06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਵਿਧਾਇਕ ਸ਼ੈਰੀ ਕਲਸੀ ਖੁਦ ਟਰੈਕਟਰ ਚਲਾ ਕੇ ਰਾਹਤ ਸਮੱਗਰੀ ਦੀਆਂ 50 ਟਰਾਲੀਆਂ ਲੈ ਕੇ ਪਹੁੰਚੇ ਹੜ੍ਹ ਪ੍ਰਭਾਵਿਤ ਪਿੰਡਾਂ 'ਚ

Ad Position 21
No active advertisement
ਅਜੀਤ ਡੈਸਕ 02-09-2025
ਬਟਾਲਾ, 1 ਸਤੰਬਰ (ਸਤਿੰਦਰ ਸਿੰਘ)-ਪੰਜਾਬ ਦੇ ਕਾਰਜਕਾਰੀ ਪ੍ਰਧਾਨ ਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਖੁਦ ਬਟਾਲਾ ਤੋਂ ਟਰੈਕਟਰ ਚਲਾ ਕੇ 50 ਟਰਾਲੀਆਂ ਵਿਚ ਰਾਹਤ ਸਮੱਗਰੀ ਲੈ ਕੇ ਡੇਰਾ ਬਾਬਾ ਨਾਨਕ ਖੇਤਰ ਦੇ ਹੜ੍ਹ ਪ੍ਰਭਾਵਿਤ ਪਿੰਡਾਂ 'ਚ ਪਹੁੰਚੇ ਤੇ ਹੜ੍ਹ ਪੀੜਤਾਂ ਤੱਕ ਪਾਣੀ, ਰਾਸ਼ਨ, ਸੁੱਕੀ ਰਸਦ ਤੇ ਪਸ਼ੂਆਂ ਦਾ ਚਾਰਾ ਪਹੁੰਚਾਇਆ | ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਮੁੱਚੀ ਪੰਜਾਬ ਸਰਕਾਰ ਹੀ ਹੜ੍ਹ ਪੀੜਤਾਂ ਦੀ ਹਰ ਤਰ੍ਹਾਂ ਨਾਲ ਮਦਦ ਲਈ ਕੰਮ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵਲੋਂ ਸਭ ਤੋਂ ਪਹਿਲਾਂ ਲੋਕਾਂ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚੋਂ ਸੁਰੱਖਿਅਤ ਬਾਹਰ ਕੱਢਿਆ ਗਿਆ ਹੈ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਹੜ੍ਹ ਪੀੜਤਾਂ ਲਈ ਲਗਾਤਾਰ ਰਾਹਤ ਕਾਰਜ ਚਲਾਏ ਜਾ ਰਹੇ ਹਨ ਅਤੇ ਹੋਰ ਲੋੜਵੰਦ ਤੱਕ ਖਾਣ-ਪੀਣ ਦੀ ਰਾਹਤ ਸਮੱਗਰੀ ਪਹੁੰਚਾਈ ਜਾ ਰਹੀ ਹੈ | ਪਸ਼ੂਆਂ ਲਈ ਚਾਰੇ ਦਾ ਪ੍ਰਬੰਧ ਵੀ ਕੀਤਾ ਜਾ ਰਿਹਾ ਹੈ ਅਤੇ ਇਸ ਸਭ 'ਚ ਸਮਾਜ ਸੇਵੀ ਸੰਸਥਾਵਾਂ ਦਾ ਵੀ ਵੱਡਾ ਸਹਿਯੋਗ ਮਿਲ ਰਿਹਾ ਹੈ | ਉਨ੍ਹਾਂ ਕਿਹਾ ਕਿ ਹੜ੍ਹਾਂ ਦੇ ਇਸ ਸੰਕਟ ਵਿਚ ਲੋਕਾਂ ਨੂੰ ਸਿਹਤ ਪੱਖੋਂ ਕੋਈ ਸਮੱਸਿਆ ਨਾ ਆਵੇ, ਇਸ ਲਈ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਲਗਾਤਾਰ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਕੰਮ ਕੀਤਾ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਵਿਭਾਗ ਵਲੋਂ ਵਿਸ਼ੇਸ਼ ਮੈਡੀਕਲ ਕੈਂਪ ਲਗਾਏ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਹੜ੍ਹ ਦੇ ਪਾਣੀ ਨਾਲ ਡੇਂਗੂ, ਮਲੇਰੀਆ ਤੇ ਡਾਇਰੀਆ ਸਮੇਤ ਹੋਰ ਕੋਈ ਬਿਮਾਰੀ ਨਾ ਫ਼ੈਲੇ ਇਸ ਲਈ ਸਿਹਤ ਵਿਭਾਗ ਵਲੋਂ ਲੋੜੀਂਦੇ ਕਦਮ ਚੁੱਕੇ ਗਏ ਹਨ | ਉਨ੍ਹਾਂ ਦੱਸਿਆ ਕਿ ਰਾਵੀ ਦਰਿਆ ਦੇ ਹੜ੍ਹ ਕਾਰਨ ਜ਼ਿਲ੍ਹਾ ਗੁਰਦਾਸਪੁਰ ਦੇ ਸਰਹੱਦੀ ਖੇਤਰ ਵਿਚ 323 ਪਿੰਡ ਹੜ੍ਹਾਂ ਦੀ ਮਾਰ ਹੇਠ ਆਏ ਹਨ ਅਤੇ ਹੜ੍ਹ ਪ੍ਰਭਾਵਿਤ ਵਿਅਕਤੀਆਂ ਲਈ ਵੱਖ-ਵੱਖ ਥਾਵਾਂ ਉੱਪਰ 22 ਰਾਹਤ ਕੈਂਪ ਸਥਾਪਿਤ ਕੀਤੇ ਗਏ ਹਨ | ਇਸ ਮੌਕੇ ਚੇਅਰਮੈਨ ਮਾਨਿਕ ਮਹਿਤਾ, ਸਮਾਜ ਸੇਵੀ ਅੰਮਿ੍ਤ ਕਲਸੀ, ਮਨਦੀਪ ਸਿੰਘ ਗਿੱਲ ਜ਼ਿਲ੍ਹਾ ਯੂਥ ਆਗੂ ਗੁਰਦਾਸਪੁਰ, ਦਲਜੀਤ ਸਿੰਘ ਲੱਕੀ ਹਲਕਾ ਸੰਗਠਨ ਇੰਚਾਰਜ, ਸੀਨੀਅਰ ਆਗੂ ਬਲਬੀਰ ਸਿੰਘ ਬਿੱਟੂ, ਮਾਸਟਰ ਤਿਲਕ ਰਾਜ, ਅੱੈਮ.ਸੀ. ਬਲਵਿੰਦਰ ਸਿੰਘ ਮਿੰਟਾ, ਸਤਨਾਮ ਸਿੰਘ, ਮਨਜੀਤ ਸਿੰਘ ਬੁਮਰਾਹ, ਗੁਰਜੀਤ ਸਿੰਘ, ਰਣਬੀਰ ਸਿੰਘ ਗਿੱਲ, ਗਗਨ ਬਟਾਲਾ, ਜਸਪਾਲ ਸਿੰਘ, ਪਰਦੀਪ ਕੁਮਾਰ, ਭੁਪਿੰਦਰ ਸਿੰਘ, ਪਵਨ ਕੁਮਾਰ, ਕਾਕਾ, ਮਲਕੀਤ ਸਿੰਘ, ਨਿੱਕੂ ਹੰਸਪਾਲ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਬਾਬਾ ਹਜ਼ਾਰਾ ਸਿੰਘ ਕਾਲਜ ਆਫ਼ ਐਜੂਕੇਸ਼ਨ ਛੀਨਾ ਦੇ ਵਿਦਿਆਰਥੀਆਂ ਦੀਆਂ ਯੂਨੀਵਰਸਿਟੀ ਨਤੀਜਿਆਂ 'ਚ ਸ਼ਾਨਦਾਰ ਪ੍ਰਾਪਤੀਆਂ... ਅਗਲੀ ਖ਼ਬਰ 5 ਦਿਨਾਂ ਤੋਂ ਕਿਰਨ ਨਾਲੇ ਦੇ ਪਾਣੀ 'ਚ ਵਹੇ ਨੌਜਵਾਨ ਦਾ ਕੋਈ ਥਹੁ ਪਤਾ ਨਹੀਂ ਲੱਗਾ, ਪਰਿਵਾਰ ਪ੍ਰੇਸ਼ਾਨ
Ad Position 24
No active advertisement