10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਸ਼ਾਹਪੁਰ ਕੰਢੀ ਡੈਮ ਔਸਤੀਆਂ ਦੀ ਭੁੱਖ ਹੜਤਾਲ 157ਵੇਂ ਦਿਨ 'ਚ ਦਾਖ਼ਲ

Ad Position 21
No active advertisement
ਅਜੀਤ ਡੈਸਕ 02-09-2025
ਸ਼ਾਹਪੁਰ ਕੰਢੀ, 1 ਸਤੰਬਰ (ਰਣਜੀਤ ਸਿੰਘ)-ਸ਼ਾਹਪੁਰ ਕੰਢੀ ਡੈਮ ਔਸਤੀ ਸੰਘਰਸ਼ ਕਮੇਟੀ ਵਲੋਂ ਮੰਗਾਂ ਨੰੂ ਲੈ ਕੇ ਪ੍ਰਧਾਨ ਬਲਕਾਰ ਸਿੰਘ ਪਠਾਨੀਆ ਦੀ ਅਗਵਾਈ ਹੇਠ ਰਣਜੀਤ ਸਾਗਰ ਡੈਮ ਦੇ ਮੁੱਖ ਇੰਜੀਨੀਅਰ ਦਫ਼ਤਰ ਸਾਹਮਣੇ ਸ਼ੁਰੂ ਕੀਤੀ ਭੁੱਖ ਹੜਤਾਲ 157ਵੇਂ ਦਿਨ 'ਚ ਦਾਖ਼ਲ ਹੋ ਗਈ | ਅੱਜ ਭੁੱਖ ਹੜਤਾਲ 'ਤੇ ਵਿਕਾਸ ਕੁਮਾਰ ਪੁੱਤਰ ਰਾਜ ਕੁਮਾਰ, ਅਰਜਨ ਸਿੰਘ ਪੁੱਤਰ ਕਰਨ ਸਿੰਘ, ਰਾਕੇਸ਼ ਕੁਮਾਰ ਪੁੱਤਰ ਜਗਦੀਸ਼ ਰਾਜ, ਜਨਕ ਰਾਜ ਪੁੱਤਰ ਕਰਮ ਚੰਦ ਅਤੇ ਜਨਕ ਰਾਜ ਪੁੱਤਰ ਬਿਸ਼ਨ ਦਾਸ ਸ਼ਾਮਿਲ ਹੋਏ | ਡੈਮ ਔਸਤੀਆਂ ਨੇ ਪੰਜਾਬ ਸਰਕਾਰ ਤੇ ਡੈਮ ਪ੍ਰਸ਼ਾਸਨ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਮੰਗ ਕੀਤੀ ਕਿ ਜਿਨ੍ਹਾਂ ਪਰਿਵਾਰਾਂ ਦੀਆਂ ਜ਼ਮੀਨਾਂ, ਦੁਕਾਨਾਂ, ਘਰ ਆਦਿ ਸ਼ਾਹਪੁਰ ਕੰਢੀ ਡੈਮ ਦੀ ਝੀਲ ਦੇ ਨਿਰਮਾਣ ਲਈ ਐਕਵਾਇਰ ਕੀਤੇ ਹਨ, ਉਨ੍ਹਾਂ ਪ੍ਰਭਾਵਿਤ ਪਰਿਵਾਰਾਂ ਨੰੂ ਔਸਤੀਆਂ ਵਾਂਗ ਆਰ.ਐਂਡ.ਆਰ ਪਾਲਿਸੀ ਤਹਿਤ ਰੁਜ਼ਗਾਰ ਦਿੱਤਾ ਜਾਵੇ | ਉਨ੍ਹਾਂ ਚਿਤਾਵਨੀ ਦਿੱਤੀ ਕਿ ਜਦੋਂ ਤੱਕ ਮੰਗਾਂ ਨਹੀਂ ਮੰਨੀਆਂ ਜਾਂਦੀਆਂ, ਉਦੋਂ ਤੱਕ ਭੁੱਖ ਹੜਤਾਲ ਜਾਰੀ ਰਹੇਗੀ | ਇਸ ਮੌਕੇ ਬਲਵੀਰ ਸਿੰਘ, ਅਸ਼ਵਨੀ ਕੁਮਾਰ, ਰਾਮ ਚੰਦ, ਰਵਿੰਦਰ ਕੁਮਾਰ, ਬਿਕੂ ਬਾਵਾ, ਸੁਰਜੀਤ ਸਿੰਘ, ਰਾਹੁਲ ਕੁਮਾਰ, ਸੁਖਦੇਵ ਸਿੰਘ, ਰਾਮ ਮੂਰਤੀ, ਬਿਸ਼ੰਬਰ ਦਾਸ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਵਾਰਡ ਨੰਬਰ 33 ਵਿਖੇ ਤਰਸੇਮ ਲਾਲ ਦੇ ਪਰਿਵਾਰ ਲਈ ਸ਼ੈੱਡ ਨਿਰਮਾਣ ਦਾ ਕੰਮ ਪੂਰਾ ਅਗਲੀ ਖ਼ਬਰ ਰਣਜੀਤ ਸਾਗਰ ਡੈਮ ਦੇ ਫਾਇਰ ਬਿ੍ਗੇਡ ਇੰਚਾਰਜ ਹਰਜੀਤ ਸਿੰਘ ਗਿੱਲ ਨੰੂ ਸੇਵਾ ਮੁਕਤੀ 'ਤੇ ਨਿੱਘੀ ਵਿਦਾਇਗੀ
Ad Position 24