19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਲਾਇਨਜ਼ ਕਲੱਬ ਪਠਾਨਕੋਟ ਨੇ ਹੜ੍ਹ ਪ੍ਰਭਾਵਿਤ ਪਿੰਡਾਂ ਦੇ 100 ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਭੇਜੀਆਂ • ਸਾਨੂੰ ਸੰਕਟ ਦੇ ਸਮੇਂ ਹੜ੍ਹ ਪ੍ਰਭਾਵਿਤ ਪਰਿਵਾਰਾਂ ਦੀ ਮਦਦ ਲਈ ਅੱਗੇ ਆਉਣਾ ਚਾਹੀਦਾ-ਸਤੀਸ਼ ਮਹਿੰਦਰੂ

Ad Position 21
No active advertisement
ਅਜੀਤ ਡੈਸਕ 31-08-2025
ਪਠਾਨਕੋਟ, 30 ਅਗਸਤ (ਸੰਧੂ)-ਲਾਇਨਜ਼ ਕਲੱਬ ਪਠਾਨਕੋਟ ਨੇ ਪ੍ਰਧਾਨ ਰੋਮੀ ਵਡੈਹਰਾ ਦੀ ਪ੍ਰਧਾਨਗੀ ਹੇਠ ਸਰਹੱਦੀ ਖੇਤਰ ਵਿਚ ਸਥਿਤ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਰਾਹਤ ਪ੍ਰਦਾਨ ਕਰਨ ਦਾ ਕੰਮ ਆਪਣੇ ਹੱਥ ਵਿਚ ਲਿਆ ਹੈ ਅਤੇ ਦੂਜੀ ਵਾਰ ਪਿੰਡ ਵਾਸੀਆਂ ਨੂੰ ਰਾਸ਼ਨ ਕਿੱਟਾਂ ਭੇਜੀਆਂ ਗਈਆਂ ਹਨ | ਇਸ ਦੌਰਾਨ ਜਾਣਕਾਰੀ ਦਿੰਦੇ ਹੋਏ ਪੀ.ਡੀ.ਜੀ. ਸਤੀਸ਼ ਮਹਿੰਦਰੂ, ਪ੍ਰਧਾਨ ਰੋਮੀ ਵਡੈਹਰਾ ਅਤੇ ਸਕੱਤਰ ਸੰਦੀਪ ਕੋਹਲੀ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਅਗਵਾਈ ਹੇਠ ਭੋਆ ਖੇਤਰ ਅਧੀਨ ਆਉਂਦੇ ਸਰਹੱਦੀ ਖੇਤਰ ਵਿਚ ਹੜ੍ਹਾਂ ਨਾਲ ਸਭ ਤੋਂ ਵੱਧ ਪ੍ਰਭਾਵਿਤ ਤਿੰਨ ਪਿੰਡ ਤਾਸ਼, ਗੁਲਪੁਰ ਅਤੇ ਕੋਹਲੀਆਂ ਨੂੰ ਗੋਦ ਲਿਆ ਗਿਆ ਹੈ | ਜਿਸ ਕਾਰਨ ਪਹਿਲਾਂ 100 ਪਰਿਵਾਰਾਂ ਦੀ ਮਦਦ ਕੀਤੀ ਜਾ ਚੁੱਕੀ ਹੈ ਅਤੇ ਹੁਣ ਦੂਜੀ ਵਾਰ ਕਲੱਬ ਨੇ 100 ਹੋਰ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਭੇਜੀਆਂ ਹਨ, ਤਾਂ ਜੋ ਉਨ੍ਹਾਂ ਪਰਿਵਾਰਾਂ ਨੂੰ ਜ਼ਰੂਰੀ ਭੋਜਨ ਸਮੱਗਰੀ ਉਪਲੱਬਧ ਕਰਵਾਈ ਜਾ ਸਕੇ | ਉਨ੍ਹਾਂ ਕਿਹਾ ਕਿ ਪੂਰੇ ਮਹੀਨੇ ਲਈ ਰਾਸ਼ਨ ਉਪਲੱਬਧ ਹੈ, ਜੋ ਇਸ ਸੰਕਟ ਦੇ ਸਮੇਂ ਵਿਚ ਪਿੰਡ ਵਾਸੀਆਂ ਨੂੰ ਦਿੱਤਾ ਗਿਆ ਹੈ | ਉਨ੍ਹਾਂ ਕਿਹਾ ਕਿ ਹਾਲ ਹੀ ਵਿਚ ਆਏ ਹੜ੍ਹਾਂ ਕਾਰਨ ਇਨ੍ਹਾਂ ਪਿੰਡਾਂ ਨੂੰ ਭਾਰੀ ਨੁਕਸਾਨ ਹੋਇਆ ਹੈ | ਜਿਸ ਕਾਰਨ ਕਈ ਪਰਿਵਾਰਾਂ ਦਾ ਜੀਵਨ ਉਜੜ ਗਿਆ ਹੈ | ਕਈ ਦੁਕਾਨਾਂ ਵਹਿ ਗਈਆਂ ਹਨ | ਜਿਸ ਕਾਰਨ ਉਨ੍ਹਾਂ ਦੇ ਰੋਜ਼ੀ-ਰੋਟੀ ਦੇ ਸਾਧਨ ਪੂਰੀ ਤਰ੍ਹਾਂ ਤਬਾਹ ਹੋ ਗਏ ਹਨ, ਕਈ ਪਰਿਵਾਰ ਬੇਘਰ ਹੋ ਗਏ ਹਨ | ਉਨ੍ਹਾਂ ਕਿਹਾ ਕਿ ਸਾਡਾ ਉਦੇਸ਼ ਸਿਰਫ਼ ਰਾਹਤ ਪ੍ਰਦਾਨ ਕਰਨਾ ਹੀ ਨਹੀਂ ਹੈ, ਸਗੋਂ ਉਨ੍ਹਾਂ ਲੋਕਾਂ ਦੀ ਜ਼ਿੰਦਗੀ ਨੂੰ ਮੁੜ ਲੀਹ 'ਤੇ ਲਿਆਉਣਾ ਹੈ, ਜੋ ਕਿ ਸਾਡੀ ਸਮਾਜਿਕ ਜ਼ਿੰਮੇਵਾਰੀ ਹੈ | ਉਨ੍ਹਾਂ ਕਿਹਾ ਕਿ ਰਾਸ਼ਨ ਕਿੱਟਾਂ ਵਿਚ ਆਟਾ, ਚੌਲ, ਦਾਲਾਂ, ਤੇਲ, ਨਮਕ, ਮਸਾਲੇ ਅਤੇ ਹੋਰ ਜ਼ਰੂਰੀ ਚੀਜ਼ਾਂ ਸ਼ਾਮਿਲ ਹਨ | ਇਸ ਮੌਕੇ ਸਕੱਤਰ ਸੰਦੀਪ ਕੋਹਲੀ, ਕੈਸ਼ੀਅਰ ਦੀਪਕ ਸ਼ਰਮਾ, ਗੁਰਮੀਤ ਸਿੰਘ ਗੱਦ, ਰਵਿੰਦਰ ਮਹਾਜਨ, ਡਾ: ਤਰਸੇਮ ਸਿੰਘ, ਸੁਰੇਂਦਰ ਮਹਾਜਨ, ਰਮਨ ਸ਼ਰਮਾ, ਡਾ: ਐਮ.ਐਲ. ਅੱਤਰੀ, ਅਮਿਤ ਮਹਾਜਨ ਅਤੇ ਸੀ.ਐਸ. ਲਾਇਲਪੁਰੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਦਮਦਮਾ ਸਾਹਿਬ ਮੀਰਪੁਰ ਕਾਲੋਨੀ ਵਿਖੇ ਅੱਜ ਕਰਵਾਇਆ ਜਾਵੇਗਾ ਗੁਰਮਤਿ ਸਮਾਗਮ •ਸੰਸਥਾ ਵਲੋਂ ਸਵੇਰੇ 10 ਤੋਂ... ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੀ ਹੋਈ ਮੀਟਿੰਗ
Ad Position 24