10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ ਨੇ ਪਸ਼ੂ ਪਾਲਕਾਂ ਨੰੂ ਫੀਡ ਕਰਵਾਈ ਮੁਹੱਈਆ

Ad Position 21
No active advertisement
ਅਜੀਤ ਡੈਸਕ 05-09-2025
ਤਾਰਾਗੜ੍ਹ, 4 ਸਤੰਬਰ (ਸੋਹਨ ਲਾਲ)-ਪ੍ਰਭਾਵਿਤ ਇਲਾਕਿਆਂ 'ਚ ਕੈਬਨਿਟ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਦੀ ਪ੍ਰਧਾਨਗੀ ਹੇਠ ਹਲਕਾ ਭੋਆ ਦੇ ਪਿੰਡ ਜਨਿਆਲ, ਅਨਿਆਲ, ਚੰਡੀਗੜ੍ਹ ਆਬਾਦੀ ਵਿਖੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਪਸ਼ੂ ਪਾਲਨ ਵਿਭਾਗ ਦੇ ਅਧਿਕਾਰੀ ਅਤੇ ਕਰਮਚਾਰੀਆਂ ਵਲੋਂ ਪਸ਼ੂਆਂ ਨੰੂ ਫੀਡ ਮੁਹੱਈਆ ਕਰਵਾਈ ਗਈ | ਜਿਸ ਵਿਚ ਕੈਬਨਿਟ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਇਨ੍ਹਾਂ ਪਿੰਡਾਂ 'ਚ ਲਗਭਗ 350 ਲਾਭਪਾਤਰੀਆਂ ਨੰੂ ਫੀਡ ਮੁਹੱਈਆ ਕਰਵਾਈ ਗਈ | ਕੈਬਨਿਟ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਨੇ ਪਸ਼ੂ ਪਾਲਕਾਂ ਨੰੂ ਭਰੋਸਾ ਦਿੱਤਾ ਕਿ ਇਸ ਮੁਸ਼ਕਿਲ ਘੜੀ ਵਿਚ ਪੰਜਾਬ ਸਰਕਾਰ ਹਰੇਕ ਪਸ਼ੂ ਪਾਲਕ ਨਾਲ ਖੜੀ ਹੈ | ਪਸ਼ੂ ਪਾਲਨ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵਲੋਂ ਵੀ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਦਿਨ ਰਾਤ ਮਿਹਨਤ ਕੀਤੀ ਜਾ ਰਹੀ ਹੈ ਤੇ ਪਸ਼ੂ ਪਾਲਕਾਂ ਦੇ ਪਸ਼ੂਆਂ ਲਈ ਡੋਰ-ਟੂ-ਡੋਰ ਇਲਾਜ ਕਰਵਾਇਆ ਜਾ ਰਿਹਾ ਹੈ | ਪੰਜਾਬ ਸਰਕਾਰ ਵਲੋਂ ਜ਼ਿਲ੍ਹਾ ਪਠਾਨਕੋਟ 'ਚ ਹੁਣ ਤੱਕ 150 ਕੁਇੰਟਲ ਫੀਡ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਪਸ਼ੂਆਂ ਨੰੂ ਮੁਹੱਈਆ ਕਰਵਾਈ ਜਾ ਰਹੀ ਹੈ ਅਤੇ ਪਸ਼ੂ ਪਾਲਕਾਂ ਦੇ ਪਸ਼ੂਆਂ ਲਈ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾ ਰਹੀਆਂ ਹਨ | ਇਸ ਮੌਕੇ ਪਿੰਡ ਜਨਿਆਲ ਦੇ ਰਮਨ ਕੁਮਾਰ, ਕਰਤਾਰ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਆਧੁਨਿਕ ਵਿਹਾਰ ਵੈੱਲਫੇਅਰ ਸੁਸਾਇਟੀ ਮਾਮੂਨ ਪਠਾਨਕੋਟ ਨੇ ਹੜ੍ਹ ਪ੍ਰਭਾਵਿਤ ਖੇਤਰ ਦੇ ਲੋਕਾਂ ਲਈ ਭੇਜਿਆ ਸਾਮਾਨ ਅਗਲੀ ਖ਼ਬਰ ਸਾਵਧਾਨੀ ਜਾਗਰੂਕਤਾ ਮੁਹਿੰਮ ਤਹਿਤ ਸੈਮੀਨਾਰ
Ad Position 24