19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਕੈਬਨਿਟ ਮੰਤਰੀ ਪੰਜਾਬ ਨੇ ਪਸ਼ੂਆਂ ਦੇ ਚਾਰੇ ਦੇ ਲਈ 1500 ਚੋਕਰ ਦੀਆਂ ਬੋਰੀਆਂ ਨੂੰ ਦਿੱਤੀ ਹਰੀ ਝੰਡੀ

Ad Position 21
No active advertisement
ਅਜੀਤ ਡੈਸਕ 31-08-2025
ਤਾਰਾਗੜ੍ਹ, 30 ਅਗਸਤ (ਸੋਹਨ ਲਾਲ)-ਜਿੱਥੇ ਪੰਜਾਬ ਸਰਕਾਰ ਵਲੋਂ ਹੜ੍ਹਾਂ ਤੋਂ ਬਾਅਦ ਬਮਿਆਲ ਅਤੇ ਨਰੋਟ ਜੈਮਲ ਸਿੰਘ ਦੇ ਹੜ੍ਹ ਪ੍ਰਭਾਵਿਤ ਦਰਜਨਾਂ ਪਿੰਡਾਂ ਵਿਚ ਪਹੁੰਚ ਕਰਕੇ ਲੋਕਾਂ ਨੂੰ ਖਾਣ-ਪੀਣ ਦਾ ਸਮਾਨ ਉਪਲੱਬਧ ਕਰਵਾਉਣ ਦੇ ਲਈ ਰਾਹਤ ਸਮੱਗਰੀ ਦੀ ਵੰਡ ਕੀਤੀ ਜਾ ਰਹੀ ਹੈ ਅਤੇ ਹੁਣ ਪੰਜਾਬ ਸਰਕਾਰ ਵਲੋਂ ਪਸ਼ੂਆਂ ਦੇ ਚਾਰੇ ਦੇ ਲਈ ਇਨ੍ਹਾਂ ਪਿੰਡਾਂ ਵਿਚ ਕਰੀਬ 1500 ਚੋਕਰ ਦੀਆਂ ਬੋਰੀਆਂ ਭੇਜੀਆਂ ਹਨ | ਇਹ ਪ੍ਰਗਟਾਵਾ ਕੈਬਨਿਟ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਨੇ ਅੱਜ ਰਾਵੀ 'ਤੇ ਬਣੇ ਕਥਲੌਰ ਪੁਲ ਤੋਂ ਚੋਕਰ ਨਾਲ ਭਰੇ ਟਰੱਕਾਂ ਨੂੰ ਹਰੀ ਝੰਡੀ ਦੇਣ ਮਗਰੋਂ ਕੀਤਾ | ਇਸ ਮੌਕੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਪਿਛਲੇ ਦਿਨਾਂ ਤੋਂ ਉਨ੍ਹਾਂ ਵੱਲੋਂ ਬਮਿਆਲ ਅਤੇ ਨਰੋਟ ਜੈਮਲ ਸਿੰਘ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ ਗਿਆ ਅਤੇ ਦੇਖਣ ਵਿਚ ਆਇਆ ਕਿ ਫ਼ਸਲਾਂ ਪ੍ਰਭਾਵਿਤ ਹੋਣ ਕਰਕੇ ਲੋਕਾਂ ਨੂੰ ਪਸ਼ੂਆਂ ਦੇ ਲਈ ਚਾਰੇ ਦੀ ਵਿਵਸਥਾ ਕਰਨ ਵਿਚ ਭਾਰੀ ਪੇ੍ਰਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ | ਜਿਸ ਦੇ ਚੱਲਦਿਆਂ ਅੱਜ ਹੜ੍ਹ ਪ੍ਰਭਾਵਿਤ ਪਿੰਡ ਮਜੀਰੀ, ਪਹਾੜੀਪੁਰ, ਪੰਮਾ, ਪੋਲਾ, ਫ਼ਤਿਹਪੁਰ, ਮੰਜੀਰੀ, ਬਮਿਆਲ, ਮਾਖਨਪੁਰ, ਤਾਸ਼, ਕਾਜਲੇ, ਤੂਰ, ਲਸਿਆਣ ਆਦਿ ਪਿੰਡਾਂ ਵਿਚ ਪਸ਼ੂਆਂ ਦੇ ਚਾਰੇ ਲਈ ਕਰੀਬ 1500 ਚੋਕਰ ਦੀਆਂ ਬੋਰੀਆਂ ਰਵਾਨਾ ਕੀਤੀਆਂ ਹਨ | ਉਨ੍ਹਾਂ ਕਿਹਾ ਕਿ ਭਗਵੰਤ ਮਾਨ ਮੁੱਖ ਮੰਤਰੀ ਪੰਜਾਬ ਦੀ ਯੋਗ ਅਗਵਾਈ ਵਿਚ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਲਗਾਤਾਰ ਪਹੁੰਚ ਕਰਕੇ ਹੋਏ ਨੁਕਸਾਨ ਦਾ ਜਾਇਜ਼ਾ ਲਿਆ ਜਾ ਰਿਹਾ ਹੈ ਅਤੇ ਹੁਣ ਪੰਜਾਬ ਸਰਕਾਰ ਵਲੋਂ ਪਸ਼ੂਆਂ ਦੇ ਚਾਰੇ ਦੇ ਲਈ ਚੋਕਰ ਦੀ ਵਿਵਸਥਾ ਕੀਤੀ ਹੈ | ਉਨ੍ਹਾਂ ਕਿਹਾ ਕਿ ਹੜ੍ਹਾਂ ਨੇ ਲੋਕਾਂ ਦਾ ਜਨਜੀਵਨ ਪ੍ਰਭਾਵਿਤ ਕੀਤਾ ਹੈ | ਲੋਕਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਪੰਜਾਬ ਸਰਕਾਰ ਵਲੋਂ ਦਿੱਤਾ ਜਾਵੇਗਾ | ਇਸ ਦੇ ਨਾਲ ਹੀ ਜਿਨ੍ਹਾਂ ਲੋਕਾਂ ਦੀ ਫ਼ਸਲ ਬਰਬਾਦ ਹੋਈ ਹੈ ਉਸ ਦੀ ਗਿਰਦਾਵਰੀ ਕਰਨ ਤੋਂ ਬਾਅਦ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਦੇ ਲਈ ਹਮੇਸ਼ਾ ਤਿਆਰ ਹੈ, ਜਲਦੀ ਹੀ ਰਾਹਤ ਕਾਰਜ ਵੀ ਸ਼ੁਰੂ ਕੀਤੇ ਜਾ ਰਹੇ ਹਨ |
Ad Position 22
No active advertisement
ਪਿਛਲੀ ਖ਼ਬਰ ਕੈਬਨਿਟ ਮੰਤਰੀ ਪੰਜਾਬ ਨੇ ਪਸ਼ੂਆਂ ਦੇ ਚਾਰੇ ਦੇ ਲਈ 1500 ਚੋਕਰ ਦੀਆਂ ਬੋਰੀਆਂ ਨੂੰ ਦਿੱਤੀ ਹਰੀ ਝੰਡੀ ਅਗਲੀ ਖ਼ਬਰ ਦੋ ਰੋਜ਼ਾ ਸਮਤਾ ਸਤਿਸੰਗ ਦੀਆਂ ਤਿਆਰੀਆਂ ਮੁਕੰਮਲ, ਕਮੇਟੀ ਦਾ ਕੀਤਾ ਗਠਨ-ਨਰੇਸ਼ ਮਹਾਜਨ
Ad Position 24