09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਕਲਗ਼ੀਧਰ ਟਰੱਸਟ ਬੜੂ ਸਾਹਿਬ ਵਲੋਂ ਹੜ੍ਹ ਪ੍ਰਭਾਵਿਤਾਂ ਲਈ ਭੇਜੀ ਰਾਹਤ ਸਮੱਗਰੀ ਲਈ ਡੀ.ਸੀ. ਨੇ ਕੀਤਾ ਧੰਨਵਾਦ

Ad Position 21
No active advertisement
ਅਜੀਤ ਡੈਸਕ 02-09-2025
ਗੁਰਦਾਸਪੁਰ, 1 ਸਤੰਬਰ (ਅਸ਼ੋਕ ਸ਼ਰਮਾ)-ਜ਼ਿਲ੍ਹਾ ਗੁਰਦਾਸਪੁਰ ਅੰਦਰ ਪੈਂਦੀ ਰਾਵੀ ਦਰਿਆ 'ਚ ਆਏ ਹੜ੍ਹ ਦੌਰਾਨ ਲੋਕਾਂ ਦੇ ਬਚਾਅ ਲਈ ਰਾਹਤ ਕਾਰਜਾਂ 'ਚ ਹਰ ਕੋਈ ਲੱਗਾ ਹੋਇਆ ਹੈ, ਉੱਥੇ ਹੀ ਜ਼ਿਲ੍ਹਾ ਪ੍ਰਸ਼ਾਸਨ ਦੇ ਨਾਲ ਕਲਗ਼ੀਧਰ ਟਰੱਸਟ ਬੜੂ ਸਾਹਿਬ ਵਲੋਂ ਵੀ ਪੂਰਾ ਸਹਿਯੋਗ ਕੀਤਾ ਜਾ ਰਿਹਾ ਹੇ | ਟਰੱਸਟ ਦੇ ਸੇਵਾਦਾਰਾਂ ਵਲੋਂ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਉਣ ਤੋਂ ਇਲਾਵਾ ਹੜ੍ਹ ਪ੍ਰਭਾਵਿਤ ਲੋਕਾਂ ਤੱਕ ਰਾਹਤ ਸਮੱਗਰੀ ਪਹੁੰਚਣ 'ਤੇ ਮੁੱਖ ਸੇਵਾਦਾਰ ਬਾਬਾ ਜਗਜੀਤ ਸਿੰਘ ਦਾ ਡਿਪਟੀ ਕਮਿਸ਼ਨਰ ਗੁਰਦਾਸਪੁਰ ਦਲਵਿੰਦਰਜੀਤ ਸਿੰਘ ਵਲੋਂ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ | ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਟਰੱਸਟ ਦੇ ਵਲੰਟੀਅਰ ਪਹਿਲੇ ਦਿਨ ਤੋਂ ਹੀ ਜ਼ਿਲ੍ਹਾ ਪ੍ਰਸ਼ਾਸਨ ਦਾ ਪੂਰਨ ਸਹਿਯੋਗ ਕਰ ਰਹੇ ਹਨ ਤੇ ਕਿਸ਼ਤੀ ਤੋਂ ਬਿਨਾਂ ਹੀ ਲੋੜਵੰਦਾਂ ਤੱਕ ਪਹੁੰਚ ਕਰਕੇ ਰਾਹਤ ਸਮਗਰੀ ਵੰਡੀ ਜਾ ਰਹੀ ਹੈ | ਇਸ ਮੌਕੇ ਬਾਬਾ ਜਗਜੀਤ ਸਿੰਘ ਨੇ ਦੱਸਿਆ ਕਿ ਸੰਤ ਬਾਬਾ ਇਕਬਾਲ ਸਿੰਘ ਦੇ ਆਸ਼ੀਰਵਾਦ ਸਦਕਾ ਇਹ ਟਰੱਸਟ ਪਿਛਲੇ 25 ਸਾਲ ਤੋਂ ਆਫ਼ਤਾਂ ਨਾਲ ਮੁਕਾਬਲਾ ਕਰਦੇ ਹੋਏ ਲੋਕਾਂ ਨੰੂ ਬਚਾਉਣ ਲਈ ਸੇਵਾਵਾਂ ਨਿਭਾਅ ਰਿਹਾ ਹੈ | ਅੰਤ 'ਚ ਟਰੱਸਟ ਦੇ ਆਗੂਆਂ ਨੇ ਡਿਪਟੀ ਕਮਿਸ਼ਨਰ ਨਾਲ ਹੜ੍ਹਾਂ ਸਬੰਧੀ ਵਿਚਾਰ ਵਟਾਂਦਰਾ ਕਰਕੇ ਕਈ ਰੂਪ ਰੇਖਾ ਤਿਆਰ ਕੀਤੀਆਂ |
Ad Position 22
No active advertisement
ਪਿਛਲੀ ਖ਼ਬਰ ਮਲਵਿੰਦਰ ਸਿੰਘ ਮਾਨ ਕੈਨੇਡਾ ਵਲੋਂ ਹੜ੍ਹ ਪੀੜਤਾਂ ਲਈ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ 25 ਹਜ਼ਾਰ ਦੀ ਸੇਵਾ ਭੇਜੀ ਅਗਲੀ ਖ਼ਬਰ ਪਿੰਡ ਭੈਣੀ ਮੀਲਮਾਂ ਤੇ ਦਾਊਵਾਲ ਵਿਖੇ ਹੜ੍ਹ ਪੀੜਤਾਂ ਲਈ ਮੈਡੀਕਲ ਕੈਂਪ ਲਗਾਏ
Ad Position 24