ਪਠਾਨਕੋਟ, 4 ਸਤੰਬਰ (ਸੰਧੂ)-ਸੁਮਨ ਚੈਰੀਟੇਬਲ ਨਰ ਸੇਵਾ ਨਾਰਾਇਣ ਸੇਵਾ ਸੰਸਥਾ ਵਲੋਂ ਅੱਜ ਦੂਜੇ ਦਿਨ ਵੀ ਦੋ ਵਾਹਨਾਂ ਵਿਚ ਹੜ੍ਹ ਪੀੜਤਾਂ ਲਈ ਰਾਸ਼ਨ ਕਿੱਟਾਂ ਭੇਜੀਆਂ ਗਈਆਂ | ਪ੍ਰਧਾਨ ਰਾਜ ਚੰਚਲ ਅਤੇ ਉਪ ਪ੍ਰਧਾਨ ਵਿਜੇ ਪਾਸੀ ਨੇ ਕਿਹਾ ਕਿ ਹੜ੍ਹ ਪੀੜਤਾਂ ਦੀ ਮਦਦ ਲਈ ਸੰਸਥਾ ਦੇ ਯਤਨ ਲਗਾਤਾਰ ਜਾਰੀ ਹਨ | ਉਨ੍ਹਾਂ ਕਿਹਾ ਕਿ ਦੁੱਖ ਅਤੇ ਆਫ਼ਤ ਦੀ ਇਸ ਘੜੀ ਵਿਚ ਸੇਵਾ ਸੰਸਥਾ ਹੜ੍ਹ ਪੀੜਤਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ | ਇਸ ਮੌਕੇ ਉਨ੍ਹਾਂ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਦਿੱਤੀ ਜਾ ਰਹੀ ਮਦਦ ਦੀ ਵੀ ਸ਼ਲਾਘਾ ਕੀਤੀ |