19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਮਨਦੀਪ ਸਿੰਘ ਰੰਗੜ ਨੰਗਲ ਨੂੰ ਜ਼ਿਲ੍ਹਾ ਹੁਸ਼ਿਆਰਪੁਰ ਦਾ ਆਬਜ਼ਰਵਰ ਨਿਯੁਕਤ ਕਰਨ 'ਤੇ ਵਰਕਰਾਂ 'ਚ ਖੁਸ਼ੀ ਦੀ ਲਹਿਰ-ਆਗੂ

Ad Position 21
No active advertisement
ਅਜੀਤ ਡੈਸਕ 31-08-2025
ਅੱਚਲ ਸਾਹਿਬ, 30 ਅਗਸਤ (ਗੁਰਚਰਨ ਸਿੰਘ)-ਕਾਂਗਰਸ ਪਾਰਟੀ ਹਾਈਕਮਾਂਡ ਵਲੋਂ ਸੰਗਠਨ ਸਿਰਜਨ ਅਭਿਆਨ ਤਹਿਤ ਕਾਂਗਰਸ ਪਾਰਟੀ ਵਲੋਂ ਕਾਂਗਰਸ ਪਾਰਟੀ ਇੰਚਾਰਜ ਹਲਕਾ ਸ੍ਰੀ ਹਰਗੋਬਿੰਦਪੁਰ ਮਨਦੀਪ ਸਿੰਘ ਰੰਗੜ ਨੰਗਲ ਨੂੰ ਜ਼ਿਲ੍ਹਾ ਹੁਸ਼ਿਆਰਪੁਰ ਦਾ ਅਬਜ਼ਰਵਰ ਨਿਯੁਕਤ ਕੀਤੇ ਜਾਣ 'ਤੇ ਹਲਕਾ ਸ੍ਰੀ ਹਰਿਗੋਬਿੰਦਪੁਰ ਦੇ ਕਾਂਗਰਸੀ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਇਸ ਮੌਕੇ ਕਾਂਗਰਸ ਹਾਈਕਮਾਂਡ ਦਾ ਧੰਨਵਾਦ ਤੇ ਵਰਕਰਾਂ ਨਾਲ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਾਂਗਰਸੀ ਆਗੂ ਨੰਬਰਦਾਰ ਮਲਕੀਤ ਸਿੰਘ ਚਾਹਲ, ਬਲਵਿੰਦਰ ਸਿੰਘ ਮੱਲ੍ਹੀ ਪੁਰੀਆਂ ਬ੍ਰਾਹਮਣਾਂ, ਯੂਥ ਬਲਾਕ ਪ੍ਰਧਾਨ ਹੀਰਾ ਸਿੰਘ ਸੰਦਲਪੁਰ, ਗੁਰਵਿੰਦਰ ਸਿੰਘ ਜਾਹਦਪੁਰ, ਪੰਜਾਬ ਸਿੰਘ ਲਾਧੂ ਭਾਣਾ, ਸਾ. ਸਰਪੰਚ ਜੋਗਿੰਦਰ ਸਿੰਘ ਬਿੱਟੂ ਮੰਨਣ, ਅੰਮਿ੍ਤਪਾਲ ਸਿੰਘ ਜਾਹਦਪੁਰ ਨੇ ਕਿਹਾ ਕਿ ਮਨਦੀਪ ਸਿੰਘ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰ ਰਹੇ ਹਨ ਅਤੇ ਹਲਕੇ ਦਾ ਵੱਡੀ ਗਿਣਤੀ ਵਿਚ ਯੂਥ ਵਿੰਗ ਉਨ੍ਹਾਂ ਨਾਲ ਚੱਟਾਨ ਵਾਂਗ ਖੜ੍ਹਾ ਹੈ |
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਨਸ਼ਾ ਮੁਕਤੀ ਯਾਤਰਾ ਤਹਿਤ ਪਿੰਡ ਖੁਸ਼ਹਾਲਪੁਰ, ਰਾਜੇਕੇ ਦੇ ਪੱਡਾ ਵਿਚ ਕੀਤੀਆਂ ਜਨ ਸਭ... ਅਗਲੀ ਖ਼ਬਰ ਕੇਂਦਰ ਸਰਕਾਰ ਨੇ ਕਿਸੇ ਵੀ ਪਰਿਵਾਰ ਦਾ ਨਹੀਂ ਕੱਟਿਆ ਰਾਸ਼ਨ ਕਾਰਡ, 'ਆਪ' ਕਰ ਰਹੀ ਹੈ ਲੋਕਾਂ ਨੂੰ ਗੁਮਰਾਹ-ਵਿਜੇ ਸੋਨੀ...
Ad Position 24