ ਕੀਤਾ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
Ad Position 24