06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਰੰਗਦਾਰੀ ਲਈ ਕਾਰੋਬਾਰੀ ਦੀ ਦੁਕਾਨ 'ਤੇ ਫਾਇਰਿੰਗ 'ਚ ਸ਼ਾਮਿਲ 2 ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 02-09-2025
ਬਟਾਲਾ, 1 ਸਤੰਬਰ (ਰਾਕੇਸ਼ ਰੇਖੀ)-ਸ਼ਹਿਰ ਦੇ ਇਕ ਪ੍ਰਮੁੱਖ ਲੋਹਾ ਕਾਰੋਬਾਰੀ ਦੀ ਦੁਕਾਨ ਦੇ ਬਾਹਰ ਫਾਇਰਿੰਗ ਕਰਨ ਦੇ ਮਾਮਲੇ 'ਚ ਸ਼ਾਮਿਲ 2 ਲੋਕਾਂ ਨੂੰ ਪੁਲਿਸ ਨੇ ਗਿ੍ਫਤਾਰ ਕੀਤਾ ਹੈ | ਇਹ ਦੋਵੇਂ ਗੈਂਗਸਟਰ ਡੌਲੀ ਬੱਲ ਤੇ ਅਮਰ ਖੱਬੇ ਰਾਜਪੂਤਾਂ ਲਈ ਕੰਮ ਕਰਦੇ ਦੱਸੇ ਗਏ ਹਨ | ਐੱਸ.ਪੀ. ਗੁਰਪ੍ਰਤਾਪ ਸਿੰਘ ਨੇ ਦੱਸਿਆ ਕਿ 25 ਅਗਸਤ ਨੂੰ ਰਾਤ ਕਰੀਬ 10 ਵਜੇ ਸ਼ਹਿਰ ਦੇ ਲੋਹਾ ਵਪਾਰੀ ਰਿਸ਼ੀ ਗਰਗ ਦੀ ਸ਼ਿਵਾਲਿਕ ਸਰੀਆ ਸਟੋਰ ਦੇ ਬਾਹਰ ਮੋਟਰਸਾਈਕਲ ਸਵਾਰ 2 ਅਣਪਛਾਤੇ ਨੌਜਵਾਨਾਂ ਵਲੋਂ ਫਾਇਰਿੰਗ ਕੀਤੀ ਗਈ ਸੀ | ਪੁਲਿਸ ਨੇ ਮਾਮਲਾ ਦਰਜ ਕਰਕੇ ਇਸ ਦੀ ਜਾਂਚ ਲਈ ਵੱਖ-ਵੱਖ ਟੀਮਾਂ ਦਾ ਗਠਨ ਕੀਤਾ ਸੀ | ਪੁਲਿਸ ਨੂੰ ਉਸ ਵੇਲੇ ਵੱਡੀ ਕਾਮਯਾਬੀ ਮਿਲੀ ਜਦੋਂ ਇਸ ਫਾਇਰਿੰਗ ਵਿਚ ਸ਼ਾਮਿਲ ਜਸਵਿੰਦਰ ਸਿੰਘ ਅਤੇ ਸੰਦੀਪ ਸਿੰਘ ਉਰਫ਼ ਸੀਪਾ ਵਾਸੀ ਦਾਲਮ ਨੂੰ ਪੁਲਿਸ ਨੇ 48 ਘੰਟਿਆਂ ਵਿਚ ਹੀ ਗਿ੍ਫ਼ਤਾਰ ਕਰ ਲਿਆ ਹੈ ਤੇ ਫਾਇਰਿੰਗ ਵਿਚ ਉਨ੍ਹਾਂ ਵਲੋਂ ਵਰਤਿਆ ਗਿਆ ਮੋਟਰਸਾਈਕਲ ਵੀ ਬਰਾਮਦ ਕਰ ਲਿਆ ਹੈ | ਐੱਸ.ਪੀ. ਗੁਰਪ੍ਰਤਾਪ ਸਿੰਘ ਨੇ ਦੱਸਿਆ ਕਿ ਦੋਸ਼ੀਆਂ ਨੇ ਇਸ ਘਟਨਾ ਦੀ ਵੀਡੀਓ ਵੀ ਬਣਾਈ, ਜੋ ਬਾਅਦ ਵਿਚ ਉਨ੍ਹਾਂ ਵਲੋਂ ਰਿਸ਼ੀ ਗਰਗ ਨੂੰ ਭੇਜੀ ਗਈ ਅਤੇ ਗਰਗ ਨੂੰ ਰੰਗਦਾਰੀ ਦੇਣ ਲਈ ਧਮਕਾਇਆ | ਫਾਇਰਿੰਗ ਵਿਚ ਇਸਤੇਮਾਲ ਕੀਤਾ ਗਿਆ ਪਿਸਤੌਲ ਉਨ੍ਹਾਂ ਨੇ ਅੱਗੇ ਕਿਸੇ ਨੂੰ ਦੇ ਦਿੱਤਾ, ਜੋ ਬਰਾਮਦ ਕੀਤਾ ਜਾਣਾ ਬਾਕੀ ਹੈ | ਪੁਲਿਸ ਵਲੋਂ ਕੀਤੀ ਗਈ ਪੁੱਛਗਿਛ ਦੌਰਾਨ ਸਾਹਮਣੇ ਆਇਆ ਹੈ ਕਿ ਦੋਵੇਂ ਜਸਵਿੰਦਰ ਸਿੰਘ ਅਤੇ ਸੰਦੀਪ ਸਿੰਘ ਗੈਂਗਸਟਰ ਡੌਨੀ ਬੱਲ ਤੇ ਅਮਰ ਖੱਬੇ ਰਾਜਪੂਤਾਂ ਦੇ ਗੁਰਗੇ ਹਨ ਅਤੇ ਉਨ੍ਹਾਂ ਦੇ ਕਹਿਣ 'ਤੇ ਹੀ ਫਾਇਰਿੰਗ ਕੀਤੀ ਸੀ | ਪੁਲਿਸ ਵਲੋਂ ਉਨ੍ਹਾਂ ਦਾ ਰਿਮਾਂਡ ਲੈ ਕੇ ਅੱਗੇ ਹੋਰ ਪੁੱਛਗਿੱਛ ਕੀਤੀ ਜਾਵੇਗੀ | ਰਿਸ਼ੀ ਗਰਗ ਨੂੰ ਕੁਝ ਮਹੀਨੇ ਪਹਿਲਾਂ ਡੌਨੀ ਬੱਲ ਵਲੋਂ ਰੰਗਦਾਰੀ ਦੇਣ ਲਈ ਜਾਨ ਤੋਂ ਮਾਰਨ ਦੀਆਂ ਧਮਕੀਆਂ ਵਾਲੀਆਂ ਕਾਲਾਂ ਆ ਰਹੀਆਂ ਸਨ |
Ad Position 22
No active advertisement
ਪਿਛਲੀ ਖ਼ਬਰ ਹੜ੍ਹ ਪ੍ਰਭਾਵਿਤ ਖੇਤਰਾਂ 'ਚ ਸਹਾਇਤਾ ਸਮੱਗਰੀ ਵੰਡਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਅਧਿਕਾਰੀਆਂ ਦੇ ਨੰਬਰ ਜਾਰੀ ਅਗਲੀ ਖ਼ਬਰ ਬਰਜਿੰਦਰ ਮੱਖਣ ਬਰਾੜ ਨਾਲ ਵਿਧਾਇਕ ਮਨਪ੍ਰੀਤ ਇਆਲੀ ਨੇ ਧੁੱਸੀ ਬੰਨ੍ਹ ਦਾ ਜਾਇਜ਼ਾ ਲਿਆ, ਪਸ਼ੂਆਂ ਲਈ ਫੀਡ ਵੰਡੀ <br/>
Ad Position 24
No active advertisement