19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਸਾਈਬਰ ਕ੍ਰਾਈਮ 'ਤੇ ਸੈਮੀਨਾਰ ਲਗਾਇਆ <br/>

Ad Position 21
No active advertisement
ਅਜੀਤ ਡੈਸਕ 31-08-2025
ਨਰੋਟ ਮਹਿਰਾ, 30 ਅਗਸਤ (ਰਾਜ ਕੁਮਾਰੀ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਪਠਾਨਕੋਟ ਦੇ ਚੇਅਰਮੈਨ ਕਮ ਜ਼ਿਲ੍ਹਾ ਅਤੇ ਸੈਸ਼ਨ ਜੱਜ ਜਤਿੰਦਰ ਪਾਲ ਸਿੰਘ ਖੁਰਮੀ ਅਤੇ ਸਕੱਤਰ ਰੁਪਿੰਦਰ ਸਿੰਘ ਦੇ ਨਿਰਦੇਸ਼ਾਂ ਅਨੁਸਾਰ ਪਿੰਡ ਬਨੀਲੋਧੀ ਵਿਚ ਸਰਪੰਚ ਕਾਲਾ ਰਾਮ ਅਤੇ ਸਮਾਜ ਸੇਵਕ ਪੂਰਨ ਪ੍ਰਦੇਸੀ ਦੀ ਅਗਵਾਈ ਵਿਚ ਸਾਈਬਰ ਕ੍ਰਾਈਮ 'ਤੇ ਇਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ | ਜਿਸ ਵਿਚ ਸਹਾਇਕ ਡਿਫੈਂਸ ਕੌਂਸਲ ਮੋਦਨਾ ਸ਼ਰਮਾ, ਪੀ.ਐਲ.ਵੀ. ਵਿਨੋਦ ਕੁਮਾਰ, ਹੈੱਡ ਕਾਂਸਟੇਬਲ ਦੀਪਕ ਸ਼ਰਮਾ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਇਸ ਮੌਕੇ ਬੁਲਾਰਿਆਂ ਵਲੋਂ ਲੋਕਾਂ ਨੂੰ ਸਾਈਬਰ ਕ੍ਰਾਈਮ ਸਬੰਧੀ ਜਾਣਕਾਰੀ ਦਿੱਤੀ ਗਈ | ਬੁਲਾਰਿਆਂ ਨੇ ਦੱਸਿਆ ਕਿ ਅੱਜ-ਕੱਲ੍ਹ ਠੱਗ ਲੋਕ ਸਾਈਬਰ ਕ੍ਰਾਈਮ ਕਰਕੇ ਭੋਲੇ-ਭਾਲੇ ਲੋਕਾਂ ਨੂੰ ਠੱਗ ਰਹੇ ਹਨ | ਉਨ੍ਹਾਂ ਦੱਸਿਆ ਕਿ ਕੋਈ ਵੀ ਲਿੰਕ ਤੁਹਾਨੂੰ ਆਵੇ ਉਸ ਨੂੰ ਸ਼ੇਅਰ ਨਾ ਕਰੋ, ਕੋਈ ਓ.ਟੀ.ਪੀ. ਆਏ ਉਸ ਦਾ ਇਸਤੇਮਾਲ ਨਾ ਕੀਤਾ ਜਾਵੇ, ਕਿਉਂਕਿ ਇਸ ਤਰ੍ਹਾਂ ਦੀਆਂ ਘਟਨਾਵਾਂ ਕਰਕੇ ਠੱਗ ਲੋਕਾਂ ਦਾ ਲੱਖਾਂ ਰੁਪਇਆ ਲੁੱਟ ਲੈਂਦੇ ਹਨ | ਇਸ ਲਈ ਸਾਨੂੰ ਸਾਈਬਰ ਕ੍ਰਾਈਮ ਤੋਂ ਬਚਣ ਲਈ ਆਪਣੇ ਮੋਬਾਈਲ 'ਤੇ ਆਏ ਹੋਏ ਕਿਸੇ ਵੀ ਬੇਲੋੜੇ ਲਿੰਕ ਨੂੰ ਟੱਚ ਨਹੀਂ ਕਰਨਾ ਹੈ ਅਤੇ ਕਿਸੇ ਨਾਲ ਵੀ ਕਿਸੇ ਵੀ ਤਰ੍ਹਾਂ ਦਾ ਓ.ਟੀ.ਪੀ. ਸ਼ੇਅਰ ਨਾ ਕੀਤਾ ਜਾਵੇ | ਉਨ੍ਹਾਂ ਦੱਸਿਆ ਕਿ ਜੇ ਕਿਸੇ ਨੂੰ ਕਿਸੇ ਵੀ ਤਰ੍ਹਾਂ ਦੀ ਕਾਨੂੰਨੀ ਸਹਾਇਤਾ ਦੀ ਲੋੜ ਪੈਂਦੀ ਹੈ, ਤਾਂ ਉਹ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਦਫ਼ਤਰ ਵਿਚ ਆ ਕੇ ਸੰਪਰਕ ਕਰ ਸਕਦਾ ਹੈ | ਜਿਨ੍ਹਾਂ ਲੋਕਾਂ ਦੀ ਆਮਦਨ ਤਿੰਨ ਲੱਖ ਸਲਾਨਾ ਤੋਂ ਘੱਟ ਹੈ, ਮਹਿਲਾਵਾਂ, ਮਜ਼ਦੂਰ, ਦਿਵਿਆਂਗ, ਅਨੁਸੂਚਿਤ ਜਾਤੀ ਨਾਲ ਸੰਬੰਧਿਤ ਲੋਕਾਂ ਨੂੰ ਮੁਫ਼ਤ ਵਿਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਕਾਨੂੰਨੀ ਸਹਾਇਤਾ ਦਿੱਤੀ ਜਾਂਦੀ ਹੈ, ਉਨ੍ਹਾਂ ਦੱਸਿਆ ਕਿ ਟੋਲ ਫ਼ਰੀ ਨੰਬਰ 15100 'ਤੇ ਵੀ ਮੁਫ਼ਤ ਕਾਨੂੰਨੀ ਸਹਾਇਤਾ ਸਬੰਧੀ ਸੰਪਰਕ ਕੀਤਾ ਜਾ ਸਕਦਾ ਹੈ |

Ad Position 22
No active advertisement
ਪਿਛਲੀ ਖ਼ਬਰ ਪਠਾਨਕੋਟ 'ਚ ਹੜ੍ਹ ਪੀੜਤ ਪਸ਼ੂ ਪਾਲਕਾਂ ਨੂੰ ਰਾਹਤ ਦੇਣ ਲਈ ਡਿਪਟੀ ਡਾਇਰੈਕਟਰ ਡਾ. ਮੁਕੇਸ਼ ਮਿੱਤਲ ਨੇ ਕਮਾਨ ਸੰਭਾਲੀ <b... ਅਗਲੀ ਖ਼ਬਰ ਹੈੱਡ ਵਰਕਸ ਦਾ ਗੇਟ ਟੁੱਟਣ ਦੇ ਚੱਲਦੇ ਮਰਨ ਵਾਲੇ ਕਰਮਚਾਰੀ ਦੇ ਪਰਿਵਾਰ ਨੂੰ 1 ਕਰੋੜ ਗਰਾਂਟ ਦੇਣ ਦੀ ਮੰਗ <br/>
Ad Position 24