24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2025

ਡਾ. ਜੀਵਨਜੋਤ ਕੌਰ ਵਲੋਂ ਹੜ੍ਹ ਪ੍ਰਭਾਵਿਤ ਇਲਾਕੇ ਦੇ ਪਸ਼ੂਆਂ ਲਈ ਫ਼ੀਡ ਦੀ ਸੇਵਾ ਜਾਰੀ

Ad Position 21
No active advertisement
ਅਜੀਤ ਡੈਸਕ 04-09-2025
ਸ੍ਰੀ ਹਰਿਗੋਬਿੰਦਪੁਰ, 3 ਸਤੰਬਰ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਇਲਾਕੇ ਦੇ ਪਿੰਡਾਂ ਵਿਚ ਬਿਆਸ ਦਰਿਆ 'ਚ ਆ ਰਹੇ ਪਾਣੀ ਦੇ ਹੜ੍ਹ ਕਾਰਨ ਪ੍ਰਭਾਵਿਤ ਹੋਏ ਪਿੰਡਾਂ ਦੇ ਲੋਕਾਂ ਤੇ ਪਸ਼ੂਆਂ ਦੀ ਸਹਾਇਤਾ ਲਈ ਡਾ. ਹਰਵਿੰਦਰ ਸਿੰਘ ਐੱਸ.ਐੱਮ.ਓ. ਬਟਾਲਾ ਦੇ ਸਮੂਹ ਬਾਜਵਾ ਪਰਿਵਾਰ ਅਤੇ ਡਾ. ਜੀਵਨਜੋਤ ਕੌਰ ਬਾਜਵਾ ਵਲੋਂ ਆਪਣੇ ਮਹਰੂਮ ਜੀਵਨ ਸਾਥੀ ਡਾ. ਸ਼ਮਸ਼ੇਰਪਾਲ ਸਿੰਘ ਬਾਜਵਾ ਦੀ ਯਾਦ ਨੂੰ ਸਮਰਪਿਤ ਹੜ੍ਹ ਪ੍ਰਭਾਵਿਤ ਇਲਾਕੇ 'ਚ ਪਸ਼ੂਆਂ ਲਈ ਫ਼ੀਡ ਦੀ ਸੇਵਾ ਸ਼ੁਰੂ ਕੀਤੀ ਗਈ | ਇਸ ਬਾਰੇ ਡਾ. ਜੀਵਨਜੋਤ ਕੌਰ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਸ੍ਰੀ ਹਰਿਗੋਬਿੰਦਪੁਰ ਦੇ ਹੜ੍ਹ ਪ੍ਰਭਾਵਿਤ ਵਾਲੇ ਪਿੰਡਾਂ ਦੇ ਲੋਕਾਂ ਦੀ ਸਹਾਇਤਾ ਸਮੱਗਰੀ ਸ੍ਰੀ ਹਰਿਗੋਬਿੰਦਪੁਰ ਸਬ-ਤਹਿਸੀਲ ਵਿਚੋਂ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਵਲੋਂ ਪਸ਼ੂ ਪਾਲਣ ਵਿਭਾਗ ਦੇ ਡਿਪਟੀ ਡਰਾਇਕੈਟਰ ਜਸਪ੍ਰੀਤ ਸਿੰਘ, ਸੀਨੀਅਰ ਵੈਟਰਨਰੀ ਅਫ਼ਸਰ ਡਾ. ਰਾਜੇਸ ਸ਼ਰਮਾ, ਵੈਟਰਨਰੀ ਅਫ਼ਸਰ ਬਰਿੰਦਰ ਸਿੰਘ, ਡਾ. ਗੁਰਮੀਤ ਸਿੰਘ, ਗੁਰਜੰਟ ਸਿੰਘ, ਹਰਵਿੰਦਰ ਸਿੰਘ, ਸਾਹਿਬਦੇਵ, ਰਾਜੀਵ, ਜਨਕ ਰਾਜ, ਰਫ਼ੀਕ, ਵਿਕਰਮਜੀਤ ਸਿੰਘ ਆਦਿ ਦੀ ਅਗਵਾਈ ਹੇਠ ਰਾਹਤ ਸਮੱਗਰੀ ਦੇ ਕਾਫ਼ਲੇ ਨੂੰ ਰਾਵਾਨਾ ਕੀਤਾ ਗਿਆ | ਉਨ੍ਹਾਂ ਕਿਹਾ ਕਿ ਬਾਜਵਾ ਪਰਿਵਾਰ ਵਲੋਂ ਹੜ੍ਹ ਪ੍ਰਭਾਵਿਤ ਇਲਾਕੇ ਦੇ ਲੋਕਾਂ ਦੀ ਸੇਵਾ ਕਰਨ ਤੋਂ ਇਲਾਵਾ ਪਸ਼ੂਆਂ ਲਈ ਫ਼ੀਡ ਵੰਡੀ ਜਾ ਰਹੀ ਹੈ | ਇਸ ਸਮੇਂ ਡਾ. ਜੀਵਨਜੋਤ ਕੌਰ ਨੇ ਕਿਹਾ ਕਿ ਬਾਜਵਾ ਪਰਿਵਾਰ ਵਲੋਂ ਸ੍ਰੀ ਹਰਿਗੋਬਿੰਦਪੁਰ ਇਲਾਕੇ 'ਚ ਸਾਰੀ ਫ਼ੀਡ ਦੀ ਸੇਵਾ ਕੀਤੀ ਜਾਵੇਗੀ ਤੇ ਇਸ ਸੇਵਾ ਨਿਰੰਤਰ ਜਾਰੀ ਰਹੇਗੀ |
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਰੰਧਾਵਾ ਨੇ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਰਾਜਪਾਲ ਨੂੰ ਮੰਗ ਪੱਤਰ ਦਿੱਤਾ ਅਗਲੀ ਖ਼ਬਰ ਕੱਲ੍ਹ ਦਾ ਭੁੱਖ ਹੜਤਾਲ ਦਾ ਐਕਸ਼ਨ ਮੁਲਤਵੀ
Ad Position 24