22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਅÏਖੀ ਘੜੀ 'ਚ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਡੇਰਾ ਬਾਬਾ ਨਾਨਕ ਪਹੁੰਚੇ ਡਾ. ਐੱਸ.ਪੀ. ਸਿੰਘ ਓਬਰਾਏ <br/>

Ad Position 21
No active advertisement
ਅਜੀਤ ਡੈਸਕ 03-09-2025
ਡੇਰਾ ਬਾਬਾ ਨਾਨਕ, 2 ਸਤੰਬਰ (ਹੀਰਾ ਸਿੰਘ ਮਾਂਗਟ)-ਸੂਬੇ 'ਚ ਹੜ੍ਹਾਂ ਦੇ ਕਾਰਨ ਬਣੀ ਅÏਖੀ ਘੜੀ ਵਿਚ ਸਭ ਤੋਂ ਮੂਹਰੇ ਹੋ ਕੇ ਹੜ੍ਹ ਪੀੜਤਾਂ ਦੀ ਸਹਾਇਤਾ ਕਰਨ ਦੇ ਲਈ ਸੰਸਾਰ ਪ੍ਰਸਿੱਧ ਸਮਾਜ ਸੇਵੀ ਸ਼ਖ਼ਸੀਅਤ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁਖੀ ਡਾ. ਐੱਸ.ਪੀ. ਸਿੰਘ ਓਬਰਾਏ ਅੱਜ ਹੜ੍ਹ ਪੀੜਤਾਂ ਦੀ ਸਾਰ ਲੈਣ ਦੇ ਲਈ ਡੇਰਾ ਬਾਬਾ ਨਾਨਕ ਵਿਖੇ ਪਹੁੰਚੇ | ਇਸ ਮੌਕੇ ਡਾ. ਓਬਰਾਏ ਦੇ ਨਾਲ ਬਟਾਲਾ ਦੇ ਵਿਧਾਇਕ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਵਰਕਿੰਗ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਸੀਨੀਅਰ ਆਈ.ਏ.ਐੱਸ. ਅਧਿਕਾਰੀ ਬਸੰਤ ਗਰਗ, ਸੀਨੀਅਰ ਆਈ.ਏ.ਐੱਸ. ਅਧਿਕਾਰੀ ਵਰੁਣ ਰੂਜ਼ਮ, ਡਿਪਟੀ ਕਮਿਸ਼ਨਰ ਗੁਰਦਾਸਪੁਰ ਦਲਵਿੰਦਰਜੀਤ ਸਿੰਘ, ਐੱਸ.ਡੀ.ਐਮ ਡਾ. ਅਦਿੱਤਿਆ ਸ਼ਰਮਾ, ਐੱਸ.ਡੀ.ਐਮ. ਗੁਰਮਿੰਦਰ ਸਿੰਘ, ਡਾ. ਉਬਰਾਏ ਦੇ ਭਰਾ ਗੁਰਜੀਤ ਸਿੰਘ ਓਬਰਾਏ, ਜਨਰਲ ਸਕੱਤਰ ਰਜਿੰਦਰ ਸਿੰਘ ਹੈਪੀ, ਐਡਵੋਕੇਟ ਹਰਸ਼ਮੀਤ ਸਿੰਘ, ਜੋਧਵੀਰ ਸਿੰਘ, ਪਰਮਬੀਰ ਸਿੰਘ, ਪ੍ਰਦੀਪ ਕੁਮਾਰ, ਡਾ. ਗੁਰਦੇਵ ਸਿੰਘ ਤੇ ਹੋਰ ਮੈਂਬਰ ਸ਼ਾਮਿਲ ਸਨ | ਇਸ ਮੌਕੇ ਡਾ. ਐੱਸ.ਪੀ. ਸਿੰਘ ਓਬਰਾਏ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਹੜ੍ਹ ਪੀੜਤ ਪਰਿਵਾਰਾਂ ਨੂੰ ਪਸ਼ੂਆਂ ਦਾ ਚਾਰਾ ਤੇ ਸੁੱਕੇ ਰਾਸ਼ਨ ਦੀਆਂ ਕਿੱਟਾਂ ਵੰਡੀਆਂ ਗਈਆਂ | ਇਸ ਦੌਰਾਨ ਡਾ. ਐੱਸ.ਪੀ. ਸਿੰਘ ਓਬਰਾਏ ਨੇ ਦੱਸਿਆ ਕਿ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਪੰਜਾਬ ਦੇ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਪਹਿਲੇ ਗੇੜ੍ਹ ਵਿਚ 1 ਕਰੋੜ 50 ਲੱਖ ਰੁਪਏ ਰਾਖਵੇਂ ਰੱਖੇ ਗਏ ਹਨ | ਡਾ. ਓਬਰਾਏ ਨੇ ਦੱਸਿਆ ਕਿ ਟਰੱਸਟ ਦੇ ਜ਼ਿਲ੍ਹਾ ਪ੍ਰਧਾਨ ਰਵਿੰਦਰ ਸਿੰਘ ਮਠਾਰੂ ਵਲੋਂ ਆਪਣੀ ਟੀਮ ਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਨਾਲ ਮਿਲ ਕੇ ਹੜ੍ਹ ਪ੍ਰਭਾਵਿਤ ਪਿੰਡਾਂ ਵਿਚ ਪਹੁੰਚ ਕੇ ਹੜ੍ਹ ਪੀੜਤਾਂ ਨੂੰ ਸੁੱਕਾ ਰਾਸ਼ਨ, ਪਸ਼ੂਆਂ ਲਈ ਚਾਰਾ, ਦਵਾਈਆਂ, ਤਰਪਾਲਾਂ, ਮੱਛਰਦਾਨੀਆਂ ਤੇ ਹੋਰ ਸਮੱਗਰੀ ਵੰਡੀ ਜਾ ਰਹੀ ਹੈ | ਡਾ. ਓਬਰਾਏ ਨੇ ਦੱਸਿਆ ਕਿ ਹੜ੍ਹ ਪੀੜਤ ਪਰਿਵਾਰਾਂ ਨੂੰ ਰਾਹਤ ਸਮੱਗਰੀ ਦੀ ਕਮੀ ਨਹੀਂ ਆਉਣ ਦਿੱਤੀ ਜਾਵੇ ਗਈ, ਜਦਕਿ ਦੂਜੇ ਪੜ੍ਹਾਅ 'ਚ ਹੜ੍ਹ ਪੀੜਤਾਂ ਨੂੰ ਮੈਡੀਕਲ ਸਹੂਲਤਾਂ ਤੇ ਦਵਾਈਆਂ ਦੇਣ ਤੋਂ ਇਲਾਵਾ ਲੋੜਵੰਦ ਪਰਿਵਾਰਾਂ ਨੂੰ ਘਰ ਵੀ ਬਣਾ ਕੇ ਦਿੱਤੇ ਜਾਣਗੇ |

Ad Position 22
No active advertisement
ਪਿਛਲੀ ਖ਼ਬਰ ਮਕੌੜਾ ਨੇੜੇ ਟੁੱਟੀ ਧੁੱਸੀ ਬੰਨ੍ਹਣ ਦਾ ਕੰਮ ਆਰੰਭ <br/> ਅਗਲੀ ਖ਼ਬਰ ਬੁਰੇ ਹਾਲਾਤ 'ਚ ਹੜ੍ਹ ਮਾਰੇ ਅਸਲ ਲੋਕਾਂ ਨੂੰ ਰਾਹਤ ਸਮੱਗਰੀ ਪਹੁੰਚਾਈ ਜਾਵੇ-ਐੱਸ.ਪੀ., ਪਟਵਾਰੀ, ਰੱਤੜ-ਛੱਤੜ <br/>
Ad Position 24