08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਪੰਜਾਬ ਦੇ ਹੜ੍ਹ ਪ੍ਰਭਾਵਿਤ ਲੋਕਾਂ ਲਈ ਕੇਂਦਰ ਸਰਕਾਰ ਰਾਹਤ ਪੈਕੇਜ ਦੇਵੇ- ਵਿਧਾਇਕ ਅਮਰਪਾਲ ਸਿੰਘ, ਰਮਨ ਸਿੰਘ ਵਰਸਾਲਚੱਕ

Ad Position 21
No active advertisement
ਅਜੀਤ ਡੈਸਕ 02-09-2025
ਸ੍ਰੀ ਹਰਿਗੋਬਿੰਦਪੁਰ, 1 ਸਤਬੰਰ (ਕੰਵਲਜੀਤ ਸਿੰਘ ਚੀਮਾ)-ਵਿਧਾਨ ਸਭਾ ਹਲਕਾ ਸ੍ਰੀ ਹਰਿਗੋਬਿੰਦਪੁਰ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ, ਬਲਾਕ ਪ੍ਰਧਾਨ ਰਮਨ ਸਿੰਘ ਵਰਸਾਲਚੱਕ ਦੇ ਗ੍ਰਹਿ ਵਿਖੇ ਉਚੇਚੇ ਤੌਰ 'ਤੇ ਪੁੱਜੇ | ਇਸ ਸਮੇਂ ਵਿਧਾਇਕ ਅਮਰਪਾਲ ਸਿੰਘ ਨੇ ਵੱਖ-ਵੱਖ ਪਿੰਡਾਂ ਦੇ ਸਰਪੰਚਾਂ ਨਾਲ ਅਹਿਮ ਗੱਲਬਾਤ ਕਰਦੇ ਹੋਏ ਕਿਹਾ ਕਿ 'ਆਪ' ਸਰਕਾਰ ਵਲੋਂ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਜਲਦ ਹੀ ਗ੍ਰਾਂਟਾਂ ਦਿੱਤੀਆਂ ਜਾਣਗੀਆਂ | ਇਸ ਸਮੇਂ ਵਿਧਾਇਕ ਅਮਰਪਾਲ ਸਿੰਘ ਕਿਸ਼ਨਕੋਟ ਤੇ ਬਲਾਕ ਪ੍ਰਧਾਨ ਰਮਨ ਸਿੰਘ ਵਰਸਾਲਚੱਕ ਨੇ ਕਿਹਾ ਕਿ ਪੰਜਾਬ ਇਸ ਸਮੇਂ ਕੁਦਰਤੀ ਆਫ਼ਤ ਕਾਰਨ ਆ ਰਹੇ ਹੜ੍ਹਾਂ ਨਾਲ ਘਿਰਿਆ ਹੋਇਆ ਹੈ ਤੇ ਦਰਿਆਵਾਂ ਵਿਚ ਆ ਰਹੇ ਅਥਾਹ ਪਾਣੀ ਨੇ ਪੰਜਾਬ ਦੇ ਬਹੁਤ ਸਾਰੇ ਕਿਸਾਨਾਂ ਦਾ ਫ਼ਸਲੀ ਨੁਕਸਾਨ ਕਰਨ ਤੋਂ ਇਲਾਵਾ ਹੜ੍ਹਾਂ ਨਾਲ ਹੋਰ ਵੀ ਬਹੁਤ ਤਬਾਹੀ ਹੋ ਰਹੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਚ ਹੜ੍ਹਾਂ ਕਾਰਨ ਵਿਗੜੀ ਸਥਿਤੀ ਨੂੰ ਧਿਆਨ ਵਿਚ ਰੱਖਦੇ ਕੇਂਦਰ ਦੀ ਭਾਜਪਾ ਸਰਕਾਰ ਪੰਜਾਬ ਲਈ ਵਿਸ਼ੇਸ਼ ਰਾਹਤ ਪੈਕੇਜ ਦੇਵੇ | ਉਨ੍ਹਾਂ ਕਿਹਾ ਕਿ ਹੜ੍ਹਾਂ ਕਾਰਨ ਪੰਜਾਬ ਦੀ ਆਰਥਿਕ ਵਿਵਸਥਾ ਵਿਗੜ ਚੁੱਕੀ ਹੈ ਅਤੇ ਪਾਣੀ ਨਾਲ ਨੁਕਸਾਨੇ ਗਏ ਲੋਕਾਂ ਦੇ ਮੁੜ ਵਸੇਬੇ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਸ਼ੇਸ਼ ਪੈਕੇਜ ਜਾਰੀ ਕਰਨ | ਵਿਧਾਇਕ ਅਮਰਪਾਲ ਸਿੰਘ ਕਿਸ਼ਨਕੋਟ ਨੇ ਕਿਹਾ ਕਿ ਪੰਜਾਬ ਸਰਕਾਰ ਹੜ੍ਹ ਪੀੜਤਾਂ ਦੇ ਨਾਲ ਖੜ੍ਹੀ ਹੈ ਤੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਹੜ੍ਹ ਪ੍ਰਭਾਵਿਤ ਜ਼ਿਲਿ੍ਹਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਹਦਾਇਤਾਂ ਦਿੱਤੀਆਂ ਹਨ ਕਿ ਮੁਸ਼ਕਿਲ ਦੀ ਖੜ੍ਹੀ 'ਚ ਲੋਕਾਂ ਦੀ ਹਰ ਪ੍ਰਕਾਰ ਦੀ ਮਦਦ ਕਰਨ | ਇਸ ਸਮੇਂ ਸਰਪੰਚ ਸੁਰਿੰਦਰ ਸਿੰਘ ਬਾਜਵਾ, ਸਰਪੰਚ ਗੁਰਨਾਮ ਸਿੰਘ, ਸਰਪੰਚ ਹਰਜੀਤ ਸਿੰਘ, ਬਾਦਲ ਪਨੂੰ, ਪੀ.ਏ. ਨਵ ਭਿੰਡਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ 5 ਦਿਨਾਂ ਤੋਂ ਲਾਪਤਾ ਨੌਜਵਾਨ ਦੀ ਲਾਸ਼ ਮਿਲੀ, ਕੀਤੀ ਮਾਪਿਆਂ ਹਵਾਲੇ ਅਗਲੀ ਖ਼ਬਰ ਪੰਜਾਬ ਸਰਕਾਰ ਵਲੋਂ ਨਵੇਂ ਕੋਚਾਂ ਦੀ ਨਿਯੁਕਤੀ ਨਾਲ ਖ਼ੇਡਾਂ ਨੂੰ ਮਿਲੇਗਾ ਹੁਲਾਰਾ : ਪ੍ਰੋ. ਬਾਜਵਾ
Ad Position 24