19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਨਸ਼ਾ ਮੁਕਤੀ ਯਾਤਰਾ ਤਹਿਤ ਪਿੰਡ ਖੁਸ਼ਹਾਲਪੁਰ, ਰਾਜੇਕੇ ਦੇ ਪੱਡਾ ਵਿਚ ਕੀਤੀਆਂ ਜਨ ਸਭਾਵਾਂ

Ad Position 21
No active advertisement
ਅਜੀਤ ਡੈਸਕ 31-08-2025
ਡੇਰਾ ਬਾਬਾ ਨਾਨਕ, 30 ਅਗਸਤ (ਹੀਰਾ ਸਿੰਘ ਮਾਂਗਟ)-ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਸ਼ੁਰੂ ਕੀਤੀ 'ਮੁਹਿੰਮ ਯੁੱਧ ਨਸ਼ਿਆਂ ਵਿਰੁੱਧ' ਨੂੰ ਲੋਕਾਂ ਦਾ ਭਰਪੂਰ ਸਹਿਯੋਗ ਮਿਲ ਰਿਹਾ ਹੈ, ਅਤੇ ਪੰਜਾਬੀਆਂ ਦੇ ਸਹਿਯੋਗ ਨਾਲ ਸੂਬਾ ਸਰਕਾਰ ਨਸ਼ਿਆਂ ਦੇ ਕੋਹੜ ਨੂੰ ਜੜ੍ਹ ਤੋਂ ਖ਼ਤਮ ਕਰਕੇ ਹੀ ਰਹੇਗੀ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਬੀਤੀ ਸ਼ਾਮ ਨਸ਼ਾ ਮੁਕਤੀ ਯਾਤਰਾ ਤਹਿਤ ਪਿੰਡ ਖੁਸ਼ਹਾਲਪੁਰ, ਰਾਜੇਕੇ ਤੇ ਪੱਡਾ ਵਿਖੇ ਕੀਤੀਆਂ ਜਨ ਸਭਾਵਾਂ ਨੂੰ ਸੰਬੋਧਨ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨਸ਼ਿਆਂ ਨੂੰ ਮੁਕੰਮਲ ਤੌਰ 'ਤੇ ਖ਼ਤਮ ਕਰਨ ਲਈ ਪੂਰੀ ਸੁਹਿਰਦਤਾ ਨਾਲ ਕੰਮ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਵਲੋਂ ਵੱਡੇ ਪੱਧਰ' ਤੇ ਨਸ਼ਾ ਤਸਕਰਾਂ ਨੂੰ ਗਿ੍ਫ਼ਤਾਰ ਕਰਕੇ ਜ਼ੇਲ੍ਹ ਭੇਜਿਆ ਗਿਆ ਹੈ ਅਤੇ ਨਸ਼ਾ ਵੇਚ ਕੇ ਬਣਾਈਆਂ ਉਨ੍ਹਾਂ ਦੀ ਗੈਰ-ਕਾਨੂੰਨੀ ਜਾਇਦਾਦਾਂ ਨੂੰ ਢਹਿ-ਢੇਰੀ ਕੀਤਾ ਗਿਆ ਹੈ | ਵਿਧਾਇਕ ਸ: ਗੁਰਦੀਪ ਸਿੰਘ ਰੰਧਾਵਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਦੇ ਨਜ਼ਦੀਕ ਕੋਈ ਨਸ਼ਾ ਵੇਚਦਾ ਹੈ ਤਾਂ ਉਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਜਾਵੇ, ਸੂਚਨਾ ਦੇਣ ਵਾਲੇ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ | ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪਿੰਡ ਵਾਸੀਆਂ ਨੂੰ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਸਮੱਗਰੀ ਵੰਡੀ ਗਈ | ਇਸ ਮੌਕੇ ਵਿਧਾਇਕ ਸ: ਗੁਰਦੀਪ ਸਿੰਘ ਰੰਧਾਵਾ ਨੇ ਪਿੰਡਾਂ ਦੇ ਵਸਨੀਕਾਂ ਨੂੰ ਨਸ਼ੇ ਦੀ ਰੋਕਥਾਮ ਵਿਚ ਯੋਗਦਾਨ ਪਾਉਣ ਲਈ ਸਹੁੰ ਵੀ ਚੁਕਾਈ | ਇਸ ਮੌਕੇ ਕੋਆਰਡੀਨੇਟਰ ਅਰਸ਼ਦੀਪ ਸਿੰਘ, ਹਲਕਾ ਕੋਆਰਡੀਨੇਟਰ ਪਰਵਿੰਦਰ ਸਿੰਘ ਘਣੀਆਂ, ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਅਮਨਦੀਪ ਕੌਰ ਅਤੇ ਹੋਰ ਅਧਿਕਾਰੀ ਤੇ ਇਲਾਕੇ ਦੇ ਮੋਹਤਬਰ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਤਿਗੁਰੂ ਕਬੀਰ ਮੰਦਿਰ ਫੱਜੂਪੁਰ ਵਿਖੇ 51 ਮੈਂਬਰੀ ਕਮੇਟੀ ਦਾ ਗਠਨ ਅਗਲੀ ਖ਼ਬਰ ਮਨਦੀਪ ਸਿੰਘ ਰੰਗੜ ਨੰਗਲ ਨੂੰ ਜ਼ਿਲ੍ਹਾ ਹੁਸ਼ਿਆਰਪੁਰ ਦਾ ਆਬਜ਼ਰਵਰ ਨਿਯੁਕਤ ਕਰਨ 'ਤੇ ਵਰਕਰਾਂ 'ਚ ਖੁਸ਼ੀ ਦੀ ਲਹਿਰ-ਆਗੂ...
Ad Position 24