19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਗੁਰਦੁਆਰਾ ਦਮਦਮਾ ਸਾਹਿਬ ਮੀਰਪੁਰ ਕਾਲੋਨੀ ਵਿਖੇ ਅੱਜ ਕਰਵਾਇਆ ਜਾਵੇਗਾ ਗੁਰਮਤਿ ਸਮਾਗਮ •ਸੰਸਥਾ ਵਲੋਂ ਸਵੇਰੇ 10 ਤੋਂ 12 ਵਜੇ ਤੱਕ ਲਗਾਇਆ ਜਾਵੇਗਾ ਅੱਖਾਂ ਦਾ ਮੁਫ਼ਤ ਜਾਂਚ ਕੈਂਪ

Ad Position 21
No active advertisement
ਅਜੀਤ ਡੈਸਕ 31-08-2025
ਪਠਾਨਕੋਟ, 30 ਅਗਸਤ (ਸੰਧੂ)-ਧਾਰਮਿਕ ਸੰਸਥਾ ਸਰਬੱਤ ਖ਼ਾਲਸਾ ਵਲੋਂ 31 ਅਗਸਤ ਦਿਨ ਐਤਵਾਰ ਨੂੰ ਸਵੇਰੇ 8 ਵਜੇ ਤੋਂ ਲੈ ਕੇ 9 ਵਜੇ ਤੱਕ ਗੁਰਦੁਆਰਾ ਦਮਦਮਾ ਸਾਹਿਬ ਮੀਰਪੁਰ ਕਾਲੋਨੀ ਪਠਾਨਕੋਟ ਵਿਖੇ ਗੁਰਮਤਿ ਸਮਾਗਮ ਕਰਵਾਇਆ ਜਾਵੇਗਾ | ਜਿਸ 'ਚ ਪੰਥ ਦੇ ਪ੍ਰਸਿੱਧ ਕਥਾ ਵਾਚਕ ਤੇ ਪ੍ਰਚਾਰਕ ਭਾਈ ਅਮਰਜੀਤ ਸਿੰਘ ਚਿੱਟੀ ਚੱਲ ਰਹੀ ਬਾਣੀ ਦੀ ਵਿਆਖਿਆ ਕਰਨਗੇ ਤੇ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨਗੇ ਤੇ ਭਾਈ ਮਨਿੰਦਰ ਸਿੰਘ ਦਾ ਰਾਗੀ ਜਥਾ ਕੀਰਤਨ ਕਰਕੇ ਸੰਗਤ ਨੂੰ ਨਿਹਾਲ ਕਰੇਗਾ | ਉਕਤ ਜਾਣਕਾਰੀ ਸੰਸਥਾ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲਾਟੀ ਨੇ ਦਿੱਤੀ | ਉਨ੍ਹਾਂ ਸਮੂਹ ਸੰਗਤਾਂ ਨੂੰ ਸਮਾਗਮ 'ਚ ਸ਼ਾਮਿਲ ਹੋਣ ਦੀ ਅਪੀਲ ਵੀ ਕੀਤੀ | ਉਨ੍ਹਾਂ ਦੱਸਿਆ ਕਿ ਸਮਾਗਮ ਦੇ ਅੰਤ ਵਿਚ ਗੁਰੂ ਸਾਹਿਬ ਦਾ ਲੰਗਰ ਅਤੁੱਟ ਵਰਤਾਇਆ ਜਾਵੇਗਾ | ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਸੰਸਥਾ ਵਲੋਂ 31 ਅਗਸਤ ਨੂੰ ਹੀ ਸਵੇਰੇ 10 ਵਜੇ ਤੋਂ 12 ਵਜੇ ਤੱਕ ਗੁਰਦੁਆਰਾ ਦਮਦਮਾ ਸਾਹਿਬ ਵਿਖੇ ਅੱਖਾਂ ਦਾ ਜਾਂਚ ਕੈਂਪ ਲਗਾਇਆ ਜਾਵੇਗਾ | ਜਿਸ ਵਿਚ ਅੱਖਾਂ ਦੇ ਮਾਹਿਰ ਡਾ: ਹਰਸ਼ੀਤਾ ਰਸਵਾਨ ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕਰਨਗੇ ਤੇ ਮੁਫ਼ਤ ਦਵਾਈਆਂ ਵੀ ਦੇਣਗੇ | ਇਸ ਮੌਕੇ ਗੁਰਸ਼ਰਨ ਸਿੰਘ, ਜੋਗਿੰਦਰ ਸਿੰਘ, ਜਸਵਿੰਦਰ ਸਿੰਘ, ਰਣਜੀਤ ਸਿੰਘ, ਮੈਨੇਜਰ ਸੋਹਨ ਸਿੰਘ, ਬਖ਼ਸ਼ੀਸ਼ ਸਿੰਘ, ਸੁਖਵੰਤ ਸਿੰਘ, ਦਰਸ਼ਨ ਸਿੰਘ, ਪਿ੍ਤਪਾਲ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਸਿੱਖਿਆ ਵਿਭਾਗ ਵਲੋਂ ਰਾਸ਼ਟਰੀ ਖੇਡ ਦਿਵਸ ਮਨਾਇਆ ਅਗਲੀ ਖ਼ਬਰ ਲਾਇਨਜ਼ ਕਲੱਬ ਪਠਾਨਕੋਟ ਨੇ ਹੜ੍ਹ ਪ੍ਰਭਾਵਿਤ ਪਿੰਡਾਂ ਦੇ 100 ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਭੇਜੀਆਂ • ਸਾਨੂੰ ਸੰਕਟ...
Ad Position 24