19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਹੈੱਡ ਵਰਕਸ ਦਾ ਗੇਟ ਟੁੱਟਣ ਦੇ ਚੱਲਦੇ ਮਰਨ ਵਾਲੇ ਕਰਮਚਾਰੀ ਦੇ ਪਰਿਵਾਰ ਨੂੰ 1 ਕਰੋੜ ਗਰਾਂਟ ਦੇਣ ਦੀ ਮੰਗ <br/>

Ad Position 21
No active advertisement
ਅਜੀਤ ਡੈਸਕ 31-08-2025
ਪਠਾਨਕੋਟ 30 ਅਗਸਤ (ਵਿਨੋਦ)-ਪੀ.ਡਬਲਯੂ.ਡੀ. ਫ਼ੀਲਡ ਐਂਡ ਵਰਕਸ਼ਾਪ ਵਰਕਰ ਯੂਨੀਅਨ ਜ਼ੋਨ ਪਠਾਨਕੋਟ/ਗੁਰਦਾਸਪੁਰ ਦੇ ਮੰਡਲ ਨੇ ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ, ਰਜਿੰਦਰ ਧੀਮਾਨ ਦੀ ਪ੍ਰਧਾਨਗੀ ਹੇਠ ਇਕ ਵਫ਼ਦ ਸੁਪਰਡੈਂਟ ਇੰਜੀ: ਗੁਰਪਿੰਦਰ ਸਿੰਘ ਸੰਧੂ, ਕਾਰਜਕਾਰੀ ਇੰਜੀ: ਪ੍ਰਦੀਪ ਕੁਮਾਰ, ਐੱਸ.ਡੀ.ਓ. ਅਰੁਣ ਕੁਮਾਰ ਨਾਲ ਮੁਲਾਕਾਤ ਕੀਤੀ | ਇਸ ਮੌਕੇ ਵਫ਼ਦ ਦੇ ਮੈਂਬਰਾਂ ਨੇ ਉਨ੍ਹਾਂ ਤੋਂ ਮੰਗ ਕੀਤੀ ਕਿ ਵਿਨੋਦ ਕੁਮਾਰ, ਬਿਜਲੀ ਚਾਰਜਮੈਨ, ਹੜ੍ਹ ਆਫ਼ਤ ਕਾਰਜਾਂ ਵਿਚ ਐਮਰਜੈਂਸੀ ਡਿਊਟੀ ਕਰ ਰਿਹਾ ਸੀ | ਇਸ ਦੌਰਾਨ ਫਲੱਡ ਗੇਟ ਟੁੱਟਣ ਕਾਰਨ ਉਸ ਦੀ ਮੌਤ ਹੋ ਗਈ | ਇਸ ਲਈ ਪੰਜਾਬ ਸਰਕਾਰ ਅਤੇ ਵਿਭਾਗ ਨੂੰ ਮੁੱਖ ਮੰਤਰੀ ਰਾਹਤ ਫ਼ੰਡ ਵਿਚੋਂ ਮਿ੍ਤਕ ਕਰਮਚਾਰੀ ਵਿਨੋਦ ਕੁਮਾਰ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦਾ ਮੁਆਵਜ਼ਾ ਦੇਣਾ ਚਾਹੀਦਾ ਹੈ | ਇਸ ਦੇ ਨਾਲ ਹੀ ਮਿ੍ਤਕ ਦੇ ਪਰਿਵਾਰਕ ਮੈਂਬਰਾਂ ਨੂੰ ਸਰਕਾਰੀ ਨੌਕਰੀ ਦਿੱਤੀ ਜਾਣੀ ਚਾਹੀਦੀ ਹੈ | ਇਸ ਮੌਕੇ ਸੁਪਰਡੈਂਟ ਇੰਜੀ: ਗੁਰਪਿੰਦਰ ਸਿੰਘ ਸੰਧੂ ਨੇ ਕਿਹਾ ਕਿ ਵਿਭਾਗ ਅਤੇ ਸਰਕਾਰ ਪੀੜਤ ਕਰਮਚਾਰੀ ਦੇ ਪਰਿਵਾਰ ਦੇ ਨਾਲ ਹੈ ਅਤੇ ਨਿਯਮਾਂ ਅਨੁਸਾਰ ਪਰਿਵਾਰ ਨੂੰ ਨੌਕਰੀ ਅਤੇ ਬਣਦੀ ਸਹਾਇਤਾ ਰਾਸ਼ੀ ਦਿੱਤੀ ਜਾਵੇਗੀ ਅਤੇ ਵਿਭਾਗ ਵਲੋਂ ਮੁੱਖ ਮੰਤਰੀ ਰਾਹਤ ਫ਼ੰਡ ਵਿਚੋਂ ਰਕਮ ਦੇਣ ਲਈ ਪੱਤਰ ਲਿਖਿਆ ਜਾਵੇਗਾ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ, ਰਾਜੇਂਦਰ ਕੁਮਾਰ ਜਨਰਲ ਸਕੱਤਰ, ਪ੍ਰਧਾਨ ਰਮੇਸ਼ ਕੁਮਾਰ ਲਵਲੀ, ਰਾਜੇਂਦਰ ਧੀਮਾਨ, ਨਰਿੰਦਰ ਕੁਮਾਰ, ਬਲਵਿੰਦਰ ਸਿੰਘ, ਅਰਜੁਨ ਕੁਮਾਰ ਆਦਿ

Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਸਾਈਬਰ ਕ੍ਰਾਈਮ 'ਤੇ ਸੈਮੀਨਾਰ ਲਗਾਇਆ <br/> ਅਗਲੀ ਖ਼ਬਰ ਮਹਾਨ ਹਾਕੀ ਖਿਡਾਰੀ ਮੇਜਰ ਧਿਆਨ ਚੰਦ ਦਾ ਜਨਮ ਦਿਨ ਮਨਾਇਆ <br/>
Ad Position 24