10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਨੇ ਹੜ੍ਹ ਪੀੜਤਾਂ ਨੂੰ ਪਸ਼ੂਆਂ ਦਾ ਚਾਰਾ ਤੇ ਰਾਸ਼ਨ ਵੰਡਿਆ

Ad Position 21
No active advertisement
ਅਜੀਤ ਡੈਸਕ 05-09-2025
ਸੁਜਾਨਪੁਰ, 4 ਸਤੰਬਰ (ਜਗਦੀਪ ਸਿੰਘ)-ਪੰਜਾਬ ਕਾਨੂੰਨੀ ਸੇਵਾਵਾਂ ਅਥਾਰਿਟੀ ਚੰਡੀਗੜ੍ਹ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਕਾਨੂੰਨੀ ਸੇਵਾ ਅਥਾਰਿਟੀ ਪਠਾਨਕੋਟ ਦੇ ਚੇਅਰਮੈਨ ਕਮ ਜ਼ਿਲ੍ਹਾ ਤੇ ਸੈਸ਼ਨ ਜਤਿੰਦਰ ਪਾਲ ਸਿੰਘ ਦੀ ਅਗਵਾਈ 'ਚ ਜ਼ਿਲ੍ਹਾ ਪਠਾਨਕੋਟ 'ਚ ਹੜ੍ਹ ਪੀੜਤਾਂ ਦੀ ਮਦਦ ਲਈ ਬਣਾਈ ਗਈ ਜੂਡੀਸ਼ੀਅਲੀ ਕਮੇਟੀ ਵਲੋਂ ਕੀਤੇ ਗਏ ਸਰਵੇ ਦੇ ਮੁਤਾਬਿਕ ਜ਼ਿਲ੍ਹਾ ਪਠਾਨਕੋਟ ਦੇ ਵੱਖ-ਵੱਖ ਜਗ੍ਹਾ ਵਿਚ ਹਾੜ ਪੀੜਤਾਂ ਦੀ ਮਦਦ ਕੀਤੀ ਗਈ, ਉੱਥੇ ਹੀ ਜ਼ਿਲੇ੍ਹ ਦੇ ਪਿੰਡ ਅਤੇਪੁਰ, ਭੂਲਚੱਕ, ਸੋਲੀ ਭੋਲੀ ਵਿਚ ਹੜ੍ਹ ਪੀੜਤਾਂ ਨੂੰ ਰਾਸ਼ਨ ਤੇ ਕਿਸਾਨਾਂ ਦੇ ਪਸ਼ੂਆਂ ਲਈ ਚਾਰਾ ਮੁਹੱਈਆ ਕਰਵਾਇਆ ਗਿਆ | ਇਸੇ ਹੀ ਤਰ੍ਹਾਂ ਕਈ ਜਗ੍ਹਾ ਜ਼ਿਲੇ੍ਹ 'ਚ ਜ਼ਿਲ੍ਹਾ ਕਾਨੂੰਨੀ ਸੇਵਾ ਅਥਾਰਿਟੀ ਵਲੋਂ ਹੜ੍ਹ ਪੀੜਤਾਂ ਨੂੰ ਰਾਸ਼ਨ ਵੀ ਵੰਡਿਆ ਗਿਆ | ਜ਼ਿਲ੍ਹਾ ਤੇ ਸੈਸ਼ਨ ਜੱਜ ਜਤਿੰਦਰ ਪਾਲ ਸਿੰਘ ਖੁਰਮੀ ਨੇ ਦੱਸਿਆ ਕਿ ਜ਼ਿਲ੍ਹਾ ਪਠਾਨਕੋਟ ਵਿਚ ਹੜ੍ਹ ਪੀੜਤਾਂ ਦੀ ਮਦਦ ਲਈ ਜ਼ਿਲ੍ਹਾ ਕਾਨੂੰਨੀ ਸੇਵਾ ਅਥਾਰਿਟੀ ਵਲੋਂ ਕਮੇਟੀਆਂ ਗਠਿਤ ਕੀਤੀ ਗਈ ਹੈ, ਜੋ ਪੂਰੇ ਜ਼ਿਲ੍ਹੇ 'ਚ ਹੜ੍ਹ ਪੀੜਤਾਂ ਦੀ ਮਦਦ ਕਰ ਰਹੀਆਂ ਹਨ ਤੇ ਪਰਮਾਨੈਂਟ ਸਹਾਇਤਾ ਲਈ ਪ੍ਰਸ਼ਾਸਨ ਨੂੰ ਵੀ ਲਿਖਿਆ ਜਾਵੇਗਾ | ਇਸ ਮੌਕੇ ਸੀ.ਜੇ.ਐਮ. ਰੁਪਿੰਦਰ ਸਿੰਘ, ਚੀਫ਼ ਡਿਫੈਂਸ ਕੌਂਸਲ ਪ੍ਰਭਦੀਪ ਸਿੰਘ ਸੰਧੂ, ਸੀਨੀਅਰ ਵੈਟਰਨਰੀ ਅਫ਼ਸਰ ਡਾ: ਵਿਜੇ ਕੁਮਾਰ, ਡਾ: ਨਰਿੰਦਰ ਕੁਮਾਰ, ਸਰਪੰਚ ਲਖਬੀਰ ਸਿੰਘ, ਨੰਬਰਦਾਰ ਗੁਰਨਾਮ ਸਿੰਘ, ਪੀ.ਐਲ.ਵੀ. ਵਿਨੋਦ ਕੁਮਾਰ, ਅਮਰੀਕ ਸਿੰਘ ਆਦਿ ਸ਼ਾਮਿਲ ਸਨ |
Ad Position 22
No active advertisement
ਪਿਛਲੀ ਖ਼ਬਰ ਡਿਸਟਿ੍ਕ ਹੋਲਸੇਲ ਤੇ ਰਿਟੇਲ ਕੈਮਿਸਟ ਐਸੋਸੀਏਸ਼ਨ ਨੇ ਹੜ੍ਹ ਪੀੜਤਾਂ ਦੀ ਮਦਦ ਲਈ 100 ਮੈਡੀਕਲ ਕਿੱਟਾਂ ਭੇਜੀਆਂ ਅਗਲੀ ਖ਼ਬਰ ਹੜ੍ਹ ਪੀੜਤਾਂ ਲਈ ਭੇਜਿਆ ਸਾਮਾਨ
Ad Position 24