22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਹੜ੍ਹ ਪ੍ਰਭਾਵਿਤ ਖੇਤਰਾਂ 'ਚ ਪਸ਼ੂਆਂ ਦੇ ਇਲਾਜ ਲਈ 24 ਟੀਮਾਂ ਲਗਾਈਆਂ <br/>

Ad Position 21
No active advertisement
ਇਕ ਪਿੰਡ ਅੰਦਰ ਰਾਹਤ ਕਾਰਜਾਂ ਦੌਰਾਨ ਪਸ਼ੂ ਪਾਲਨ ਵਿਭਾਗ ਦੀ ਟੀਮ | ਤਸਵੀਰ: ਚੱਕਰਾਜਾ <br/> 03-09-2025
ਗੁਰਦਾਸਪੁਰ, 2 ਸਤੰਬਰ (ਚੱਕਰਾਜਾ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਜਿੱਥੇ ਇਨਸਾਨੀ ਜ਼ਿੰਦਗੀਆਂ ਨੂੰ ਬਚਾਉਣ ਲਈ ਦਿਨ-ਰਾਤ ਰਾਹਤ ਕਾਰਜ ਚਲਾਏ ਜਾ ਰਹੇ ਹਨ, ਉੱਥੇ ਪਸ਼ੂਆਂ ਦੇ ਬਚਾਅ ਲਈ ਵੀ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ | ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ ਪਸ਼ੂ ਪਾਲਨ ਵਿਭਾਗ ਵਲੋਂ ਹੜ੍ਹ ਪ੍ਰਭਾਵਿਤ ਖੇਤਰਾਂ 'ਚ ਪਸ਼ੂਆਂ ਦੇ ਇਲਾਜ ਲਈ 24 ਟੀਮਾਂ ਗਠਿਤ ਕੀਤੀਆਂ ਹਨ ਜੋ ਲਗਾਤਾਰ ਹੜ੍ਹ ਪ੍ਰਭਾਵਿਤ ਖੇਤਰਾਂ 'ਚ ਰਾਹਤ ਕਾਰਜ ਕਰ ਰਹੀਆਂ ਹਨ | ਉਨ੍ਹਾਂ ਦੱਸਿਆ ਕਿ ਇਹ ਟੀਮਾਂ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਹਰੇਕ ਕਿਸਾਨ ਦੇ ਘਰ ਤੱਕ ਪਹੁੰਚ ਕੇ ਉਨ੍ਹਾਂ ਦੇ ਪਸ਼ੂਆਂ ਦਾ ਇਲਾਜ ਕਰ ਰਹੀਆਂ ਤੇ ਨਾਲ ਹੀ ਪਸ਼ੂਆਂ ਨੂੰ ਚਾਰਾ ਤੇ ਫੀਡ ਵੰਡੀ ਜਾ ਰਹੀ ਹੈ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਇਸ ਸੰਕਟ ਦੀ ਘੜੀ ਨੂੰ ਪੂਰੀ ਸਮਰੱਥਾ ਨਾਲ ਨਜਿੱਠ ਰਿਹਾ ਹੈ ਅਤੇ ਲੋਕਾਂ ਨੂੰ ਕਿਸੇ ਪ੍ਰਕਾਰ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ |

Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਟਾਹਲੀ ਸਾਹਿਬ ਗਾਹਲੜੀ ਵਿਖੇ ਮੈਡੀਕਲ ਕੈਂਪ ਲਗਾਇਆ <br/> ਅਗਲੀ ਖ਼ਬਰ ਸਰਕਾਰ ਹੜ੍ਹ ਪੀੜਤਾਂ ਨੂੰ ਦੇਵੇ ਮੁਆਵਜ਼ਾ-ਸਾਬਕਾ ਵਿਧਾਇਕ ਮਾਸਟਰ ਜੌਹਰ ਸਿੰਘ
Ad Position 24