ਗੁਰਦਾਸਪੁਰ, 2 ਸਤੰਬਰ (ਪੰਕਜ ਸ਼ਰਮਾ)-ਸ਼ਿਵਾਲਿਕ ਕਾਲਜ ਆਫ਼ ਐਜੂਕੇਸ਼ਨ ਗੁਰਦਾਸਪੁਰ ਦਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨਿਆ ਬੀ.ਐਡ ਦੂਜੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਇਸ ਨਤੀਜੇ ਵਿਚੋਂ ਵਿਦਿਆਰਥਣ ਮੁਸਕਾਨ ਸੈਣੀ ਨੇ 82 ਫ਼ੀਸਦੀ, ਮਾਨਸੀ ਸ਼ਰਮਾ ਨੈ 81 ਫ਼ੀਸਦੀ, ਮਨਪ੍ਰੀਤ ਤੇ ਸੁਪ੍ਰੀਤ ਕੌਰ ਚੀਮਾ ਨੇ 80 ਫ਼ੀਸਦੀ ਅੰਕ ਪ੍ਰਾਪਤ ਕਰਕੇ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਲ ਕੀਤਾ ਹੈ | ਇਸ ਮੌਕੇ ਕਾਲਜ ਦੇ ਚੇਅਰਮੈਨ ਸਤਵਿੰਦਰ ਸਿੰਘ ਸੰਧੂ ਨੇ ਇਸ ਸ਼ਾਨਦਾਰ ਨਤੀਜੇ ਲਈ ਸਮੂਹ ਸਟਾਫ਼ ਤੇ ਵਿਦਿਆਰਥਣਾਂ ਨੰੂ ਵਧਾਈ ਦਿੱਤੀ | ਉਨ੍ਹਾਂ ਇਸ ਸ਼ਾਨਦਾਰ ਨਤੀਜੇ ਦਾ ਸਿਹਰਾ ਵਿਦਿਆਰਥਣਾਂ ਦੀ ਮਿਹਨਤ ਤੇ ਸਟਾਫ਼ ਵਲੋਂ ਕਰਵਾਈ ਤਿਆਰੀ ਨੰੂ ਦਿੱਤਾ | ਉਨ੍ਹਾਂ ਕਿਹਾ ਕਿ ਕਾਲਜ ਆਪਣੇ ਵਿਦਿਆਰਥੀਆਂ ਨੰੂ ਨਾ ਸਿਰਫ਼ ਵਿਸ਼ਿਆਂ ਦੀ ਜਾਣਕਾਰੀ ਦਿੰਦਾ ਹੈ, ਸਗੋਂ ਉਨ੍ਹਾਂ ਨੰੂ ਸੱਚਾ, ਇਮਾਨਦਾਰ ਤੇ ਜ਼ਿੰਮੇਵਾਰ ਅਧਿਆਪਕ ਬਣਾਉਣ 'ਚ ਯਕੀਨ ਰੱਖਦਾ ਹੈ | ਉਨ੍ਹਾਂ ਕਿਹਾ ਕਿ ਭਵਿੱਖ ਵਿਚ ਵਿਦਿਆਰਥੀ ਬਿਹਤਰੀਨ ਅਧਿਆਪਕ ਬਣ ਕੇ ਸਮਾਜ ਦੀ ਸੇਵਾ ਕਰਨਗੇ | ਇਸ ਮੌਕੇ ਉਨ੍ਹਾਂ ਨੇ ਵਿਦਿਆਰਥੀਆਂ ਨੰੂ ਸ਼ੁੱਭਕਾਮਨਾਵਾਂ ਵੀ ਦਿੱਤੀਆਂ |