10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਅਵਾਰਾ ਘੁੰਮਦੇ ਕੁੱਤਿਆਂ ਦੇ ਝੁੰਡ ਬਣ ਰਹੇ ਹਾਦਸਿਆਂ ਦਾ ਕਾਰਨ

Ad Position 21
No active advertisement
ਅਜੀਤ ਡੈਸਕ 05-09-2025
ਗੁਰਦਾਸਪੁਰ, 4 ਸਤੰਬਰ (ਅਸ਼ੋਕ ਸ਼ਰਮਾ)-ਜ਼ਿਲ੍ਹਾ ਗੁਰਦਾਸਪੁਰ ਤੇ ਆਸ-ਪਾਸ ਦੇ ਪਿੰਡਾਂ 'ਚ ਅਵਾਰਾ ਫਿਰਦੇ ਕੁੱਤਿਆਂ ਦੇ ਝੁੰਡ ਅਕਸਰ ਹਾਦਸੇ ਦਾ ਕਾਰਨ ਬਣ ਰਹੇ ਹਨ | ਆਏ ਦਿਨ ਕੋਈ ਨਾ ਕੋਈ ਕੁੱਤਾ ਵਾਹਨ ਚਾਲਕ ਅੱਗੇ ਆਉਣ ਕਾਰਨ ਚਾਲਕ ਹਾਦਸੇ ਦਾ ਸ਼ਿਕਾਰ ਹੋ ਜਾਂਦੇ ਹਨ | ਪਰ ਸਬੰਧਿਤ ਵਿਭਾਗ ਵਲੋਂ ਇਨ੍ਹਾਂ ਅਵਾਰਾ ਕੁੱਤਿਆਂ ਦਾ ਕੋਈ ਹੱਲ ਨਹੀਂ ਕੀਤਾ ਜਾਂਦਾ | ਜਿਸ ਕਰਕੇ ਲੋਕਾਂ ਦਾ ਪ੍ਰਸ਼ਾਸਨ ਖ਼ਿਲਾਫ਼ ਭਾਰੀ ਰੋਸ ਹੈ | ਇਸ ਸਬੰਧੀ ਗੱਲਬਾਤ ਕਰਦੇ ਹੋਏ ਕੱੁਝ ਲੋਕਾਂ ਨੇ ਦੱਸਿਆ ਕਿ ਅਵਾਰਾ ਕੁੱਤੇ ਸੜਕਾਂ 'ਤੇ ਘੁੰਮਦੇ ਨਜ਼ਰ ਆਉਂਦੇ ਹਨ | ਉਨ੍ਹਾਂ ਕਿਹਾ ਕਿ ਇਹ ਅਵਾਰਾ ਕੁੱਤੇ ਆਪਣੀ ਭੁੱਖ ਮਿਟਾਉਣ ਲਈ ਕਈ ਵਾਰ ਛੋਟੇ ਪਸ਼ੂਆਂ ਦੇ ਬਰਸੂਟਾਂ ਨੂੰ ਜਿੱਥੇ ਆਪਣਾ ਸ਼ਿਕਾਰ ਬਣਾਉਂਦੇ ਹਨ, ਉੱਥੇ ਛੋਟੇ ਬੱਚਿਆਂ ਤੋਂ ਇਲਾਵਾ ਇਨਸਾਨਾਂ ਨੂੰ ਵੀ ਕੱਟ ਲੈਂਦੇ ਹਨ | ਲੋਕਾਂ ਦਾ ਕਹਿਣਾ ਹੈ ਕਿ ਅਵਾਰਾ ਕੁੱਤਿਆਂ ਦੀ ਗਿਣਤੀ ਵਧਦੀ ਜਾ ਰਹੀ ਹੈ ਅਤੇ ਲੋਕਾਂ ਅੰਦਰ ਇਨ੍ਹਾਂ ਦਾ ਖ਼ੌਫ਼ ਵੀ ਵੱਧ ਚੁੱਕਾ ਹੈ | ਉਨ੍ਹਾਂ ਕਿਹਾ ਕਿ ਕੁਝ ਅਵਾਰਾ ਕੁੱਤੇ ਅਜਿਹੇ ਵੀ ਹਨ, ਜਿਨ੍ਹਾਂ ਦੇ ਸਿਰ ਤੋਂ ਇਲਾਵਾ ਹੋਰ ਕਈ ਜਗ੍ਹਾ 'ਤੇ ਕੀੜੇ ਪਏ ਹੁੰਦੇ ਨੇ ਅਤੇ ਉਹ ਖੁੱਲੇ੍ਹਆਮ ਸੜਕਾਂ 'ਤੇ ਘੁੰਮਦੇ ਹਨ, ਜਿਨ੍ਹਾਂ ਤੋਂ ਭੈੜੀ ਬਦਬੂ ਆਉਂਦੀ ਹੈ | ਲੋਕਾਂ ਦਾ ਕਹਿਣਾ ਹੈ ਕਿ ਜੇਕਰ ਸਮੇਂ ਰਹਿੰਦਾ ਇਨ੍ਹਾਂ ਅਵਾਰਾ ਕੁੱਤਿਆਂ ਦਾ ਕੋਈ ਹੱਲ ਨਾ ਕੀਤਾ ਤਾਂ ਆਉਣ ਵਾਲੇ ਸਮੇਂ ਵਿਚ ਇਹ ਹੋਰ ਵੀ ਕਈ ਲੋਕਾਂ ਨੂੰ ਆਪਣਾ ਸ਼ਿਕਾਰ ਬਣਾਉਣਗੇ | ਅਵਾਰਾ ਕੁੱਤੇ ਦੇ ਅਚਾਨਕ ਅੱਗੇ ਆਉਣ ਨਾਲ ਸੜਕ 'ਤੇ ਡਿੱਗੇ ਗੁਰਮੀਤ ਸਿੰਘ ਪੁੱਤਰ ਸ਼ੇਰ ਸਿੰਘ ਵਾਸੀ ਡਾਲਾ ਨੇ ਦੱਸਿਆ ਕਿ ਉਹ ਬੀਤੀ ਰਾਤ ਨੂੰ ਗੁਰਦਾਸਪੁਰ ਤੋਂ ਆਪਣੇ ਪਿੰਡ ਡਾਲਾ ਨੂੰ ਜਾ ਰਿਹਾ ਸੀ ਕਿ ਪਿੰਡ ਬਰਨਾਲੇ ਨਜ਼ਦੀਕ ਇਕ ਅਵਾਰਾ ਕੁੱਤਾ ਅਚਾਨਕ ਮੋਟਰਸਾਈਕਲ ਦੇ ਅੱਗੇ ਆ ਗਿਆ | ਜਿਸ ਕਾਰਨ ਮੋਟਰਸਾਈਕਲ ਦਾ ਸੰਤੁਲਨ ਵਿਗੜ ਗਿਆ ਅਤੇ ਉਹ ਮੋਟਰਸਾਈਕਲ ਸਮੇਤ ਸੜਕ 'ਤੇ ਡਿੱਗ ਪਏ | ਇਸ ਹਾਦਸੇ ਵਿਚ ਮੋਟਰਸਾਈਕਲ ਜਿਥੇ ਕਾਫ਼ੀ ਨੁਕਸਾਨਿਆ ਗਿਆ, ਉੱਥੇ ਉਨ੍ਹਾਂ ਦੇ ਵੀ ਸੱਟਾਂ ਲੱਗੀਆਂ | ਲੋਕਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਪਾਸੋਂ ਮੰਗ ਕੀਤੀ ਕਿ ਆਵਾਰਾ ਫਿਰਦੇ ਕੁੱਤਿਆਂ ਦੇ ਝੁੰਡ ਦਾ ਕੋਈ ਪੱਕਾ ਹੱਲ ਕੀਤਾ ਜਾਵੇ ਤਾਂ ਜੋ ਕੋਈ ਵਾਹਨ ਚਾਲਕ ਇਨ੍ਹਾਂ ਦੀ ਗਿ੍ਫ਼ਤ ਵਿਚ ਨਾ ਆ ਸਕੇ |
Ad Position 22
No active advertisement
ਪਿਛਲੀ ਖ਼ਬਰ ਰਾਜ ਹਸਪਤਾਲ ਪਠਾਨਕੋਟ ਵਿਖੇ ਕੈਂਪ 7 ਨੂੰ ਅਗਲੀ ਖ਼ਬਰ ਪੁਲਿਸ ਵਲੋਂ ਹੈਰੋਇਨ ਤੇ ਡਰੱਗ ਮਨੀ ਸਮੇਤ ਇਕ ਨੌਜਵਾਨ ਕਾਬੂ
Ad Position 24