19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਜ਼ਿਲ੍ਹਾ ਸਿੱਖਿਆ ਵਿਭਾਗ ਵਲੋਂ ਰਾਸ਼ਟਰੀ ਖੇਡ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 31-08-2025
ਪਠਾਨਕੋਟ, 30 ਅਗਸਤ (ਸੰਧੂ)-ਅੱਜ ਰਾਸ਼ਟਰੀ ਖੇਡ ਦਿਵਸ ਮੌਕੇ ਜ਼ਿਲ੍ਹਾ ਸਿੱਖਿਆ ਵਿਭਾਗ ਵਲੋਂ ਜ਼ਿਲ੍ਹਾ ਖੇਡ ਕੋਆਰਡੀਨੇਟਰ ਅਰੁਣ ਕੁਮਾਰ ਦੀ ਨਿਗਰਾਨੀ ਹੇਠ ਇਕ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ | ਜਿਸ ਵਿਚ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ:) ਰਾਜੇਸ਼ ਕੁਮਾਰ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਪ੍ਰਾਇ:) ਕਮਲਦੀਪ ਕੌਰ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਪ੍ਰਾਇ:) ਡੀ.ਜੀ. ਸਿੰਘ ਵਿਸ਼ੇਸ਼ ਮਹਿਮਾਨ ਵਜੋਂ ਮੌਜੂਦ ਰਹੇ | ਪ੍ਰੋਗਰਾਮ ਦੀ ਸ਼ੁਰੂਆਤ ਮੁੱਖ ਮਹਿਮਾਨ ਵਲੋਂ ਸ਼ਮਾ ਰੌਸ਼ਨ ਕਰਕੇ ਕੀਤੀ ਗਈ ਅਤੇ ਸਾਰਿਆਂ ਵਲੋਂ ਮੇਜਰ ਧਿਆਨ ਚੰਦ ਦੀ ਫੋਟੋ 'ਤੇ ਫੁੱਲ ਭੇਟ ਕੀਤੇ ਗਏ | ਇਸ ਮੌਕੇ ਜ਼ਿਲ੍ਹਾ ਖੇਡ ਕੋਆਰਡੀਨੇਟਰ ਅਰੁਣ ਕੁਮਾਰ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਖੇਡਾਂ ਨਾ ਸਿਰਫ਼ ਸਰੀਰਕ ਸਿਹਤ ਨੂੰ ਮਜ਼ਬੂਤ ਕਰਦੀਆਂ ਹਨ, ਸਗੋਂ ਮਾਨਸਿਕ ਸੰਤੁਲਨ ਅਤੇ ਟੀਮ ਭਾਵਨਾ ਨੂੰ ਵੀ ਮਜ਼ਬੂਤ ਕਰਦੀਆਂ ਹਨ | ਉਨ੍ਹਾਂ ਨੌਜਵਾਨਾਂ ਨੂੰ ਖੇਡਾਂ ਵਿਚ ਸਰਗਰਮੀ ਨਾਲ ਹਿੱਸਾ ਲੈਣ ਅਤੇ ਜੀਵਨ ਵਿਚ ਮੇਜਰ ਧਿਆਨ ਚੰਦ ਜੀ ਦੇ ਆਦਰਸ਼ਾਂ ਨੂੰ ਅਪਣਾਉਣ ਦਾ ਸੱਦਾ ਦਿੱਤਾ | ਇਸ ਮੌਕੇ ਜ਼ਿਲ੍ਹਾ ਐਮ.ਆਈ.ਐਸ. ਕੋਆਰਡੀਨੇਟਰ ਮੁਨੀਸ਼ ਗੁਪਤਾ, ਅਮਿਤ ਗੁਪਤਾ, ਕੁਲਵਿੰਦਰ ਸਿੰਘ ਡੀ.ਪੀ.ਈ., ਸ਼ੰਭੂ ਨਾਥ, ਤਰੁਣ ਠਾਕੁਰ, ਰਾਹੁਲ ਕੁਮਾਰ, ਮੈਡਮ ਸ਼ਵੇਤਾ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਦੋ ਰੋਜ਼ਾ ਸਮਤਾ ਸਤਿਸੰਗ ਦੀਆਂ ਤਿਆਰੀਆਂ ਮੁਕੰਮਲ, ਕਮੇਟੀ ਦਾ ਕੀਤਾ ਗਠਨ-ਨਰੇਸ਼ ਮਹਾਜਨ ਅਗਲੀ ਖ਼ਬਰ ਗੁਰਦੁਆਰਾ ਦਮਦਮਾ ਸਾਹਿਬ ਮੀਰਪੁਰ ਕਾਲੋਨੀ ਵਿਖੇ ਅੱਜ ਕਰਵਾਇਆ ਜਾਵੇਗਾ ਗੁਰਮਤਿ ਸਮਾਗਮ •ਸੰਸਥਾ ਵਲੋਂ ਸਵੇਰੇ 10 ਤੋਂ...
Ad Position 24