08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਡਿਪਟੀ ਸਪੀਕਰ ਨੂੰ ਮਿ੍ਤਕ ਵਿਨੋਦ ਕੁਮਾਰ ਨੂੰ ਮੁਆਵਜ਼ਾ ਦੇਣ ਲਈ ਦਿੱਤਾ ਮੰਗ ਪੱਤਰ

Ad Position 21
No active advertisement
ਅਜੀਤ ਡੈਸਕ 05-09-2025
ਪਠਾਨਕੋਟ, 4 ਸਤੰਬਰ (ਵਿਨੋਦ)-ਪੀ.ਡਬਲਯੂ.ਡੀ. ਫ਼ੀਲਡ ਐਂਡ ਵਰਕਸ਼ਾਪ ਵਰਕਰ ਯੂਨੀਅਨ ਜ਼ੋਨ ਪਠਾਨਕੋਟ/ਗੁਰਦਾਸਪੁਰ ਦੇ ਇਕ ਵਫ਼ਦ ਨੇ ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਦੀ ਅਗਵਾਈ ਹੇਠ ਡਿਪਟੀ ਸਪੀਕਰ ਪੰਜਾਬ ਜੈ ਕਿ੍ਸ਼ਨ ਸਿੰਘ ਨੂੰ ਮੰਗ ਪੱਤਰ ਦਿੱਤਾ | ਇਸ ਮੌਕੇ ਵਫ਼ਦ ਦੇ ਮੈਂਬਰਾਂ ਨੇ ਉਨ੍ਹਾਂ ਤੋਂ ਮੰਗ ਕੀਤੀ ਕਿ ਵਿਨੋਦ ਕੁਮਾਰ, ਜੋ ਕਿ ਇਕ ਇਲੈਕਟ੍ਰੀਕਲ ਚਾਰਜਮੈਨ ਸੀ, ਜੋ ਹੜ੍ਹ ਆਫ਼ਤ ਕਾਰਜਾਂ ਵਿਚ ਮਾਧੋਪੁਰ ਹੈਂਡ ਵਰਕਸ ਵਿਖੇ ਐਮਰਜੈਂਸੀ ਡਿਊਟੀ 'ਤੇ ਸੀ | ਐਮਰਜੈਂਸੀ ਡਿਊਟੀ ਦੌਰਾਨ ਗੇਟ ਖੋਲ੍ਹਦੇ ਸਮੇਂ ਫਲੱਡ ਗੇਟ ਟੁੱਟ ਗਿਆ ਤੇ ਉਹ ਰਾਵੀ ਦਰਿਆ ਵਿਚ ਡਿੱਗ ਗਿਆ | ਇਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮਿ੍ਤਕ ਵਿਨੋਦ ਕੁਮਾਰ ਦੇ ਪਰਿਵਾਰ ਨੂੰ ਮੁੱਖ ਮੰਤਰੀ ਰਾਹਤ ਫ਼ੰਡ ਵਿਚੋਂ ਇਕ ਕਰੋੜ ਰੁਪਏ ਦਾ ਮੁਆਵਜ਼ਾ ਦੇਵੇ | ਪਰਿਵਾਰ ਦੇ ਦੋ ਮੈਂਬਰਾਂ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ, ਪਰਿਵਾਰ ਨੂੰ ਵੱਧ ਤੋਂ ਵੱਧ ਵਿੱਤੀ ਸਹਾਇਤਾ ਦਿੱਤੀ ਜਾਵੇ | ਉਨ੍ਹਾਂ ਕਿਹਾ ਕਿ ਕਰਮਚਾਰੀ ਆਪਣੀ ਜਾਨ ਜੋਖ਼ਮ ਵਿਚ ਪਾ ਕੇ ਬਿਨਾਂ ਸੇਫ਼ਟੀ ਬੈਲਟਾਂ ਦੇ ਕੰਮ ਕਰ ਰਹੇ ਹਨ | ਇਨ੍ਹਾਂ ਕਰਮਚਾਰੀਆਂ ਦੀ ਸੁਰੱਖਿਆ ਲਈ ਪ੍ਰਬੰਧ ਕੀਤੇ ਜਾਣ ਤੇ ਉਨ੍ਹਾਂ ਨੂੰ ਆਪਣਾ ਕੰਮ ਕਰਨ ਲਈ ਜ਼ਰੂਰੀ ਸੁਰੱਖਿਆ ਉਪਕਰਨ ਦਿੱਤੇ ਜਾਣ ਤਾਂ ਜੋ ਭਵਿੱਖ 'ਚ ਅਜਿਹੇ ਹਾਦਸਿਆਂ ਤੋਂ ਬਚਿਆ ਜਾ ਸਕੇ | ਇਸ ਮੌਕੇ ਡਿਪਟੀ ਸਪੀਕਰ ਜੈ ਕਿ੍ਸ਼ਨ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਪੀੜਤ ਕਰਮਚਾਰੀ ਦੇ ਪਰਿਵਾਰ ਦੇ ਨਾਲ ਹੈ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ, ਰਾਜਿੰਦਰ ਕੁਮਾਰ ਜਨਰਲ ਸਕੱਤਰ, ਚੇਅਰਮੈਨ ਹਰਪਾਲ ਸਿੰਘ ਪ੍ਰਧਾਨ, ਸਤੀਸ਼ ਸ਼ਰਮਾ, ਸਰਵਜੀਤ ਸਿੰਘ, ਮਹਿੰਦਰਪਾਲ, ਪ੍ਰਧਾਨ ਰਮੇਸ਼ ਕੁਮਾਰ ਲਵਲੀ, ਨਰਿੰਦਰ ਕੁਮਾਰ ਆਦਿ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਚੱਕੀ ਦਰਿਆ 'ਚ ਲਗਾਤਾਰ ਪਾਣੀ ਵਧਣ ਕਾਰਨ ਚੱਕੀ ਰੇਲਵੇ ਪੁਲ ਦੇ ਨੇੜੇ ਸਥਿਤ ਪਹਾੜੀ ਦਰਿਆ ਦੀ ਭੇਟ ਚੜ੍ਹੀ ਅਗਲੀ ਖ਼ਬਰ ਕੈਬਨਿਟ ਮੰਤਰੀ ਨੇ ਮੁੱਖ ਮੰਤਰੀ ਰਿਲੀਫ ਫ਼ੰਡ ਲਈ ਡਿਪਟੀ ਕਮਿਸ਼ਨਰ ਨੂੰ ਭੇਟ ਕੀਤਾ 1 ਲੱਖ 10 ਹਜ਼ਾਰ ਦਾ ਚੈੱਕ
Ad Position 24