19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਲਾਇਨਜ਼ ਕਲੱਬ ਪਠਾਨਕੋਟ ਮੇਨ ਵਲੋਂ ਵਿੱਤੀ ਸਹਾਇਤਾ ਭੇਟ <br/>

Ad Position 21
No active advertisement
ਅਜੀਤ ਡੈਸਕ 31-08-2025
ਪਠਾਨਕੋਟ, 30 ਅਗਸਤ (ਸੰਧੂ)-ਲਾਇਨਜ਼ ਕਲੱਬ ਪਠਾਨਕੋਟ ਮੇਨ ਵਲੋਂ ਪ੍ਰਧਾਨ ਨਰਿੰਦਰ ਮਹਾਜਨ ਦੀ ਪ੍ਰਧਾਨਗੀ ਹੇਠ ਇਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ | ਜਿਸ ਵਿਚ ਕਲੱਬ ਨੇ ਖ਼ਾਨਪੁਰ ਸਥਿਤ ਮਾਨਸਿਕ ਤੌਰ 'ਤੇ ਕਮਜ਼ੋਰ ਸਕੂਲ ਦੇ ਵਿਸ਼ੇਸ਼ ਬੱਚਿਆਂ ਦੀ ਮਦਦ ਕਰਨ ਅਤੇ ਅਧਿਆਪਕ ਦੀ ਤਨਖ਼ਾਹ ਵਿਚ ਮਦਦ ਕਰਨ ਲਈ ਸਕੂਲ ਪ੍ਰਬੰਧਕ ਸੁਮਨ ਕੁਮਾਰੀ ਨੂੰ ਵਿੱਤੀ ਦਾਨ ਭੇਟ ਕੀਤਾ | ਇਸ ਮੌਕੇ ਪ੍ਰਧਾਨ ਨਰਿੰਦਰ ਮਹਾਜਨ, ਪ੍ਰੋਜੈਕਟ ਸਕੱਤਰ ਵਿਜੇ ਪਾਸੀ ਅਤੇ ਸਕੱਤਰ ਸਮੀਰ ਗੁਪਤਾ ਨੇ ਕਿਹਾ ਕਿ ਉਕਤ ਵਿਸ਼ੇਸ਼ ਬੱਚੇ ਵੀ ਸਾਡੇ ਸਮਾਜ ਦਾ ਹਿੱਸਾ ਹਨ, ਉਨ੍ਹਾਂ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨਾ ਨਾ ਸਿਰਫ਼ ਸਾਡਾ ਫ਼ਰਜ਼ ਹੈ | ਬਲਕਿ ਸਾਡੀ ਜ਼ਿੰਮੇਵਾਰੀ ਵੀ ਹੈ, ਇਸੇ ਲਈ ਲਾਇਨਜ਼ ਕਲੱਬ ਪਠਾਨਕੋਟ ਮੇਨ ਨੇ ਉਕਤ ਵਿਸ਼ੇਸ਼ ਬੱਚਿਆਂ ਦੀ ਮਦਦ ਕਰਨ ਦੀ ਕੋਸ਼ਿਸ਼ ਕੀਤੀ ਹੈ ਅਤੇ ਭਵਿੱਖ ਵਿਚ ਵੀ ਹਰ ਸੰਭਵ ਸਹਾਇਤਾ ਦੇਣ ਦਾ ਭਰੋਸਾ ਦਿੱਤਾ ਹੈ | ਇਸ ਮੌਕੇ ਸੀਨੀਅਰ ਅਧਿਕਾਰੀ ਕੇਵਲ ਕਿ੍ਸ਼ਨ ਮਹਾਜਨ, ਸਕੱਤਰ ਸਮੀਰ ਗੁਪਤਾ, ਪ੍ਰੋਜੈਕਟ ਸਕੱਤਰ ਵਿਜੇ ਪਾਸੀ, ਪੀ.ਆਰ.ਓ. ਨਰਿੰਦਰ ਗੁਪਤਾ, ਸੰਦੀਪ ਸਰੀਨ, ਰਾਕੇਸ਼ ਅਗਰਵਾਲ ਆਦਿ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਪ੍ਰਤਾਪ ਵਰਲਡ ਸਕੂਲ ਪਠਾਨਕੋਟ ਸੀ.ਬੀ.ਐੱਸ.ਈ. ਕਲੱਸਟਰ ਐਥਲੈਟਿਕ ਮੀਟ 2025 ਦੀ ਮੇਜ਼ਬਾਨੀ ਕਰੇਗਾ <br/> ਅਗਲੀ ਖ਼ਬਰ ਲਾਇਨਜ਼ ਕਲੱਬ ਪਠਾਨਕੋਟ ਨੇ 200 ਹੜ੍ਹ ਪ੍ਰਭਾਵਿਤਾਂ ਨੂੰ ਲਿਆ ਗੋਦ <br/>
Ad Position 24