24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2025

ਟਰੇਡ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਤੇ ਉਨ੍ਹਾਂ ਦੀ ਟੀਮ ਵਲੋਂ ਹੜ੍ਹ ਪ੍ਰਭਾਵਿਤ ਖੇਤਰ 'ਚ ਵੰਡਿਆ ਪਸ਼ੂਆਂ ਦਾ ਚਾਰਾ

Ad Position 21
No active advertisement
ਅਜੀਤ ਡੈਸਕ 04-09-2025
ਗੁਰਦਾਸਪੁਰ, 3 ਸਤੰਬਰ (ਗੁਰਪ੍ਰਤਾਪ ਸਿੰਘ)-ਜ਼ਿਲ੍ਹਾ ਗੁਰਦਾਸਪੁਰ 'ਚ ਰਾਵੀ ਤੇ ਉਝ ਦਰਿਆ 'ਚ ਆਏ ਹੜ੍ਹਾਂ ਕਾਰਨ ਹਲਕਾ ਦੀਨਾਨਗਰ ਦੇ ਕਈ ਪਿੰਡ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ | ਇਨ੍ਹਾਂ ਪਿੰਡਾਂ 'ਚ ਪਾਣੀ ਭਰਨ ਕਾਰਨ ਆਮ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ | ਹੜ੍ਹਾਂ ਦੀ ਮਾਰ ਹੇਠਾਂ ਆਏ ਇਨ੍ਹਾਂ ਪਿੰਡਾਂ 'ਚ ਜਿਥੇ ਆਮ ਲੋਕਾਂ, ਪ੍ਰਸ਼ਾਸਨ ਤੇ ਸੇਵਾ ਸੁਸਾਇਟੀ ਵਲੋਂ ਲੋਕਾਂ ਤੱਕ ਰਾਹਤ ਸਮੱਗਰੀ ਪਹੁੰਚਾਈ ਜਾ ਰਹੀ ਹੈ, ਉੱਥੇ ਹੀ ਖੇਤਾਂ 'ਚ ਪਾਣੀ ਭਰ ਜਾਣ ਕਾਰਨ ਪਸ਼ੂਆਂ ਦੇ ਚਾਰੇ ਦੇ ਹੋਏ ਨੁਕਸਾਨ ਕਾਰਨ ਚਾਰਾ ਵੀ ਪਹੁੰਚਾਇਆ ਜਾ ਰਿਹਾ ਹੈ | ਇਸੇ ਦੇ ਚੱਲਦਿਆਂ ਟਰੇਡ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਸਿਮਰਜੀਤ ਸਿੰਘ ਵੀ ਆਪਣੀ ਟੀਮ ਸਮੇਤ ਇਨ੍ਹਾਂ ਹੜ੍ਹ ਪ੍ਰਭਾਵਿਤ ਪਿੰਡਾਂ ਵਿਚ ਲਗਾਤਾਰ ਸੇਵਾ ਕਰਦੇ ਹੋਏ ਦਿਖਾਈ ਦੇ ਰਹੇ ਹਨ | ਬੀਤੇ ਦਿਨੀਂ ਉਨ੍ਹਾਂ ਵਲੋਂ ਲੋਕਾਂ ਲਈ ਰਾਹਤ ਸਮਗਰੀ ਪਹੁੰਚਾਈ ਗਈ ਸੀ | ਪਰ ਲੋਕਾਂ ਵਲੋਂ ਕੀਤੀ ਗਈ ਮੰਗ ਦੇ ਆਧਾਰ 'ਤੇ ਅੱਜ ਉਹ ਆਪਣੀ ਟੀਮ ਸਮੇਤ ਪਸ਼ੂਆਂ ਲਈ ਚਾਰਾ ਲੈ ਕੇ ਇਨ੍ਹਾਂ ਪਿੰਡਾਂ ਵਿਚ ਪਹੁੰਚੇ | ਇਸ ਮੌਕੇ ਟਰੇਡ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਸਿਮਰਜੀਤ ਸਿੰਘ ਸਾਬ ਨੇ ਦੱਸਿਆ ਕਿ ਹਾਈ ਕਮਾਨ ਵਲੋਂ ਜਾਰੀ ਕੀਤੇ ਗਏ ਦਿਸ਼ਾ ਨਿਰਦੇਸ਼ਾਂ ਦੇ ਆਧਾਰ 'ਤੇ ਪੰਜਾਬ ਅੰਦਰ ਆਮ ਆਦਮੀ ਪਾਰਟੀ ਦੇ ਸਭ ਵਲੰਟੀਅਰ ਲੋਕ ਸੇਵਾ ਵਿਚ ਜੁੱਟੇ ਹੋਏ ਹਨ | ਇਸੇ ਤਹਿਤ ਹੀ ਉਹ ਵੀ ਲਗਾਤਾਰ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਸੇਵਾ ਨਿਭਾਅ ਰਹੇ ਹਨ ਅਤੇ ਮਾਹੌਲ ਠੀਕ ਹੋਣ ਤੱਕ ਲਗਾਤਾਰ ਸੇਵਾ ਕਰਦੇ ਰਹਿਣਗੇ |
Ad Position 22
No active advertisement
ਪਿਛਲੀ ਖ਼ਬਰ ਪਾਵਰਕਾਮ ਦੀ ਸਬ ਡਵੀਜ਼ਨ ਪੁਰਾਣਾ ਸ਼ਾਲਾ ਦੀਆਂ ਛੱਤਾਂ ਚੋਣ ਨਾਲ ਸਰਕਾਰੀ ਰਿਕਾਰਡ ਤੇ ਕੰਪਿਊਟਰ ਹੋ ਰਹੇ ਖ਼ਰਾਬ ਅਗਲੀ ਖ਼ਬਰ ਮੱਲ੍ਹੀ ਵਲੋਂ ਹੜ੍ਹ ਪੀੜਤਾਂ ਲਈ ਇਕ ਲੱਖ ਰੁਪਏ ਦੇਣ ਦਾ ਐਲਾਨ
Ad Position 24