06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਬਾਬਾ ਹਜ਼ਾਰਾ ਸਿੰਘ ਕਾਲਜ ਆਫ਼ ਐਜੂਕੇਸ਼ਨ ਛੀਨਾ ਦੇ ਵਿਦਿਆਰਥੀਆਂ ਦੀਆਂ ਯੂਨੀਵਰਸਿਟੀ ਨਤੀਜਿਆਂ 'ਚ ਸ਼ਾਨਦਾਰ ਪ੍ਰਾਪਤੀਆਂ

Ad Position 21
No active advertisement
ਅਜੀਤ ਡੈਸਕ 02-09-2025
ਬਟਾਲਾ, 1 ਸਤੰਬਰ (ਸਤਿੰਦਰ ਸਿੰਘ)-ਬੀਤੇ ਦਿਨੀਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਬੀ.ਐੱਡ. ਸਮੈਸਟਰ ਦੂਜਾ ਦੇ ਨਤੀਜੇ ਐਲਾਨੇ ਗਏ, ਜਿਸ ਵਿਚ ਸੰਤ ਬਾਬਾ ਹਜ਼ਾਰਾ ਸਿੰਘ ਕਾਲਜ ਆਫ਼ ਐਜੂਕੇਸ਼ਨ ਛੀਨਾ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਰਿਹਾ | ਕਾਲਜ ਦੇ ਪਿ੍ੰਸੀਪਲ ਮਧੂ ਬਾਲਾ ਨੇ ਦੱਸਿਆ ਕਿ ਵਿਦਿਆਰਥਣ ਮਨਪ੍ਰੀਤ ਕੌਰ ਨੇ 81.5 ਫ਼ੀਸਦੀ ਅੰਕਾਂ ਨਾਲ ਯੂਨੀਵਰਸਿਟੀ ਮੈਰਿਟ ਵਿਚ 7ਵਾਂ ਅਤੇ ਕਾਲਜ 'ਚੋਂ ਪਹਿਲਾ ਸਥਾਨ ਹਾਸਿਲ ਕਰਕੇ ਮਾਪਿਆਂ ਤੇ ਕਾਲਜ ਦਾ ਨਾਂਅ ਰੌਸਨ ਕੀਤਾ | ਇਸ ਤੋਂ ਇਲਾਵਾ ਜਸਲੀਨ ਗੁਰਾਇਆ ਨੇ 81 ਫ਼ੀਸਦੀ ਅੰਕ ਲੈ ਕੇ ਦੂਜਾ, ਜਾਨਵੀ ਅਗਰਵਾਲ ਨੇ 80 ਫ਼ੀਸਦੀ ਅੰਕ ਲੈ ਕੇ ਤੀਜਾ, ਲਵਲੀਨ ਕੌਰ ਨੇ 79 ਫ਼ੀਸਦੀ ਅੰਕਾਂ ਨਾਲ ਚੌਥਾ, ਨਵਨੀਤ ਕੌਰ, ਗੁਰਲੀਨ ਕੌਰ, ਕੁਮਕੁਮ, ਭੁਪਿੰਦਰ ਕੌਰ ਤੇ ਨਵਜੋਤ ਕੌਰ ਨੇ 78 ਫ਼ੀਸਦੀ ਅੰਕ ਲੈ ਕੇ 5ਵਾਂ, ਜਸਮੀਤ ਕੌਰ ਤੇ ਸਾਹਿਲ ਨੇ 77 ਫ਼ੀਸਦੀ ਅੰਕ ਲੈ ਕੇ 6ਵਾਂ, ਜਗਰੂਪ ਕੌਰ, ਮਹਿਕਦੀਪ ਕੌਰ, ਨੇਹਾ ਕੁਮਾਰੀ ਤੇ ਰਾਜਬੀਰ ਕੌਰ ਨੇ 76 ਫ਼ੀਸਦੀ ਅੰਕ ਲੈ ਕੇ 7ਵਾਂ ਸਥਾਨ ਹਾਸਿਲ ਕੀਤਾ | ਚੇਅਰਮੈਨ ਬਲਜੀਤ ਸਿੰਘ ਛੀਨਾ ਨੇ ਕਾਲਜ ਦੇ ਅਧਿਆਪਕਾਂ ਦੀ ਮਿਹਨਤ ਦੀ ਸ਼ਾਲਾਘਾ ਕਰਦਿਆਂ ਨਵੀਆਂ ਬੁਲੰਦੀਆਂ ਛੂਹਣ ਵਾਲੇ ਵਿਦਿਆਰਥੀਆਂ ਤੇ ਮਾਪਿਆਂ ਨੂੰ ਮੁਬਾਰਕਬਾਦ ਦਿੱਤੀ | ਇਸ ਦੌਰਾਨ ਪਿ੍ੰਸੀਪਲ ਮਧੂ ਬਾਲਾ ਨੇ ਵਿਦਿਆਰਥੀਆਂ ਦੇ ਚੰਗੇ ਭਵਿੱਖ ਦੀ ਕਾਮਨਾ ਕਰਦਿਆਂ ਦੱਸਿਆ ਕਿ ਆਉਣ ਵਾਲੇ ਸਮੇਂ ਕਾਲਜ ਵਿਚ ਹੋਰ ਵੀ ਨਵੇਂ ਕੋਰਸ ਸ਼ੁਰੂ ਕੀਤੇ ਜਾ ਰਹੇ ਹਨ | ਉਨ੍ਹਾਂ ਦੱਸਿਆ ਕਿ ਮੌਜ਼ੂਦਾ ਸੈਸ਼ਨ 2025-27 ਲਈ ਦਾਖ਼ਲੇ ਚੱਲ ਰਹੇ ਹਨ, ਜਿਸ 'ਚ ਲੋੜਵੰਦ ਵਿਦਿਆਰਥੀਆਂ ਨੂੰ ਫ਼ੀਸਾਂ 'ਚ ਭਾਰੀ ਛੋਟ ਤੇ ਮੁਫ਼ਤ ਕਿਤਾਬਾਂ ਦੀ ਸਹੂਲਤ ਦਿੱਤੀ ਜਾਵੇਗੀ | ਇਸ ਮੌਕੇ ਜਸਪਿੰਦਰ ਕੌਰ, ਇੰਦਰਜੀਤ ਕੌਰ, ਕਵਲਜੀਤ ਕੌਰ, ਰਾਜਵਿੰਦਰ ਕੌਰ, ਅਨੁਰਾਧਾ, ਰਾਜਬੀਰ ਕੌਰ, ਹਰਪ੍ਰੀਤ ਕੌਰ ਅਤੇ ਰਣਜੀਤਪਾਲ ਕੌਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਸਮਾਪਤ ਅਗਲੀ ਖ਼ਬਰ ਵਿਧਾਇਕ ਸ਼ੈਰੀ ਕਲਸੀ ਖੁਦ ਟਰੈਕਟਰ ਚਲਾ ਕੇ ਰਾਹਤ ਸਮੱਗਰੀ ਦੀਆਂ 50 ਟਰਾਲੀਆਂ ਲੈ ਕੇ ਪਹੁੰਚੇ ਹੜ੍ਹ ਪ੍ਰਭਾਵਿਤ ਪਿੰਡਾਂ '...
Ad Position 24
No active advertisement