24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2025

ਸਰਕਾਰ ਹੜ੍ਹ ਪੀੜਤ ਕਿਸਾਨਾਂ ਨੂੰ ਇਕ ਲੱਖ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਵੇ- ਬਾਜਵਾ

Ad Position 21
No active advertisement
ਅਜੀਤ ਡੈਸਕ 04-09-2025
ਬਟਾਲਾ, 3 ਸਤੰਬਰ (ਸਤਿੰਦਰ ਸਿੰਘ)-ਕੇਂਦਰ ਤੇ ਸੂਬਾ ਸਰਕਾਰ ਦੀ ਲਾਪ੍ਰਵਾਹੀ ਕਰਕੇ ਪੰਜਾਬ ਵਿਚ ਜਿਸ ਤਰ੍ਹਾਂ ਹੜ੍ਹਾਂ ਨਾਲ ਲੋਕ ਪ੍ਰਭਾਵਿਤ ਹੋਏ ਹਨ ਤੇ ਕਿਸਾਨਾਂ ਦੀਆਂ ਫ਼ਸਲਾਂ ਬਰਬਾਦ ਹੋ ਗਈਆਂ ਹਨ, ਲੋਕਾਂ ਨੂੰ ਰਾਹਤ ਦੇਣ ਲਈ ਸਰਕਾਰ ਤੁਰੰਤ ਗਰਦੌਰੀ ਕਰਵਾ ਕੇ ਕਿਸਾਨਾਂ ਨੂੰ ਇਕ ਲੱਖ ਰੁਪਏ ਪ੍ਰਤੀ ਏਕੜ ਫ਼ਸਲ ਦਾ ਮੁਆਵਜ਼ਾ ਦੇਵੇ ਤੇ ਜਿਨ੍ਹਾਂ ਲੋਕਾ ਦੇ ਘਰ ਹੜ੍ਹਾਂ ਕਾਰਨ ਢਹਿ-ਢੇਰੀ ਹੋ ਗਏ ਤੇ ਪਸ਼ੂ ਹੜ੍ਹਾਂ ਦੀ ਭੇਟ ਚੜ੍ਹ ਗਏ ਹਨ, ਉਨ੍ਹਾਂ ਨੂੰ ਵੀ ਤੁਰੰਤ ਉਨ੍ਹਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦਿੱਤਾ ਜਾਵੇ ਤੇ ਜਿਨ੍ਹਾਂ ਪਰਿਵਾਰਾਂ ਦੇ ਜੀਅ ਹੜ੍ਹਾਂ ਕਾਰਨ ਆਪਣੀ ਜਾਨ ਗੁਆ ਚੁੱਕੇ ਹਨ, ਉਨ੍ਹਾਂ ਦੀ ਵੀ ਆਰਥਿਕ ਮਦਦ ਕੀਤੀ ਜਾਵੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਬੇਗਮਪੁਰਾ ਖ਼ਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਆਪਣੇ ਸਾਥੀਆਂ ਸਮੇਤ ਡੇਰਾ ਬਾਬਾ ਨਾਨਕ ਦੇ ਹੜ੍ਹ ਪੀੜਤ ਇਲਾਕੇ ਦੇ ਲੋਕਾਂ ਨੂੰ ਮਿਲਦਿਆਂ ਕੀਤਾ | ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਕੇਂਦਰ ਸਰਕਾਰ ਬਿਹਾਰ ਤੇ ਦੂਜਿਆਂ ਸੂਬਿਆਂ 'ਚ ਹੜ੍ਹ ਪ੍ਰਭਾਵਿਤ ਇਲਾਕਿਆਂ ਨੂੰ ਤੁਰੰਤ ਵਿਸ਼ੇਸ਼ ਰਾਹਤ ਪੈਕੇਜ ਜਾਰੀ ਕਰਦੀ ਹੈ, ਉਸੇ ਤਰ੍ਹਾਂ ਕੇਂਦਰ ਸਰਕਾਰ ਪੰਜਾਬ ਨਾਲ ਵਿਤਕਰਾ ਛੱਡ ਕੇ ਤੁਰੰਤ ਵਿਸ਼ੇਸ਼ ਰਾਹਤ ਪੈਕੇਜ ਜਾਰੀ ਕਰੇ | ਇਸ ਮੌਕੇ ਗਿਆਨੀ ਦਵਿੰਦਰ ਸਿੰਘ, ਬਾਬਾ ਗੁਰਮੇਜ਼ ਸਿੰਘ ਦਾਬਾਂਵਾਲ, ਇੰਸਪੈਕਟਰ ਨਿਰਮਲ ਸਿੰਘ, ਨਿਰਮਲ ਸਿੰਘ ਸਾਗਰਪੁਰ, ਜਤਿੰਦਰ ਸਿੰਘ ਦਾਬਾਵਾਲ, ਸੁਖਦੇਵ ਸਿੰਘ ਬੈਲਜੀਅਮ, ਬਲਜਿੰਦਰ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪ੍ਰਵਾਸੀ ਨਾਬਾਲਗ ਬੱਚੇ ਦੇ ਲਾਪਤਾ ਹੋਣ ਨਾਲ ਮਾਪੇ ਪ੍ਰੇਸ਼ਾਨ ਅਗਲੀ ਖ਼ਬਰ ਜੀਅ ਦਾ ਜੰਜਾਲ ਬਣੀਆਂ ਮਹਾਰਾਜਾ ਮਾਰਕੀਟ ਦੀ ਛੱਤ 'ਤੇ ਪਈਆਂ ਨੰਗੀਆਂ ਤਾਰਾਂ
Ad Position 24