19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਸਾਬਕਾ ਵਿਧਾਇਕ ਜੋਗਿੰਦਰ ਪਾਲ ਦਾ ਹਾਲ ਜਾਣਨ ਲਈ ਪਹੁੰਚੇ <br/>

Ad Position 21
No active advertisement
ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਸਾਬਕਾ ਵਿਧਾਇਕ ਜੋਗਿੰਦਰਪਾਲ ਦਾ ਹਾਲ ਜਾਨਣ ਮੌਕੇ | ਤਸਵੀਰ : ਸੋਹਨ ਲਾਲ <br/> 03-09-2025
ਤਾਰਾਗੜ੍ਹ, 2 ਸਤੰਬਰ (ਸੋਹਨ ਲਾਲ)-ਪਿਛਲੇ ਕੁੱਝ ਮਹੀਨਿਆਂ ਤੋਂ ਖ਼ਰਾਬ ਸਿਹਤ ਕਾਰਨ ਸਾਬਕਾ ਵਿਧਾਇਕ ਜੋਗਿੰਦਰ ਪਾਲ ਨੇ ਆਪਣੇ ਸਾਰੇ ਪ੍ਰੋਗਰਾਮ ਮੁਲਤਵੀ ਕਰ ਦਿੱਤੇ ਹਨ | ਇਸ ਦੇ ਨਾਲ ਹੀ ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਸਾਬਕਾ ਵਿਧਾਇਕ ਜੋਗਿੰਦਰ ਪਾਲ ਦਾ ਹਾਲ ਜਾਣਨ ਲਈ ਉਨ੍ਹਾਂ ਦੇ ਪ੍ਰਸ਼ੰਸਕਾਂ ਦੀ ਭੀੜ ਬਨੀਲੋਧੀ ਸਥਿਤ ਕਾਂਗਰਸ ਦਫ਼ਤਰ ਤੇ ਉਨ੍ਹਾਂ ਦੇ ਘਰ ਲਗਾਤਾਰ ਦਿਖਾਈ ਦੇ ਰਹੀ ਹੈ | ਇਸ ਦੌਰਾਨ ਦੇਰ ਸ਼ਾਮ ਸੂਬਾ ਕਾਂਗਰਸ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਸਾਬਕਾ ਵਿਧਾਇਕ ਜੋਗਿੰਦਰ ਪਾਲ ਦੀ ਸਿਹਤ ਬਾਰੇ ਜਾਣਨ ਲਈ ਉਨ੍ਹਾਂ ਦੇ ਘਰ ਬਨੀਲੋਧੀ ਪਹੁੰਚੇ | ਉਨ੍ਹਾਂ ਸਾਬਕਾ ਵਿਧਾਇਕ ਜੋਗਿੰਦਰ ਪਾਲ ਦੀ ਸਿਹਤ ਬਾਰੇ ਪੁੱਛਿਆ ਅਤੇ ਉਨ੍ਹਾਂ ਦੀ ਚੰਗੀ ਸਿਹਤ ਦੀ ਕਾਮਨਾ ਕੀਤੀ | ਇਸ ਦੌਰਾਨ ਪ੍ਰਤਾਪ ਸਿੰਘ ਬਾਜਵਾ ਨੇ ਕਾਂਗਰਸੀ ਵਰਕਰਾਂ ਨਾਲ ਮਿਲ ਕੇ ਭੋਆ ਹਲਕੇ ਦੇ ਰਾਵੀ ਦਰਿਆ ਵਿਚ ਆਏ ਹੜ੍ਹ ਤੋਂ ਪ੍ਰਭਾਵਿਤ ਪਿੰਡਾਂ 'ਚ ਕਾਂਗਰਸੀ ਵਰਕਰਾਂ ਤੇ ਕਾਂਗਰਸੀ ਆਗੂਆਂ ਦੀ ਡਿਊਟੀ ਵੀ ਲਗਾਈ ਸੀ ਕਿ ਉਹ ਲੋਕਾਂ ਵਿਚ ਜਾਣ ਤੇ ਉਨ੍ਹਾਂ ਦੀ ਹਰ ਸੰਭਵ ਮਦਦ ਕਰਨ | ਇਸ ਦੌਰਾਨ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਮਨੁੱਖਤਾ ਦਾ ਫ਼ਰਜ਼ ਨਿਭਾਉਣਾ ਚਾਹੀਦਾ ਹੈ, ਕਿਉਂਕਿ ਇਸ ਵਾਰ ਪੰਜਾਬ ਵਿਚ 1988 ਤੋਂ ਬਾਅਦ ਅਜਿਹਾ ਹੜ੍ਹ ਆਇਆ ਹੈ, ਜਿਸ ਨੇ ਪੰਜਾਬ ਨੂੰ ਫਿਰ ਤੋਂ ਜ਼ੀਰੋ ਕਰ ਦਿੱਤਾ ਹੈ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਅਤੇ ਵਿਧਾਇਕ ਨਰੇਸ਼ ਪੁਰੀ, ਸਾਬਕਾ ਮੰਤਰੀ ਰਮਨ ਭੱਲਾ, ਸਾਬਕਾ ਚੇਅਰਮੈਨ ਅਨਿਲ ਧਾਰਾ, ਸਾਬਕਾ ਚੇਅਰਮੈਨ ਰਾਜ ਕੁਮਾਰ ਸਿਹੋੜਾ, ਜ਼ਿਲ੍ਹਾ ਮੁੱਖ ਕੋਆਰਡੀਨੇਟਰ ਸਤੀਸ਼ ਜੱਟ ਪੰਮਾ, ਜ਼ਿਲ੍ਹਾ ਕਾਂਗਰਸ ਸੇਵਾ ਦਲ ਦੇ ਪ੍ਰਧਾਨ ਡਾ: ਸੋਹਣ ਲਾਲ ਸੋਨੀ, ਜ਼ਿਲ੍ਹਾ ਕਿਸਾਨ ਸੈਲ ਦੇ ਪ੍ਰਧਾਨ ਰਾਕੇਸ਼ ਬੌਬੀ, ਜ਼ਿਲ੍ਹਾ ਓ.ਬੀ.ਸੀ. ਸੈਲ ਦੇ ਪ੍ਰਧਾਨ ਕੁਲਜੀਤ ਸੈਣੀ, ਜ਼ਿਲ੍ਹਾ ਯੂਥ ਪ੍ਰਧਾਨ ਅਭੈ ਸ਼ਰਮਾ, ਸਾਬਕਾ ਚੇਅਰਮੈਨ ਲਖਵੀਰ ਸਿੰਘ ਲੱਕੀ, ਮੋਨਾ ਸਿੰਘ, ਕਾਂਗਰਸੀ ਆਗੂ ਨਿਤਿਨ ਲਾਡੀ, ਜ਼ਿਲ੍ਹਾ ਉਪ ਪ੍ਰਧਾਨ ਗੌਰਾ ਸੈਣੀ, ਬਲਾਕ ਪ੍ਰਧਾਨ ਸਤੀਸ਼ ਸਰਨਾ, ਬਲਾਕ ਪ੍ਰਧਾਨ ਹਰਸ਼ ਸ਼ਰਮਾ, ਭੂਸ਼ਣ ਸੈਣੀ, ਹਰਸ਼ ਸੈਣੀ, ਸੋਨੂੰ ਮਲਕਪੁਰ, ਪੀ.ਏ. ਸੁਰਜੀਤ ਸਿੰਘ ਲਾਡੀ, ਸਚਿਨ ਕੁਮਾਰ, ਦਵਿੰਦਰ ਕੁਮਾਰ, ਲਵਲੀ ਕੁਮਾਰ, ਕਾਲਾ ਸੰੁਦਰਚੱਕ ਅਤੇ ਹੋਰ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਮਨਮੋਹਨ ਸਿੰਘ ਰੰਧਾਵਾ ਨੰੂ ਪਠਾਨਕੋਟ ਦਾ ਅਬਜ਼ਰਵਰ ਲਗਾਏ ਜਾਣ 'ਤੇ ਖੁਸ਼ੀ ਦੀ ਲਹਿਰ ਅਗਲੀ ਖ਼ਬਰ 9ਵੇਂ ਦਿਨ ਘਰੋਟਾ ਦੇ ਬਲਵਿੰਦਰ ਮਨੀ ਮਹੇਸ਼ ਯਾਤਰਾ ਦੌਰਾਨ 70 ਕਿੱਲੋਮੀਟਰ ਪੈਦਲ ਚੱਲ ਕੇ ਘਰ ਪਰਤਿਆ
Ad Position 24