08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਸ਼੍ਰੋਮਣੀ ਅਕਾਲੀ ਦਲ (ਅ) ਦੀ ਜ਼ਿਲ੍ਹਾ ਪੱਧਰੀ ਮੀਟਿੰਗ

Ad Position 21
No active advertisement
ਅਜੀਤ ਡੈਸਕ 02-09-2025
ਵਡਾਲਾ ਗ੍ਰੰਥੀਆਂ, 1 ਸਤੰਬਰ (ਗੁਰਪ੍ਰਤਾਪ ਸਿੰਘ ਕਾਹਲੋਂ)-ਪਿੰਡ ਦੁਨੀਆਂ ਸੰਧੂ ਵਿਖੇ ਸ਼੍ਰੋਮਣੀ ਅਕਾਲੀ ਦਲ (ਅ) ਦੀ ਜ਼ਿਲ੍ਹਾ ਪੱਧਰੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਗੁਰਬਚਨ ਸਿੰਘ ਪਵਾਰ ਦੀ ਅਗਵਾਈ ਹੇਠ ਜ਼ਿਲ੍ਹਾ ਜਨਰਲ ਸਕੱਤਰ ਭਗਵਾਨ ਸਿੰਘ ਸੰਧੂ ਦੇ ਯਤਨਾ ਨਾਲ ਕਰਵਾਈ ਗਈ, ਜਿਸ 'ਚ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਇਮਾਨ ਸਿੰਘ ਮਾਨ ਨੇ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕੀਤੀ | ਉਨ੍ਹਾਂ ਕਿਹਾ ਕਿ ਸਿੱਖਾਂ ਦੀ ਲੋਕਤੰਤਰ ਤਰੀਕੇ ਨਾਲ ਚੁਣੀ ਹੋਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਜਿਸ ਦੀਆਂ ਚੋਣਾਂ 2011 ਵਿਚ ਹੋਈਆਂ ਸਨ, ਪਰ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੀ ਟਾਲ-ਮਟੋਲ ਵਾਲੀ ਨੀਤੀ ਕਾਰਨ ਇਹ ਚੋਣਾਂ 14 ਸਾਲ ਤੋਂ ਨਹੀਂ ਕਰਵਾਈਆਂ ਜਾ ਰਹੀਆਂ, ਜਿਸ ਨਾਲ ਲੋਕਤੰਤਰੀ ਕਦਰਾਂ-ਕੀਮਤਾਂ ਦਾ ਘਾਣ ਹੋ ਰਿਹਾ ਹੈ | ਉਨ੍ਹਾਂ ਕਿਹਾ ਕਿ ਭਾਰਤ ਆਪਣੇ-ਆਪ ਨੂੰ ਸਭ ਤੋਂ ਵੱਡਾ ਲੋਕਤੰਤਰੀ ਦੇਸ਼ ਹੋਣ ਦਾ ਦਾਅਵਾ ਕਰਦਾ ਹੈ, ਪਰ ਜਦੋਂ ਸਿੱਖਾਂ ਦੀ ਸਿਰਮੋਰ ਸੰਸਥਾ ਦੀਆਂ ਚੋਣਾਂ ਦੀ ਗੱਲ ਆਉਂਦੀ ਹੈ, ਫਿਰ ਲੋਕਤੰਤਰ ਕਿੱਥੇ ਜਾਂਦਾ ਹੈ | ਉਨ੍ਹਾਂ ਇਸ ਨੂੰ ਕੇਂਦਰ ਸਰਕਾਰ ਦੀ ਅਤੇ ਪੰਜਾਬ ਸਰਕਾਰ ਦੀ ਸੋਚੀ ਸਮਝੀ ਸਾਜਿਸ਼ ਦੱਸਦੇ ਹੋਏ ਕਿਹਾ ਕਿ ਇਸ ਨਾਲ ਸਿੱਖਾਂ ਦੀ ਜਮਹੂਰੀਅਤ ਖ਼ਤਮ ਕੀਤੀ ਜਾ ਰਹੀ ਹੈ, ਜਿਸ ਵਿਰੁੱਧ ਸਿੱਖ ਸੰਗਤਾਂ ਨੂੰ ਲਾਮਬੰਦ ਕਰਨ ਲਈ 15 ਸਤੰਬਰ ਨੂੰ ਅੰਤਰਰਾਸ਼ਟਰੀ ਜਮਹੂਰੀਅਤ ਦਿਹਾੜੇ ਮੌਕੇ ਸ੍ਰੀ ਅੰਮਿ੍ਤਸਰ ਸਾਹਿਬ ਵਿਖੇ ਇਕ ਵੱਡੀ ਕਾਨਫਰੰਸ ਕਰਕੇ ਸਿੱਖਾਂ ਦੀ ਜਮਹੂਰੀਅਤ ਬਹਾਲ ਕਰਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਕਰਵਾਉਣ ਦੀ ਮੰਗ ਕੀਤੀ ਜਾਵੇਗੀ ਅਤੇ ਸਿੱਖਾਂ ਨਾਲ ਹੋ ਰਹੀਆਂ ਵਧੀਕੀਆਂ ਨੂੰ ਅੰਤਰਰਾਸ਼ਟਰੀ ਪੱਧਰ 'ਤੇ ਦੱਸਿਆ ਜਾਵੇਗਾ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਗੁਰਬਚਨ ਸਿੰਘ ਪਵਾਰ ਨੇ ਵਿਸ਼ਵਾਸ ਦਿਵਾਇਆ ਕਿ 15 ਸਤੰਬਰ ਨੂੰ ਅੰਮਿ੍ਤਸਰ ਵਿਖੇ ਹੋ ਰਹੀ ਕਾਨਫਰੰਸ ਵਿਚ ਜ਼ਿਲ੍ਹਾ ਗੁਰਦਾਸਪੁਰ ਤੋਂ ਵੱਡਾ ਜਥਾ ਸ਼ਾਮਲ ਹੋਵੇਗਾ | ਇਸ ਮੌਕੇ ਭਗਵਾਨ ਸਿੰਘ ਸੰਧੂ, ਅਜੈਬ ਸਿੰਘ ਬਹਿਲੂਵਾਲ, ਧੰਨਰਾਜ ਸਿੰਘ ਵਡਾਲਾ ਗ੍ਰੰਥੀਆਂ, ਕੁਲਵੰਤ ਸਿੰਘ ਮਝੈਲ ਭਾਈ ਲਾਲ ਸਿੰਘ, ਜਸਵੰਤ ਸਿੰਘ ਚਾਹਲ, ਪਲਵਿੰਦਰ ਸਿੰਘ ਦਿਵਾਨੀਵਾਲ, ਬਾਬਾ ਸਤਨਾਮ ਸਿੰਘ, ਹਰਪਾਲ ਸਿੰਘ ਮਨੋਹਰਪੁਰ, ਅਜੀਤ ਸਿੰਘ ਧਾਰੀਵਾਲ, ਬਲਦੇਵ ਸਿੰਘ ਬਿਦ ਦਲਜੀਤ ਸਿੰਘ, ਭਗਵੰਤ ਸਿੰਘ, ਭਜਨ ਸਿੰਘ ਆਦਿ ਨੇ ਸੰਬੋਧਨ ਕੀਤਾ |
Ad Position 22
No active advertisement
ਪਿਛਲੀ ਖ਼ਬਰ ਸ਼ੇਰ-ਏ-ਪੰਜਾਬ ਕਲਚਰ ਪ੍ਰਮੋਸ਼ਨ ਕੌਂਸਲ ਵਲੋਂ ਲੰਗਰ ਦੀ ਸੇਵਾ ਅਗਲੀ ਖ਼ਬਰ ਹੜ੍ਹ ਪ੍ਰਭਾਵਿਤ ਲੋਕਾਂ ਤੱਕ ਰਾਹਤ ਸਮੱਗਰੀ ਨੂੰ ਸੁਚੱਜੇ ਢੰਗ ਨਾਲ ਪਹੁੰਚਾਉਣ ਲਈ ਯੋਜਨਾਬੰਦੀ ਦੀ ਵੱਡੀ ਲੋੜ
Ad Position 24