19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਪਠਾਨਕੋਟ 'ਚ ਹੜ੍ਹ ਪੀੜਤ ਪਸ਼ੂ ਪਾਲਕਾਂ ਨੂੰ ਰਾਹਤ ਦੇਣ ਲਈ ਡਿਪਟੀ ਡਾਇਰੈਕਟਰ ਡਾ. ਮੁਕੇਸ਼ ਮਿੱਤਲ ਨੇ ਕਮਾਨ ਸੰਭਾਲੀ <br/>

Ad Position 21
No active advertisement
ਅਜੀਤ ਡੈਸਕ 31-08-2025
ਪਠਾਨਕੋਟ, 30 ਅਗਸਤ (ਵਿਨੋਦ)-ਕੈਬਨਿਟ ਮੰਤਰੀ ਪੰਜਾਬ ਗੁਰਮੀਤ ਸਿੰਘ ਖੁੱਡੀਆਂ ਪਸ਼ੂ ਪਾਲਨ, ਮੱਛੀ ਪਾਲਨ ਅਤੇ ਡੇਅਰੀ ਵਿਕਾਸ ਵਿਭਾਗ ਪੰਜਾਬ ਦੀ ਯੋਗ ਅਗਵਾਈ ਹੇਠ ਅਤੇ ਪ੍ਰਮੁੱਖ ਸਕੱਤਰ ਰਾਹੁਲ ਭੰਡਾਰੀ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਜ਼ਿਲ੍ਹਾ ਪਠਾਨਕੋਟ ਦੇ ਵੱਖ-ਵੱਖ ਪਿੰਡਾਂ ਵਿਚ ਪਸ਼ੂ ਪਾਲਕਾਂ ਨੂੰ ਰਾਹਤ ਦੇਣ ਲਈ ਡਿਪਟੀ ਡਾਇਰੈਕਟਰ ਮੁਕੇਸ਼ ਮਿੱਤਲ ਨੇ ਕਮਾਨ ਸੰਭਾਲ ਲਈ ਹੈ | ਡਿਪਟੀ ਡਾਇਰੈਕਟਰ ਡਾ: ਮੁਕੇਸ਼ ਮਿੱਤਲ ਨੇ ਦੱਸਿਆ ਕਿ ਪਸ਼ੂ ਪਾਲਨ ਵਿਭਾਗ ਪਸ਼ੂਆਂ ਦੀ ਬਿਹਤਰੀ ਲਈ ਦਿਨ ਰਾਤ ਖੜ੍ਹਾ ਹੈ | ਪਸ਼ੂ ਪਾਲਨ ਵਿਭਾਗ ਪਠਾਨਕੋਟ 'ਚ 7 ਟੀਮਾਂ ਪਸ਼ੂ ਪਾਲਕਾਂ ਨੂੰ ਡੋਰ ਟੂ ਡੋਰ ਫੀਡ ਮੁਹੱਈਆ ਕਰਵਾ ਰਹੀਆਂ ਹਨ ਅਤੇ ਹੜ੍ਹ ਦੇ ਨਾਲ ਪ੍ਰਭਾਵਿਤ ਪਸ਼ੂਆਂ ਦਾ ਇਲਾਜ ਕਰ ਰਹੇ ਹਨ | ਪਸ਼ੂ ਪਾਲਨ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵਲੋਂ ਅੱਜ ਤੱਕ ਜ਼ਿਲ੍ਹਾ ਪਠਾਨਕੋਟ ਵਿਖੇ 33 ਪਿੰਡਾਂ ਵਿਚ ਪਸ਼ੂਆਂ ਨੂੰ ਫੀਡ ਮੁਹੱਈਆ ਅਤੇ ਬਿਮਾਰ ਪਸ਼ੂਆਂ ਦਾ ਇਲਾਜ ਕਰ ਚੁੱਕੇ ਹਨ | ਇਸ ਤੋਂ ਇਲਾਵਾ ਜੇਕਰ ਕੋਈ ਵੀ ਪਸ਼ੂ ਜਿਹੜਾ ਹੜ੍ਹ ਨਾਲ ਪ੍ਰਭਾਵਿਤ ਹੋਇਆ ਹੈ, ਉਸ ਦਾ ਇਲਾਜ ਪਸ਼ੂ ਪਾਲਨ ਵਿਭਾਗ ਦੇ ਡਾਕਟਰ ਵਲੋਂ ਇਲਾਜ ਕਰਨਾ ਯਕੀਨੀ ਬਣਾਇਆ ਜਾਵੇਗਾ | ਡਾ: ਮੁਕੇਸ਼ ਮਿੱਤਲ ਨੇ ਜ਼ਿਲ੍ਹਾ ਪਠਾਨਕੋਟ ਦੇ ਸਮੂਹ ਪਸ਼ੂ ਪਾਲਕਾਂ ਨੂੰ ਵਿਸ਼ਵਾਸ ਦਿਵਾਇਆ ਕਿ ਪਸ਼ੂ ਪਾਲਣ ਵਿਭਾਗ ਇਸ ਸੰਕਟ ਦੀ ਘੜੀ ਵਿਚ ਪਸ਼ੂ ਪਾਲਕਾਂ ਨਾਲ ਖੜ੍ਹਾ ਹੈ |

Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹੇ ਦੇ ਮਨੀਮਹੇਸ਼ ਯਾਤਰੀਆਂ ਦੀ ਭਾਲ ਲਈ ਕੰਟਰੋਲ ਰੂਮ ਦੇ ਨੰਬਰ ਜਾਰੀ <br/> ਅਗਲੀ ਖ਼ਬਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਸਾਈਬਰ ਕ੍ਰਾਈਮ 'ਤੇ ਸੈਮੀਨਾਰ ਲਗਾਇਆ <br/>
Ad Position 24