24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2025

ਵਿਧਾਇਕ ਸ਼ੈਰੀ ਕਲਸੀ ਨੇ ਅਧਿਕਾਰੀਆਂ ਨਾਲ ਮੀਂਹ ਕਾਰਨ ਡਿੱਗੇ ਮਕਾਨ ਦਾ ਲਿਆ ਜਾਇਜ਼ਾ

Ad Position 21
No active advertisement
ਅਜੀਤ ਡੈਸਕ 04-09-2025
ਬਟਾਲਾ, 3 ਸਤੰਬਰ (ਸਤਿੰਦਰ ਸਿੰਘ)-ਪਿਛਲੇ ਦਿਨਾਂ ਤੋਂ ਪੈ ਰਹੇ ਲਗਾਤਾਰ ਮੀਂਹ ਕਾਰਨ ਸ੍ਰੀਮਤੀ ਗੁਰਮੀਤ ਕੌਰ ਵਾਸੀ ਪ੍ਰੇਮ ਨਗਰ ਫਾਟਕ ਵਾਲੀ ਦਾ ਮਕਾਨ ਡਿੱਗ ਗਿਆ ਸੀ | ਪੰਜਾਬ ਦੇ ਕਾਰਜਕਾਰੀ ਪ੍ਰਧਾਨ ਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਮੌਕੇ 'ਤੇ ਜਾ ਕੇ ਪੀੜਤ ਪਰਿਵਾਰ ਨੂੰ ਮਿਲੇ ਤੇ ਉਨ੍ਹਾਂ ਦੀ ਸਿਹਤ ਦਾ ਹਾਲ ਜਾਣਿਆ | ਇਸ ਮੌਕੇ ਕਮਿਸ਼ਨਰ, ਕਾਰਪੋਰੇਸ਼ਨ ਵਿਕਰਮਜੀਤ ਸਿੰਘ ਪਾਂਥੇ, ਐਕਸੀਅਨ ਰੋਹਿਤ ਉੱਪਲ ਤੇ ਦਵਿੰਦਰ ਸਿੰਘ ਵੀ ਮੌਜੂਦ ਸਨ | ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਨੇ ਪੀੜਤ ਪਰਿਵਾਰ ਨੂੰ ਮਿਲ ਕੇ ਹਰ ਸੰਭਵ ਸਹਾਇਤਾ ਕਰਨ ਦਾ ਭਰੋਸਾ ਦਿੱਤਾ ਤੇ ਕਿਹਾ ਕਿ ਇਸ ਸੰਕਟ ਦੀ ਘੜੀ ਵਿੱਚ ਉਨ੍ਹਾਂ ਦੇ ਨਾਲ ਹਨ | ਉਨ੍ਹਾਂ ਕਿਹਾ ਕਿ ਪਿਛਲੇ ਕਈ ਦਿਨਾਂ ਤੋਂ ਮੌਸਮ ਦੀ ਖਰਾਬੀ ਕਾਰਨ ਪੈ ਰਹੇ ਮੀਂਹ ਨਾਲ ਮਕਾਨਾਂ ਨੂੰ ਨੁਕਸਾਨ ਪੁੱਜੇ ਰਿਹਾ ਹੈ | ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਗੁਰਦਾਸਪੁਰ ਵਿਚ ਮੀਂਹ ਕਾਰਨ ਦਰਿਆ ਨੇੜਲੇ ਪਿੰਡਾਂ ਵਿਚ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਰਾਹਤ ਪਹੁੰਚਾਉਣ ਲਈ ਪੰਜਾਬ ਸਰਕਾਰ ਵਲੋਂ ਰਾਹਤ ਕਾਰਜ ਨਿਰੰਤਰ ਕੀਤੇ ਜਾ ਰਹੇ ਹਨ ਤੇ ਪਿੰਡਾਂ ਵਿੱਚ ਰਾਹਤ ਸਮੱਗਰੀ ਵੀ ਭੇਜੀ ਜਾ ਰਹੀ ਹੈ | ਪਸ਼ੂਆਂ ਦੇ ਚਾਰੇ ਦੇ ਪ੍ਰਬੰਧ ਕੀਤੇ ਗਏ ਹਨ ਅਤੇ ਲੋਕਾਂ ਦੀ ਸਿਹਤ ਸਹੂਲਤਾਂ ਨੂੰ ਮੁੱਖ ਰੱਖਦਿਆਂ ਮੈਡੀਕਲ ਕੈਂਪ ਵੀ ਲਗਾਏ ਗਏ ਹਨ | ਇਸ ਮੌਕੇ ਵਿਧਾਕਿ ਸ਼ੈਰੀ ਕਲਸੀ ਪ੍ਰੇਮ ਨਗਰ ਵਿਖੇ ਹੋਰਨਾਂ ਘਰਾਂ ਵਿਚ ਵੀ ਗਏ ਤੇ ਵਾਰਡ ਵਾਸੀਆਂ ਨਾਲ ਗੱਲਬਾਤ ਕੀਤੀ |
Ad Position 22
No active advertisement
ਪਿਛਲੀ ਖ਼ਬਰ ਪੈਨਸ਼ਨਰਾਂ ਵਲੋਂ ਸਰਕਲ ਗੁਰਦਾਸਪੁਰ ਸਾਹਮਣੇ ਧਰਨਾ 18 ਨੰੂ-ਸੁਰਿੰਦਰ ਪੱਪੂ ਅਗਲੀ ਖ਼ਬਰ ਪਿੰਡ ਮੜੀਆਂਵਾਲ 'ਚ ਵਿਅਕਤੀ ਦੀ ਭੇਦਭਰੀ ਹਾਲਤ 'ਚ ਮੌਤ
Ad Position 24