ਸ਼ਾਹਪੁਰ ਕੰਢੀ, 4 ਸਤੰਬਰ (ਰਣਜੀਤ ਸਿੰਘ)-ਭਾਜਪਾ ਆਗੂਆਂ ਤੇ ਵਰਕਰਾਂ ਦੀ ਮੀਟਿੰਗ ਕਿਲੇ ਵਾਲੀ ਮਾਤਾ ਮੰਦਿਰ ਵਿਖੇ ਹੋਈ | ਜਿਸ 'ਚ ਸਾਬਕਾ ਡਿਪਟੀ ਸਪੀਕਰ ਦਿਨੇਸ਼ ਸਿੰਘ ਬੱਬੂ, ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਵਿਜੇ ਸ਼ਰਮਾ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਇਸ ਮੌਕੇ ਰਣਜੀਤ ਸਾਗਰ ਡੈਮ ਪ੍ਰਸ਼ਾਸਨ ਦੀ ਤਿੱਖੀ ਅਲੋਚਨਾ ਕੀਤੀ ਗਈ | ਉਨ੍ਹਾਂ ਕਿਹਾ ਕਿ ਡੈਮ ਪ੍ਰਸ਼ਾਸਨ ਦੀ ਅਣਦੇਖੀ ਕਾਰਨ ਰਾਵੀ ਦਰਿਆ ਕੰਢੇ ਵੱਸੇ ਕਿਸਾਨਾਂ ਦੀਆਂ ਫ਼ਸਲਾਂ ਖ਼ਰਾਬ ਹੋ ਗਈਆਂ ਹਨ | ਉਨ੍ਹਾਂ ਡੈਮ ਪ੍ਰਸ਼ਾਸਨ 'ਤੇ ਦੋਸ਼ ਲਗਾਇਆ ਕਿ ਸਮਾਂ ਰਹਿੰਦੇ ਡੈਮ ਦੇ ਫਲੱਡ ਗੇਟ ਨਹੀਂ ਚੁੱਕੇ ਗਏ, ਜਦ ਝੀਲ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਵੱਲ ਵੱਧ ਰਿਹਾ ਸੀ ਤਦ ਡੈਮ ਦੇ ਫਲੱਡ ਗੇਟ ਖੋਲ੍ਹ ਦਿੱਤੇ | ਜਿਸ ਨਾਲ ਕਿਸਾਨਾਂ ਦੀਆਂ ਫ਼ਸਲਾਂ ਦਾ ਭਾਰੀ ਨੁਕਸਾਨ ਹੋਇਆ ਹੈ | ਉਨ੍ਹਾਂ ਕਿਹਾ ਕਿ ਜੇਕਰ ਅਸੀਂ ਮੁੱਖ ਇੰਜੀਨੀਅਰ ਨੰੂ ਮਿਲਣਾ ਚਾਹਿਆ ਤਾਂ ਉਨ੍ਹਾਂ ਸਮਾਂ ਨਹੀਂ ਦਿੱਤਾ | ਇਸ ਮੌਕੇ ਸਰਪੰਚ ਚੇਤਨ ਸਿੰਘ, ਬਲਬੀਰ ਸਿੰਘ, ਕੇਵਲ ਸਿੰਘ, ਬਸੰਤ ਸਿੰਘ, ਸੌਭਵ ਸਿੰਘ, ਪੰਖਾ ਸਿੰਘ, ਅਜੀਤ ਸਿੰਘ ਆਦਿ ਹਾਜ਼ਰ ਸਨ |