22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਗੁਰਦੁਆਰਾ ਟਾਹਲੀ ਸਾਹਿਬ ਗਾਹਲੜੀ ਵਿਖੇ ਮੈਡੀਕਲ ਕੈਂਪ ਲਗਾਇਆ <br/>

Ad Position 21
No active advertisement
ਗੁਰਦੁਆਰਾ ਟਾਹਲੀ ਸਾਹਿਬ ਗਾਹਲੜੀ ਵਿਖੇ ਲਗਾਏ ਮੈਡੀਕਲ ਕੈਂਪ ਦੌਰਾਨ ਹਾਜ਼ਰ ਡਾਕਟਰਾਂ ਦੀ ਟੀਮ, ਨਾਲ ਮੈਨੇਜਰ ਹਰਜੀਤ ਸਿੰਘ ਤੇ ਹੋਰ | ਤਸਵੀਰ : ਚੱਕਰਾਜਾ <br/> 03-09-2025
ਗੁਰਦਾਸਪੁਰ, 2 ਸਤੰਬਰ (ਚੱਕਰਾਜਾ)-ਐਸ.ਐਮ.ਓ ਡਾ: ਬਿ੍ਜੇਸ਼ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਬਾਬਾ ਸ੍ਰੀ ਚੰਦ ਗੁਰਦੁਆਰਾ ਟਾਹਲੀ ਸਾਹਿਬ ਗਾਹਲੜੀ ਵਿਖੇ ਸਰਕਾਰੀ ਮੈਡੀਕਲ ਕੈਂਪ ਲਗਾਇਆ ਗਿਆ | ਜਿਸ 'ਚ ਡਾ: ਕੀਰਤੀ, ਡਾ: ਨਿਧੀ, ਸਿਹਤ ਕਰਮਚਾਰੀ ਰਾਕੇਸ਼ ਕੁਮਾਰ ਵਲੋਂ ਮੈਡੀਕਲ ਕੈਂਪ 'ਚ ਪਹੁੰਚੇ ਲੋਕਾਂ ਦਾ ਮੁਫ਼ਤ ਚੈੱਕਅਪ ਕੀਤਾ ਤੇ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ | ਇਸ ਸਮੇਂ ਡਾ: ਕੀਰਤੀ ਅਤੇ ਡਾ: ਨਿਧੀ ਨੇ ਦੱਸਿਆ ਕਿ ਹੜ੍ਹ ਤੋਂ ਪੀੜਤ ਲੋਕਾਂ ਦੀ ਸਿਹਤ ਨੂੰ ਮੁੱਖ ਰੱਖਦੇ ਹੋਏ ਇਹ ਮੈਡੀਕਲ ਕੈਂਪ ਲਗਾਇਆ ਗਿਆ ਹੈ | ਜਿਸ 'ਚ ਲੋਕਾਂ ਵਲੋਂ ਆਪਣੀਆਂ ਦੁੱਖ ਤਕਲੀਫ਼ਾਂ ਦੱਸ ਕੇ ਮੁਫ਼ਤ ਇਲਾਜ ਕਰਵਾਇਆ ਗਿਆ | ਕੈਂਪ 'ਚ ਗੁਰਦੁਆਰਾ ਸਾਹਿਬ ਦੇ ਮੈਨੇਜਰ ਹਰਜੀਤ ਸਿੰਘ ਵਲੋਂ ਪੂਰਾ ਸਹਿਯੋਗ ਕੀਤਾ ਗਿਆ | ਸਰਪੰਚ ਰਣਜੀਤ ਸਿੰਘ ਰਾਣਾ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪਿੰਡ ਟਾਂਡਾ ਤੇ ਜਗਤਪੁਰ ਕਲਾਂ ਨੀਵਾਂ ਹੋਣ ਕਰਕੇ ਪਾਣੀ 'ਚ ਘਿਰੇ <br/> ਅਗਲੀ ਖ਼ਬਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਹੜ੍ਹ ਪ੍ਰਭਾਵਿਤ ਖੇਤਰਾਂ 'ਚ ਪਸ਼ੂਆਂ ਦੇ ਇਲਾਜ ਲਈ 24 ਟੀਮਾਂ ਲਗਾਈਆਂ <br/>
Ad Position 24