ਬਟਾਲਾ, 1 ਸਤੰਬਰ (ਸਤਿੰਦਰ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹੜ੍ਹ ਦੀ ਮਾਰ ਹੇਠ ਆਏ ਇਲਾਕੇ ਦਾ ਦੌਰਾ ਕੀਤਾ ਤੇ ਸਥਿਤੀ ਦਾ ਜਾਇਜ਼ਾ ਲਿਆ | ਇਸ ਮੌਕੇ ਸ: ਬਾਦਲ ਨੇ ਪੀੜਤ ਪਰਿਵਾਰਾਂ ਦੀਆਂ ਮੁਸ਼ਕਿਲਾਂ ਸੁਣੀਆਂ ਤੇ ਉਨ੍ਹਾਂ ਨੂੰ ਹਰ ਤਰ੍ਹਾਂ ਦੀ ਸੰਭਵ ਸਹਾਇਤਾ ਦੇਣ ਦਾ ਐਲਾਨ ਕੀਤਾ | ਸ: ਬਾਦਲ ਨੇ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਇੰਚਾਰਜ ਰਾਜਨਬੀਰ ਸਿੰਘ ਘੁਮਾਣ ਤੇ ਜਥੇਦਾਰ ਸੁਰਜੀਤ ਸਿੰਘ ਤੁਗਲਵਾਲ ਸ਼੍ਰੋਮਣੀ ਕਮੇਟੀ ਮੈਂਬਰ ਦੀ ਡਿਊਟੀ ਲਗਾਈ ਕਿ ਉਹ ਇਨ੍ਹਾਂ ਹੜ੍ਹ ਪੀੜਤ ਪਰਿਵਾਰਾਂ ਨੂੰ ਜਿੱਥੇ ਰਾਹਤ ਸਮੱਗਰੀ ਵੰਡਣਗੇ, ਉਥੇ ਜਦ ਤੱਕ ਹਾਲਾਤ ਸੁਖਾਵੇਂ ਨਹੀਂ ਹੁੰਦੇ, ਉਨਾ ਚਿਰ ਤੱਕ ਇਨ੍ਹਾਂ ਪੀੜਤਾਂ ਦੀ ਸਹਾਇਤਾ ਕਰਦੇ ਰਹਿਣਗੇ | ਰਾਜਨਬੀਰ ਸਿੰਘ ਘੁਮਾਣ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਸਮੁੱਚੀ ਲੀਡਰਸ਼ਿਪ ਦਾ ਪ੍ਰਭਾਵਿਤ ਇਲਾਕਿਆਂ ਦਾ ਜਾਇਜ਼ਾ ਲੈਣ 'ਤੇ ਸਹਾਇਤਾ ਕਰਨ ਦਾ ਧੰਨਵਾਦ ਕੀਤਾ | ਸ: ਬਾਦਲ ਨੇ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਪੰਜਾਬ ਦੀ ਖੇਤਰੀ ਪਾਰਟੀ ਹੈ, ਜੋ ਹਮੇਸ਼ਾ ਹੀ ਪੰਜਾਬ ਦੇ ਲੋਕਾਂ ਨਾਲ ਖੜਦੀ ਹੈ | ਉਨ੍ਹਾਂ ਕਿਹਾ ਕਿ ਹੁਣ ਵੀ ਜੋ ਮੁਸ਼ਕਿਲ ਦੀ ਘੜੀ ਆਈ ਹੈ, ਉਸ ਵਿਚ ਅਕਾਲੀ ਦਲ ਸੂਬੇ ਦੇ ਸਾਰੇ ਹੜ੍ਹ ਪ੍ਰਭਾਵਿਤ ਲੋਕਾਂ ਨਾਲ ਚੱਟਾਨ ਵਾਂਗ ਖੜਾ ਹੈ | ਇਸ ਮੌਕੇ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ, ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ, ਹਲਕਾ ਕਾਦੀਆਂ ਦੇ ਇੰਚਾਰਜ ਗੁਰਇਕਬਾਲ ਸਿੰਘ ਮਾਹਲ, ਗੁਰਮੇਜ਼ ਸਿੰਘ ਚੀਮਾ