ਗੁਰਦਾਸਪੁਰ, 2 ਸਤੰਬਰ (ਚੱਕਰਾਜਾ)-ਦਰਿਆ ਰਾਵੀ ਵਿਚ ਆਏ ਹੜ੍ਹ ਕਾਰਨ ਵਿਧਾਨ ਸਭਾ ਹਲਕਾ ਦੀਨਾਨਗਰ ਅੰਦਰ ਆਉਂਦੇ ਸੈਂਕੜੇ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਦੀ ਸਾਰ ਲੈਣ ਅਤੇ ਉਨ੍ਹਾਂ ਦੀਆਂ ਦੁੱਖ ਤਕਲੀਫਾਂ ਸੁਣਨ ਲਈ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਇਲਾਕੇ ਦਾ ਦੌਰਾ ਕੀਤਾ ਗਿਆ ਅਤੇ ਲੋਕਾਂ ਦੀਆਂ ਤਕਲੀਫਾਂ ਸੁਣੀਆਂ ਗਈਆਂ | ਇਸ ਮੌਕੇ ਪਾਰਟੀ ਦੇ ਸੀਨੀਅਰ ਆਗੂ ਡਾ: ਦਲਜੀਤ ਸਿੰਘ ਚੀਮਾ, ਗੁਰਬਚਨ ਸਿੰਘ ਬੱਬੇਹਾਲੀ ਅਤੇ ਜਥੇ: ਸੁੱਚਾ ਸਿੰਘ ਲੰਗਾਹ ਵੀ ਉਨ੍ਹਾਂ ਦੇ ਨਾਲ ਸਨ | ਇਸ ਸਮੇਂ ਉਨ੍ਹਾਂ ਕਿਹਾ ਕਿ ਹੜ੍ਹਾਂ ਕਾਰਨ ਲੋਕਾਂ ਦੇ ਹੋਏ ਵੱਡੇ ਨੁਕਸਾਨ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਜ਼ਿੰਮੇਵਾਰ ਹੈ, ਕਿਉਂਕਿ ਸਰਕਾਰ ਸਮੇਂ ਸਿਰ ਹੜ੍ਹ ਰੋਕੂ ਕਦਮ ਚੁੱਕਣ 'ਚ ਨਾਕਾਮ ਰਹੀ ਹੈ | ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਮਾਧੋਪੁਰ ਬੰਨ੍ਹ ਦੀ ਮਜ਼ਬੂਤੀ ਵਾਸਤੇ ਪੈਸੇ ਜਾਰੀ ਕਰਨ ਵਿਚ ਨਾਕਾਮ ਰਹੀ ਹੈ | ਜਿਸ ਕਾਰਨ ਬੰਨ੍ਹ ਦੇ ਗੇਟ ਟੁੱਟ ਗਏ ਅਤੇ ਹੜ੍ਹਾਂ ਦੀ ਮਾਰ ਵੱਧ ਗਈ | ਸੁਖਬੀਰ ਸਿੰਘ ਬਾਦਲ ਵਲੋਂ ਇਸ ਸਮੇਂ ਇੰਡਸਟਰੀ ਐਸੋਸੀਏਸ਼ਨਾਂ ਤੇ ਸ਼ਹਿਰੀ ਲੋਕਾਂ ਨੰੂ ਅਪੀਲ ਕਰਦਿਆਂ ਕਿਹਾ ਕਿ ਉਹ ਇਸ ਮੁਸੀਬਤ ਸਮੇਂ ਪਿੰਡਾਂ ਦੇ ਲੋਕਾਂ ਦੀ ਅਤੇ ਕਿਸਾਨਾਂ ਦੀ ਮਦਦ ਲਈ ਅੱਗੇ ਆਉਣ | ਉਨ੍ਹਾਂ ਕਿਹਾ ਕਿ ਅਜਿਹਾ ਕਰਨ ਇਸ ਲਈ ਲਾਜ਼ਮੀ ਹੈ, ਕਿਉਂਕਿ ਪੰਜਾਬ ਸਰਕਾਰ ਆਪਣੇ ਫਰਜ਼ ਨਿਭਾਉਣ ਵਿਚ ਨਾਕਾਮ ਰਹੀ ਹੈ | ਇਸ ਮੌਕੇ ਉਨ੍ਹਾਂ ਦੀਨਾਨਗਰ ਵਲੋਂ 100 ਟਰਾਲੀਆਂ ਰਾਸ਼ਨ, ਪਸ਼ੂਆਂ ਲਈ ਚਾਰਾ, ਇੱਟਾਂ, ਦੋ ਜੇ.ਸੀ.ਬੀ. ਮਸ਼ੀਨਾਂ ਵੀ ਲੋਕਾਂ ਨੰੂ ਪ੍ਰਦਾਨ ਕੀਤੀਆਂ ਗਈਆਂ | ਇਲਾਕੇ ਦੇ ਲੋਕਾਂ ਵਲੋਂ ਰੱਖੀਆਂ ਮੰਗਾਂ ਬਾਰੇ ਉਨ੍ਹਾਂ ਕਿਹਾ ਕਿ ਸਮਾਂ ਆਉਣ 'ਤੇ ਲੋਕਾਂ ਦੀਆਂ ਸਾਰੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ ਅਤੇ ਇਸ ਸਮੇਂ ਜੋ ਵੀ ਲੋੜਾਂ ਹਨ, ਉਸ ਨੰੂ ਪਾਰਟੀ ਵਲੋਂ ਪੂਰਾ ਕੀਤਾ ਜਾਵੇਗਾ | ਇਸ ਸਮੇਂ ਹੋਰਨਾਂ ਤੋਂ ਇਲਾਵਾ ਸੁਖਬੀਰ ਸਿੰਘ ਵਾਹਲਾ, ਨਰਿੰਦਰ ਸਿੰਘ ਬਾੜਾ, ਸੁਖਜਿੰਦਰ ਸਿੰਘ ਸੋਨੰੂ ਲੰਗਾਹ, ਪਰਮਵੀਰ ਸਿੰਘ ਲਾਡੀ, ਕੰਵਲਪ੍ਰੀਤ ਸਿੰਘ ਕਾਕੀ, ਜਸਪ੍ਰੀਤ ਸਿੰਘ ਰਾਣਾ, ਦਲਬੀਰ ਸਿੰਘ ਭਟੋਆ, ਵਿਜੇ ਮਹਾਜਨ ਦੀਨਾਨਗਰ, ਕੁਲਵਿੰਦਰ ਸਿੰਘ ਚਿੱਟੀ, ਕੁਲਦੀਪ ਸਿੰਘ ਬੈਂਸ, ਪ੍ਰਵੀਨ ਚੌਧਰੀ, ਪਰਮਜੀਤ ਸਿੰਘ ਆਲੀਨੰਗਲ, ਹਰਪਾਲ ਸਿੰਘ ਬੈਂਸ, ਗੁਰਪ੍ਰੀਤ ਸਿੰਘ ਗੋਪੀ ਚੌਂਤਰਾ, ਗੁਰਦੀਪ ਸਿੰਘ ਨੰਗਲਡਾਲਾ, ਸਰਬਜੀਤ ਸਿੰਘ ਲਾਲੀਆ, ਬਲਦੇਵ ਸਿੰਘ ਜੀਵਨਚੱਕ, ਅਜਾਇਬ ਸਿੰਘ ਗਲੇਲੜਾ, ਹੈਪੀ ਪਾਹੜਾ,