22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਕਸ਼ਮੀਰ ਸਿੰਘ ਸੁਲਤਾਨਪੁਰ ਕਿਸਾਨ ਵਿੰਗ ਹਲਕਾ ਕਾਦੀਆਂ ਦੇ ਕੋਆਰਡੀਨੇਟਰ ਨਿਯੁਕਤ

Ad Position 21
No active advertisement
ਅਜੀਤ ਡੈਸਕ 03-09-2025
ਘੱਲੂਘਾਰਾ ਸਾਹਿਬ, 2 ਸਤੰਬਰ (ਮਿਨਹਾਸ)-ਆਮ ਆਦਮੀ ਪਾਰਟੀ ਨਾਲ ਜੁੜੇ ਮਿਹਨਤੀ ਆਗੂ ਕਸ਼ਮੀਰ ਸਿੰਘ ਸੁਲਤਾਨਪੁਰ ਨੂੰ ਆਮ ਆਦਮੀ ਪਾਰਟੀ ਵਲੋਂ ਕਾਦੀਆਂ ਹਲਕੇ ਦਾ ਕਿਸਾਨ ਵਿੰਗ ਕੋਆਰਡੀਨੇਟਰ ਨਿਯੁਕਤ ਕਰਨ 'ਤੇ 'ਆਪ' ਆਗੂਆਂ ਤੇ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਕੋਆਰਡੀਨੇਟਰ ਬਣਨ 'ਤੇ ਉਨ੍ਹਾਂ ਨੂੰ ਲਗਾਤਾਰ ਵਧਾਈਆਂ ਮਿਲ ਰਹੀਆਂ ਹਨ | ਇਸ ਮੌਕੇ ਹਲਕਾ ਇੰਚਾਰਜ ਜਗਰੂਪ ਸਿੰਘ ਸੇਖਵਾਂ ਨੇ ਵਿਸ਼ੇਸ਼ ਤੌਰ 'ਤੇ ਕਸ਼ਮੀਰ ਸਿੰਘ ਸੁਲਤਾਨਪੁਰ ਨੂੰ ਵਧਾਈ ਦਿੰਦਿਆਂ ਕਿਹਾ ਕਿ ਕਿਸਾਨਾਂ ਦੀ ਆਵਾਜ਼ ਨੂੰ ਉਚੇਰੇ ਪੱਧਰ 'ਤੇ ਪਹੁੰਚਾਉਣ ਲਈ ਇਹ ਟੀਮ ਮਹੱਤਵਪੂਰਨ ਭੂਮਿਕਾ ਨਿਭਾਵੇਗੀ | ਕਿਸਾਨ ਵਿੰਗ ਕੋਆਰਡੀਨੇਟਰ ਨਿਯੁਕਤ ਕਰਨ 'ਤੇ ਕਸ਼ਮੀਰ ਸਿੰਘ ਸੁਲਤਾਨਪੁਰ ਨੇ ਆਪਣੀ ਇਸ ਨਿਯੁਕਤੀ ਲਈ ਹਲਕਾ ਕਾਦੀਆਂ ਦੇ ਹਲਕਾ ਇੰਚਾਰਜ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਉਨ੍ਹਾਂ ਨੂੰ ਜੋ ਮਾਣ ਸਤਿਕਾਰ ਦਿੱਤਾ ਗਿਆ ਹੈ, ਇਸ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਹਲਕਾ ਇੰਚਾਰਜ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਸਿੰਘ ਦੇ ਤਹਿ ਦਿਲੋਂ ਰਿਣੀ ਰਹਿਣਗੇ | ਉਨ੍ਹਾਂ ਕਿਹਾ ਕਿ ਲਗਾਤਾਰ ਪਾਰਟੀ ਪ੍ਰਤੀ ਇਮਾਨਦਾਰ ਤੇ ਵਫ਼ਾਦਾਰੀ ਨਾਲ ਕੰਮ ਕਰਦੇ ਰਹਿਣਗੇ |
Ad Position 22
No active advertisement
ਪਿਛਲੀ ਖ਼ਬਰ ਸਰਕਾਰ ਹੜ੍ਹ ਪੀੜਤਾਂ ਨੂੰ ਦੇਵੇ ਮੁਆਵਜ਼ਾ-ਸਾਬਕਾ ਵਿਧਾਇਕ ਮਾਸਟਰ ਜੌਹਰ ਸਿੰਘ ਅਗਲੀ ਖ਼ਬਰ ਭਗਤ ਕਬੀਰ ਦੇ ਭਵਨ ਨੂੰ ਪ੍ਰਸ਼ਾਸਨ ਵਲੋਂ ਤੋੜਨ ਸੰਬੰਧੀ ਕਬੀਰ ਪੰਥੀ ਭਾਈਚਾਰੇ ਨੇ ਕੀਤੀ ਰੋਸ ਵਜੋਂ ਮੀਟਿੰਗ
Ad Position 24