08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

'ਆਪ' ਦੀ ਜ਼ਿਲ੍ਹਾ ਟੀਮ ਹੜ੍ਹ ਪ੍ਰਭਾਵਿਤ ਖੇਤਰਾਂ 'ਚ ਲੋਕਾਂ ਦੀ ਸਹਾਇਤਾ ਲਈ ਲੱਗੀ ਦਿਨ ਰਾਤ

Ad Position 21
No active advertisement
ਅਜੀਤ ਡੈਸਕ 05-09-2025
ਪਠਾਨਕੋਟ, 4 ਸਤੰਬਰ (ਸੰਧੂ)-ਹੜ੍ਹ ਦੀ ਸਥਿਤੀ 'ਚ ਆਪਣੇ ਇਲਾਕੇ ਦੇ ਲੋਕਾਂ ਨਾਲ ਖੜ੍ਹਦਿਆਂ ਅਤੇ ਮੁੱਖ ਮੰਤਰੀ ਭਗਵੰਤ ਮਾਨ ਤੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੇ ਦਿਸ਼ਾ ਨਿਰਦੇਸ਼ਾਂ 'ਤੇ ਪਹਿਰਾ ਦਿੰਦੇ ਹੋਏ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਮਨਦੀਪ ਸਿੰਘ ਸੰਧੂ ਹਰ ਤਰੀਕੇ ਲੋਕਾਂ ਤੱਕ ਲੋੜੀਂਦੀ ਮਦਦ ਪਹੁੰਚਾ ਰਹੇ ਹਨ ਤੇ ਬਿਨ੍ਹਾਂ ਦਿਨ ਰਾਤ ਦੀ ਪ੍ਰਵਾਹ ਕੀਤੇ ਨਿਸ਼ਕਾਮ ਭਾਵਨਾ ਨਾਲ ਖ਼ੁਦ ਹੱਥੀਂ ਰਾਵੀ ਉੱਪਰ ਆਪਣੇ ਸੰਗਠਨ ਦੇ ਸਾਥੀਆਂ ਦੇ ਨਾਲ ਬੰਨ੍ਹ ਬੰਨ੍ਹਣ ਦੀ ਸੇਵਾ ਨਿਭਾਅ ਰਹੇ ਹਨ | ਅੱਜ ਸਵੇਰੇ ਲਗਪਗ 6 ਵਜੇ ਜ਼ਿਲ੍ਹਾ ਪ੍ਰਧਾਨ ਨੂੰ ਇਹ ਪਤਾ ਚੱਲਿਆ ਕਿ ਰਾਵੀ ਦਾ ਬੰਨ੍ਹ ਕਥਲੌਰ ਪਿੰਡ ਵਿਚ ਟੁੱਟਣ ਵਾਲਾ ਹੈ, ਤਾਂ ਜ਼ਿਲ੍ਹਾ ਪ੍ਰਧਾਨ ਨੇ ਆਪਣੀ ਪੂਰੇ ਆਮ ਆਦਮੀ ਪਾਰਟੀ ਦੇ ਸੰਗਠਨ ਨੂੰ ਸੂਚਿਤ ਕੀਤਾ, ਜਿਸ 'ਚ ਆਮ ਆਦਮੀ ਪਾਰਟੀ ਦਾ ਯੂਥ ਵਿੰਗ, ਨਸ਼ਾ ਮੁਕਤ ਮੋਰਚਾ ਵਿੰਗ, ਕਿਸਾਨ ਵਿੰਗ ਤੇ ਹੋਰ ਵੀ ਸੰਗਠਨ ਦੇ ਸਾਥੀਆਂ ਨੂੰ ਦੱਸਿਆ ਤੇ ਸਾਰਿਆਂ ਨੇ ਰਲ ਮਿਲ ਕੇ ਬੰਨ੍ਹ 'ਤੇ ਮਿੱਟੀ, ਰੇਤਾ ਤੇ ਸੀਮੈਂਟ ਦੀਆਂ ਬੋਰੀਆਂ ਲਗਾ ਕੇ ਬੰਨ੍ਹ ਨੂੰ ਮਜ਼ਬੂਤ ਕੀਤਾ | ਇਸ ਦੇ ਨਾਲ-ਨਾਲ ਜ਼ਿਲ੍ਹਾ ਪ੍ਰਧਾਨ ਨੇ ਸੂਚਨਾ ਦਿੱਤੀ ਕਿ ਇਸ ਬੰਨ੍ਹ ਨੂੰ ਪੱਕਾ ਕਰਨਾ ਬਹੁਤ ਜ਼ਰੂਰੀ ਸੀ, ਨਹੀਂ ਤਾਂ ਲਗਭਗ 80-85 ਪਿੰਡ ਹੜ੍ਹ ਦੀ ਲਪੇਟ ਵਿਚ ਆ ਜਾਂਦੇ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਅਮਨਦੀਪ ਸਿੰਘ ਸੰਧੂ ਨੇ ਗੱਲ ਕਰਦੇ ਹੋਏ ਦੱਸਿਆ ਕਿ ਸਾਰੀ ਮਾਨ ਸਰਕਾਰ, ਸਾਰੇ ਮੰਤਰੀ ਤੇ ਪਾਰਟੀ ਕੇਡਰ ਹੜ੍ਹ ਪੀੜਤ ਪਰਿਵਾਰਾਂ ਨੂੰ ਸਾਥ, ਸਹਾਰਾ ਤੇ ਸਹਿਯੋਗ ਦੇ ਰਿਹਾ ਹੈ ਤੇ ਇਸ ਸੰਕਟ ਦੀ ਘੜੀ 'ਚ ਇਹੀ ਪੰਜਾਬ ਦੀ ਸਭ ਤੋਂ ਵੱਡੀ ਤਾਕਤ ਬਣਨਗੇ | ਭਾਵੁਕ ਹੋਏ ਲੋਕਾਂ ਨੂੰ ਜ਼ਿਲ੍ਹਾ ਪ੍ਰਧਾਨ ਅਮਨਦੀਪ ਸਿੰਘ ਸੰਧੂ ਨੇ ਭਰੋਸਾ ਦਿੱਤਾ ਕਿ ਉਹ ਉਨ੍ਹਾਂ ਦੇ ਪਰਿਵਾਰ ਦੇ ਨਾਲ਼ ਹਨ | ਅਮਨਦੀਪ ਸਿੰਘ ਸੰਧੂ ਨੇ ਦੱਸਿਆ ਕਿ ਪੂਰੇ ਪੰਜਾਬ 'ਚੋਂ ਰਾਹਤ ਸਮੱਗਰੀ ਇੰਨ੍ਹਾਂ ਤੱਕ ਪਹੁੰਚਾ ਰਹੇ ਹਨ ਤੇ ਖ਼ਾਸ ਕਰਕੇ ਜ਼ਿਲ੍ਹਾ ਪਟਿਆਲਾ ਤੇ ਲੁਧਿਆਣਾ ਦੇ ਆਮ ਆਦਮੀ ਪਾਰਟੀ ਦੇ ਸੰਗਠਨ ਦੀ ਟੀਮ ਵੀ ਇਨ੍ਹਾਂ ਦੇ ਮੋਢੇ ਨਾਲ ਮੋਢਾ ਲਾ ਕੇ ਲੋਕ ਭਲਾਈ ਦਾ ਕੰਮ ਕਰ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਹੜ੍ਹਾਂ ਦੌਰਾਨ ਆਪਣੀਆਂ ਜਾਨਾਂ ਗਵਾਉਣ ਵਾਲੇ ਲੋਕਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਰਕਾਰ ਵਲੋਂ ਦਿੱਤੀ ਆਰਥਿਕ ਸਹਾਇਤਾ ਅਗਲੀ ਖ਼ਬਰ ਕੇਂਦਰ ਸਰਕਾਰ ਵਲੋਂ ਨਿਰਧਾਰਿਤ ਕੀਤੀ ਟੀਮ ਕੱਲ੍ਹ ਪੁੱਜੇਗੀ ਪਠਾਨਕੋਟ
Ad Position 24