22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਵਿਧਾਇਕ ਸ਼ੈਰੀ ਕਲਸੀ, ਵਿਧਾਇਕ ਗੁਰਦੀਪ ਰੰਧਾਵਾ, ਚੇਅਰਮੈਨ ਡਾ. ਸੰਨੀ ਆਹਲੂਵਾਲੀਆ ਰਾਵੀ ਪਾਰਲੇ ਪਿੰਡਾਂ 'ਚ ਪਹੁੰਚੇ <br/>

Ad Position 21
No active advertisement
ਵਿਧਾਇਕ ਸ਼ੈਰੀ ਕਲਸੀ, ਵਿਧਾਇਕ ਗੁਰਦੀਪ ਸਿੰਘ ਰੰਧਾਵਾ ਤੇ ਹੋਰ ਰਾਹਤ ਸਮੱਗਰੀ ਵੰਡਦੇ ਹੋਏ | ਤਸਵੀਰ : ਹੀਰਾ ਸਿੰਘ ਮਾਂਗਟ <br/> 03-09-2025
ਡੇਰਾ ਬਾਬਾ ਨਾਨਕ, 2 ਸਤੰਬਰ (ਹੀਰਾ ਸਿੰਘ ਮਾਂਗਟ)-ਪੰਜਾਬ ਦੇ ਕਾਰਜਕਾਰੀ ਪ੍ਰਧਾਨ ਤੇ ਬਟਾਲਾ ਦੇ ਵਿਧਾਇਕ ਸ਼ੈਰੀ ਕਲਸੀ, ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ, ਡਾ. ਸੰਨੀ ਆਹਲੂਵਾਲੀਆ, ਚੇਅਰਮੈਨ ਪੰਜਾਬ ਵਾਟਰ ਸਪਲਾਈ ਤੇ ਸੀਵਰੇਜ਼ ਤੇ ਜਨਰਲ ਸਕੱਤਰ ਆਪ ਪੰਜਾਬ ਗੁਰਦੇਵ ਸਿੰਘ ਲੱਖਣਾ, ਚੇਅਰਮੈਨ ਪੰਜਾਬ ਰਾਜ ਗੁਦਾਮ ਨਿਗਮ, ਸਟੇਟ ਸੈਕਟਰੀ ਪੰਜਾਬ ਤੇ ਇੰਚਾਰਜ ਮਾਝਾ ਜ਼ੋਨ ਤੇ ਜ਼ਿਲ੍ਹਾ ਪ੍ਰਧਾਨ ਜੋਬਨ ਰੰਧਾਵਾ ਨੇ ਕਿਸ਼ਤੀ ਰਾਹੀਂ ਰਾਵੀ ਪਾਰਲੇ ਪਿੰਡਾਂ ਵਿਚ ਪਹੁੰਚੇ ਤੇ ਹੜ੍ਹ ਪੀੜਤਾਂ ਨੂੰ ਰਾਹਤ ਸਮੱਗਰੀ ਵੰਡੀ | ਉਨ੍ਹਾਂ ਦੱਸਿਆ ਕਿ ਅੱਜ ਉਨ੍ਹਾਂ ਨੇ ਖ਼ੁਦ ਕਿਸ਼ਤੀ ਵਿਚ ਸਵਾਰ ਹੋ ਕੇ ਰਾਵੀ ਦਰਿਆ ਨੂੰ ਪਾਰ ਕੀਤਾ ਤੇ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਵਸਨੀਕਾਂ ਨੂੰ ਰਾਹਤ ਸਮੱਗਰੀ ਵੰਡੀ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਹੜ੍ਹਾਂ ਦਾ ਪਾਣੀ ਉੱਤਰ ਜਾਣ ਤੋਂ ਬਾਅਦ ਵੀ ਪ੍ਰਭਾਵਿਤ ਪਿੰਡਾਂ ਵਿਚ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ ਤੇ ਲੋਕਾਂ ਦੀ ਸਿਹਤ ਸਬੰਧੀ ਡਾਕਟਰੀ ਟੀਮਾਂ ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੀਆਂ ਹਨ ਤੇ ਸਰਕਾਰ ਇਸ ਸੰਕਟ ਦੀ ਘੜੀ ਵਿਚ ਲੋਕਾਂ ਨਾਲ ਮੋਢੇ ਨਾਲ ਮੋਢਾ ਲਾ ਕੇ ਖੜੀ ਹੈ |

Ad Position 22
No active advertisement
ਪਿਛਲੀ ਖ਼ਬਰ ਸ਼ਿਵਾਲਿਕ ਕਾਲਜ ਆਫ਼ ਐਜੂਕੇਸ਼ਨ ਦੇ ਬੀ.ਐੱਡ ਦੂਜੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਸਰਕਾਰੀ ਕਾਲਜ ਲਾਧੂਪੁਰ ਦੀ ਜਮਾਤ ਬੀ.ਏ. ਫਾਈਨਲ ਦਾ ਨਤੀਜਾ ਸ਼ਾਨਦਾਰ <br/>
Ad Position 24