ਪਠਾਨਕੋਟ, 3 ਸਤੰਬਰ (ਸੰਧੂ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਢਾਕੀ ਵੈਲਫੇਅਰ ਸੁਸਾਇਟੀ ਵਲੋਂ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਗੁਰਦਿਆਲ ਸਿੰਘ ਸੈਣੀ ਦੀ ਦੇਖ-ਰੇਖ ਹੇਠ ਇਕ ਸਮਾਗਮ ਕੀਤਾ ਗਿਆ | ਜਿਸ ਵਿਚ ਪਠਾਨਕੋਟ ਦੀ ਰਹਿਣ ਵਾਲੀ ਬਿਮਲਾ ਕੁਮਾਰੀ, ਜੋ ਕਿ ਕੈਂਸਰ ਦੇ ਭਿਆਨਕ ਰੂਪ ਤੋਂ ਪੀੜਤ ਹੈ ਤੇ ਉਸ ਦੀ ਆਰਥਿਕ ਹਾਲਤ ਚੰਗੀ ਨਾ ਹੋਣ ਕਾਰਨ ਕਾਰਨ 10,000 ਰੁਪਏ ਦਾ ਚੈੱਕ ਭੇਟ ਕੀਤਾ ਗਿਆ | ਪ੍ਰਧਾਨ ਗੁਰਦਿਆਲ ਸਿੰਘ ਸੈਣੀ ਨੇ ਕਿਹਾ ਕਿ ਸੁਸਾਇਟੀ ਦਾ ਮੁੱਖ ਉਦੇਸ਼ ਮਨੁੱਖਤਾ ਦੀ ਸੇਵਾ ਕਰਨਾ ਹੈ | ਇਸ ਮੌਕੇ ਜਗਜੀਤ ਸਿੰਘ, ਕਾਲਾ ਸੀਨੀਅਰ ਮੀਤ ਪ੍ਰਧਾਨ, ਗੁਰਵਿੰਦਰ ਸਿੰਘ ਸਹਾਇਕ ਖਜ਼ਾਨਚੀ, ਪਰਮਜੀਤ ਸਿੰਘ ਖਜ਼ਾਨਚੀ, ਬਲਦੇਵ ਸਿੰਘ, ਸ਼ੀਤਲ ਸਿੰਘ, ਦਲਜੀਤ ਸਿੰਘ, ਬਾਬਾ ਮੋਹਨ ਸਿੰਘ, ਬਾਬਾ ਕੁਲਦੀਪ ਸਿੰਘ, ਬੀਬੀ ਭੁਪਿੰਦਰ ਕੌਰ ਹਾਜ਼ਰ ਸਨ |