23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਸ਼ਰਧਾ ਪੂਰਵਕ ਮਨਾਇਆ ਗੁਰਦੁਆਰਾ ਟਾਹਲੀ ਸਾਹਿਬ ਵਿਖੇ ਬਾਬਾ ਸ੍ਰੀ ਚੰਦ ਜੀ ਦਾ ਜਨਮ ਦਿਹਾੜਾ

Ad Position 21
No active advertisement
ਅਜੀਤ ਡੈਸਕ 03-09-2025
ਗੁਰਦਾਸਪੁਰ, 2 ਸਤੰਬਰ (ਚੱਕਰਾਜਾ)-ਇਤਿਹਾਸਿਕ ਗੁਰਦੁਆਰਾ ਟਾਹਲੀ ਸਾਹਿਬ ਗਾਹਲੜੀ ਵਿਖੇ ਬਾਬਾ ਸ੍ਰੀ ਚੰਦ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਹਜ਼ਾਰਾਂ ਦੀ ਗਿਣਤੀ ਵਿਚ ਦੂਰ ਦੁਰਾਡੇ ਤੋਂ ਪਹੁੰਚੀਆਂ ਸੰਗਤਾਂ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਈਆਂ | ਅੱਜ ਗੁਰਦੁਆਰਾ ਸਾਹਿਬ ਵਿਖੇ ਸਜਾਏ ਗਏ ਦੀਵਾਨਾਂ 'ਚ ਜਿਥੇ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਭਾਈ ਸ਼ੌਕੀਨ ਸਿੰਘ, ਭਾਈ ਜਬਰਤੋੜ ਸਿੰਘ, ਕਵੀਸ਼ਰ ਜਥਾ ਗਿਆਨੀ ਦਲਬੀਰ ਸਿੰਘ ਗਿੱਲ, ਸ਼ੌਰੀ ਬ੍ਰਦਰਜ਼, ਢਾਡੀ ਜਥਾ ਗਿਆਨੀ ਹਰਜੀਤ ਸਿੰਘ ਸੋਹਲਪੁਰ, ਗਿਆਨੀ ਗੁਰਪਿੰਦਰਪਾਲ ਸਿੰਘ ਬੈਕਾ ਵਲੋਂ ਆਈਆਂ ਸੰਗਤਾਂ ਨੰੂ ਬਾਣੀ ਤੇ ਗੁਰ ਇਤਿਹਾਸ ਨਾਲ ਜੋੜਿਆ ਉੱਥੇ ਹੀ ਵਿਸ਼ੇਸ਼ ਤੌਰ 'ਤੇ ਪਹੁੰਚੇ ਸ੍ਰੀ ਹਰਿਮੰਦਰ ਸਾਹਿਬ ਅੰਮਿ੍ਤਸਰ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਵਲੋਂ ਸੰਗਤਾਂ ਨੰੂ ਬਾਬਾ ਸ੍ਰੀ ਚੰਦ ਜੀ ਦੇ ਇਤਿਹਾਸ 'ਤੇ ਚਾਨਣਾ ਪਾਇਆ ਗਿਆ | ਇਸ ਮੌਕੇ ਗੁਰੂ ਦੇ ਲੰਗਰ ਅਤੁੱਟ ਵਰਤਾਏ ਗਏ | ਬਾਬਾ ਸ੍ਰੀ ਚੰਦ ਜੀ ਦੇ ਜਨਮ ਦਿਹਾੜੇ 'ਤੇ ਪਹੁੰਚੀਆਂ ਹਜ਼ਾਰਾਂ ਦੀ ਗਿਣਤੀ ਵਿਚ ਸੰਗਤਾਂ ਵਲੋਂ ਗੁਰਦੁਆਰਾ ਪ੍ਰਬੰਧਕਾਂ ਦੇ ਦਿੱਤੇ ਸਹਿਯੋਗ ਲਈ ਗੁਰਦੁਆਰਾ ਸਾਹਿਬ ਦੇ ਮੈਨੇਜਰ ਭਾਈ ਹਰਜੀਤ ਸਿੰਘ ਤੇ ਹੈੱਡ ਗ੍ਰੰਥੀ ਗਿਆਨੀ ਸਰਬਜੀਤ ਸਿੰਘ ਵਲੋਂ ਸੰਗਤਾਂ ਦਾ ਧੰਨਵਾਦ ਕੀਤਾ |
Ad Position 22
No active advertisement
ਪਿਛਲੀ ਖ਼ਬਰ ਜਾਨ ਜੋਖ਼ਮ 'ਚ ਪਾ ਕੇ ਬਿਜਲੀ ਮੁਲਾਜ਼ਮਾਂ ਵਲੋਂ ਬਹਾਲ ਕੀਤੀ ਜਾ ਰਹੀ ਹੈ ਵੱਖ-ਵੱਖ ਖੇਤਰਾਂ ਦੀ ਬਿਜਲੀ ਸਪਲਾਈ <br/> ਅਗਲੀ ਖ਼ਬਰ ਸੰਤ ਬਲਜਿੰਦਰ ਸਿੰਘ ਬਹੁਪੱਖੀ ਸ਼ਖ਼ਸੀਅਤ ਸਨ-ਅਮਨ ਅਰੋੜਾ <br/>
Ad Position 24