19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਸੁਨਿਆਰੇ ਦੇ ਕੋਲੋਂ ਫਿਰੌਤੀ ਮੰਗਣ ਦੇ ਦੋਸ਼ ਵਿਚ ਦੋ ਗਿ੍ਫ਼ਤਾਰ <br/>

Ad Position 21
No active advertisement
ਅਜੀਤ ਡੈਸਕ 31-08-2025
ਪਠਾਨਕੋਟ, 30 ਅਗਸਤ (ਵਿਨੋਦ)-ਪਠਾਨਕੋਟ ਪੁਲਿਸ ਵਲੋਂ ਸ਼ਹਿਰ ਦੇ ਇਕ ਸੁਨਿਆਰੇ ਕੋਲੋਂ ਫਿਰੌਤੀ ਮੰਗਣ ਦੇ ਦੋਸ਼ ਵਿਚ ਦੋ ਲੋਕਾਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ. ਪਠਾਨਕੋਟ ਦਲਜਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਪ੍ਰਭਜੀਤ ਸਿੰਘ ਉਰਫ਼ ਪ੍ਰਭ ਪੁੱਤਰ ਗੁਰਦੀਪ ਸਿੰਘ ਵਾਸੀ ਪਿੰਡ ਸਮਰਾਏ ਡੇਰਾ ਬਾਬਾ ਨਾਨਕ, ਸਰੂਪ ਸਿੰਘ ਉਰਫ਼ ਮੰਨੂ ਪੁੱਤਰ ਜਸਪਾਲ ਸਿੰਘ ਵਾਸੀ ਪੋਰੇਵਾਹ ਹਾਲ ਫ਼ਤਿਹਗੜ੍ਹ ਚੂੜ੍ਹੀਆਂ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ, ਜਿਨ੍ਹਾਂ ਕੋਲੋਂ 32 ਬੋਰ ਪਿਸਟਲ ਬਰਾਮਦ ਹੋਇਆ ਹੈ | ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਅਭਿਸ਼ੇਕ ਉਰਫ਼ ਅੱਭੂ ਪੁੱਤਰ ਸੁਖਦੇਵ ਸਿੰਘ ਵਾਸੀ ਪਿੰਡ ਸਰਫਕੋਟ ਡੇਰਾ ਬਾਬਾ ਨਾਨਕ ਜਿਸ ਨੂੰ ਮੁਹਾਲੀ ਪੁਲਿਸ ਨੇ ਆਰਮਜ਼ ਐਕਟ ਤਹਿਤ ਗਿ੍ਫ਼ਤਾਰ ਕੀਤਾ ਹੈ | ਉਸ ਨੂੰ ਪ੍ਰੋਟੈਕਸ਼ਨ ਵਰੰਟ 'ਤੇ ਲੈ ਕੇ ਪੁੱਛਗਿੱਛ ਕੀਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਸੁਨਿਆਰੇ ਕੋਲੋਂ ਇਨ੍ਹਾਂ ਦੋਸ਼ੀਆਂ ਡਰਾ ਧਮਕਾ ਕੇ ਫਿਰੌਤੀ ਦੀ ਮੰਗ ਕਰਨੀ ਸੀ | ਇਨ੍ਹਾਂ ਦੋਸ਼ੀਆਂ ਦੇ ਖ਼ਿਲਾਫ਼ ਥਾਣਾ ਡਵੀਜ਼ਨ ਨੰਬਰ ਦੋ ਵਿਚ ਵੱਖ-ਵੱਖ ਧਾਰਾਵਾਂ ਅਧੀਨ ਮਾਮਲਾ ਦਰਜ ਕਰ ਲਿਆ ਗਿਆ ਹੈ | ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਸੰਨੀ ਪੁੱਤਰ ਪਲਵਿੰਦਰ ਸਿੰਘ ਵਾਸੀ ਸੁੰਦਰ ਨਗਰ ਪਠਾਨਕੋਟ ਜਿਸ ਨੇ ਬਾਬਾ ਬੋਕਸਰ ਨਾਂਅ ਦੀ ਆਈ.ਡੀ. ਬਣਾਈ ਹੋਈ ਹੈ, ਜੋ ਕਿ ਅਮਰੀਕਾ 'ਚ ਰਹਿ ਕੇ ਆਪਣੇ ਸਾਥੀਆਂ ਦੀ ਮਦਦ ਕਰਦਾ ਹੈ ਅਤੇ ਫਿਰੌਤੀ ਮੰਗਦਾ ਹੈ | ਉਸ ਦੇ ਖ਼ਿਲਾਫ਼ ਵੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ | ਉਨ੍ਹਾਂ ਦੱਸਿਆ ਕਿ ਭੈੜੇ ਅਨਸਰਾਂ ਦੇ ਖ਼ਿਲਾਫ਼ ਪੁਲਿਸ ਵਲੋਂ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਕਿਸੇ ਵੀ ਤਰ੍ਹਾਂ ਦੇ ਅਪਰਾਧ ਨੂੰ ਬਖ਼ਸ਼ਿਆ ਨਹੀਂ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਭੀਖ ਮੰਗਣ ਵਾਲੇ ਬੱਚਿਆਂ ਵਿਰੁੱਧ ਸ਼ੁਰੂ ਕੀਤੀ ਗਈ ਮੁਹਿੰਮ ਹੋਈ ਠੁੱਸ • ਕਾਲੀ ਮਾਤਾ ਮੰਦਰ ਰੋਡ ਅਤੇ ਡਲਹੌਜ਼ੀ ਰੋਡ 'ਤੇ... ਅਗਲੀ ਖ਼ਬਰ ਸੱਤਿਆ ਕਿਰਨ ਸੰਸਥਾ ਵਲੋਂ ਸੰਸਥਾ ਦੇ 22ਵੇਂ ਸਥਾਪਨਾ ਦਿਵਸ 'ਤੇ ਸਮਾਗਮ ਕਰਵਾਇਆ <br/>
Ad Position 24