ਪਠਾਨਕੋਟ, 2 ਸਤੰਬਰ (ਸੰਧੂ)-ਲਾਇਨਜ਼ ਕਲੱਬ ਪਠਾਨਕੋਟ ਨੇ ਸਮਾਜ ਸੇਵਾ ਵੱਲ ਇਕ ਸ਼ਲਾਘਾਯੋਗ ਕਦਮ ਚੁੱਕਦੇ ਹੋਏ ਰੰਧਾਵਾ ਮਲਟੀ ਸਪੈਸ਼ਲਿਟੀ ਹਸਪਤਾਲ ਦੇ ਸਹਿਯੋਗ ਨਾਲ ਕਲੱਬ ਪ੍ਰਧਾਨ ਰੋਮੀ ਵਡੇਹਰਾ ਦੀ ਪ੍ਰਧਾਨਗੀ ਹੇਠ ਬਾਬਾ ਸ੍ਰੀ ਚੰਦ ਜੀ ਦੇ ਜਨਮ ਦਿਹਾੜੇ 'ਤੇ ਇਤਿਹਾਸਕ ਗੁਰਦੁਆਰਾ ਸ੍ਰੀ ਬਾਰਠ ਸਾਹਿਬ ਵਿਖੇ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ | ਕੈਂਪ ਵਿਚ ਲਗਭਗ 300 ਲੋਕਾਂ ਨੇ ਸਿਹਤ ਜਾਂਚ ਸਹੂਲਤ ਦਾ ਲਾਭ ਉਠਾਇਆ | ਕੈਂਪ ਵਿਚ ਪੀ.ਡੀ.ਜੀ ਤੇ ਚੇਅਰਮੈਨ ਸਤੀਸ਼ ਮਹਿੰਦਰੂ ਮੁੱਖ ਮਹਿਮਾਨ ਵਜੋਂ ਮੌਜੂਦ ਸਨ ਤੇ ਉਨ੍ਹਾਂ ਨੇ ਕੈਂਪ ਦਾ ਉਦਘਾਟਨ ਕੀਤਾ | ਡਾ: ਸਾਹਿਲ, ਡਾ: ਜੌਨੀ ਤੇ ਡਾ: ਅਕਾਂਕਸ਼ਾ ਨੇ ਸ਼ਰਧਾਲੂਆਂ ਦੀ ਸਿਹਤ ਦੀ ਜਾਂਚ ਕੀਤੀ ਤੇ ਦਵਾਈਆਂ ਵੀ ਵੰਡੀਆਂ | ਪ੍ਰਧਾਨ ਰੋਮੀ ਵਡੇਹਰਾ ਨੇ ਦੱਸਿਆ ਕਿ ਹਸਪਤਾਲ ਦੇ ਪ੍ਰਬੰਧਕ ਲਾਇਨ ਅਮਿਤ ਪੁੰਜ ਦੇ ਸਹਿਯੋਗ ਨਾਲ ਵੱਖ-ਵੱਖ ਬਿਮਾਰੀਆਂ ਦੀ ਜਾਂਚ ਕੀਤੀ ਗਈ ਹੈ ਤੇ ਮਾਹਿਰ ਡਾਕਟਰਾਂ ਦੀ ਟੀਮ ਵਲੋਂ ਮਰੀਜ਼ਾਂ ਨੂੰ ਸਲਾਹ-ਮਸ਼ਵਰਾ ਅਤੇ ਜ਼ਰੂਰੀ ਦਵਾਈਆਂ ਮੁਫ਼ਤ ਵੰਡੀਆਂ ਗਈਆਂ | ਮੁੱਖ ਮਹਿਮਾਨ ਸਤੀਸ਼ ਮਹਿੰਦਰੂ ਨੇ ਕਿਹਾ ਕਿ ਸਮਾਜ ਦੀ ਸੇਵਾ ਕਰਨਾ ਕਲੱਬ ਦਾ ਮੁੱਖ ਉਦੇਸ਼ ਹੈ | ਗੁਰਦੁਆਰਾ ਸਾਹਿਬ ਦੇ ਕੰਪਲੈਕਸ ਵਿਚ ਮੌਜੂਦ ਸੰਗਤ ਨੇ ਲਾਇਨਜ਼ ਕਲੱਬ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ | ਇਸ ਮੌਕੇ ਗੁਰਮੀਤ ਸਿੰਘ, ਮਨਪ੍ਰੀਤ ਸਾਹਨੀ, ਅਵਤਾਰ ਅਬਰੋਲ, ਪ੍ਰਵੇਸ਼ ਭੰਡਾਰੀ, ਅਮਿਤ ਪੁੰਜ ਅਤੇ ਹਸਪਤਾਲ ਦਾ ਸਟਾਫ਼ ਮੌਜੂਦ ਸੀ |