10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਕੇਂਦਰੀ ਮੰਤਰੀ ਨੂੰ ਮੰਗ ਪੱਤਰ ਦਿੱਤਾ

Ad Position 21
No active advertisement
ਅਜੀਤ ਡੈਸਕ 05-09-2025
ਡੇਰਾ ਬਾਬਾ ਨਾਨਕ, 4 ਸਤੰਬਰ (ਹੀਰਾ ਸਿੰਘ ਮਾਂਗਟ)-ਡੇਰਾ ਬਾਬਾ ਨਾਨਕ ਤੋਂ ਵਿਧਾਇਕ ਸ: ਗੁਰਦੀਪ ਸਿੰਘ ਰੰਧਾਵਾ ਨੇ ਅੱਜ ਡੇਰਾ ਬਾਬਾ ਨਾਨਕ ਵਿਖੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਜਾਇਜ਼ਾ ਲੈਣ ਲਈ ਪਹੁੰਚੇ ਕੇਂਦਰੀ ਮੰਤਰੀ ਸ੍ਰੀ ਸ਼ਿਵਰਾਜ ਸਿੰਘ ਚੌਹਾਨ ਨੂੰ ਮੰਗ ਪੱਤਰ ਦੇ ਕੇ ਕੇਂਦਰ ਸਰਕਾਰ ਕੋਲੋਂ ਜਿੱਥੇ ਹੜ੍ਹ ਪੀੜਤਾਂ ਦੀ ਹਰ ਤਰ੍ਹਾਂ ਨਾਲ ਸਹਾਇਤਾ ਕਰਨ ਦੀ ਮੰਗ ਰੱਖੀ ਹੈ, ਉਥੇ ਨਾਲ ਹੀ ਹੜ੍ਹ ਨਾਲ ਨੁਕਸਾਨੇ ਗਏ ਸ੍ਰੀ ਕਰਤਾਰਪੁਰ ਸਾਹਿਬ ਕੋਰੀਡੋਰ ਦੀ ਤੁਰੰਤ ਮੁਰੰਮਤ ਦੀ ਵੀ ਮੰਗ ਕੀਤੀ ਹੈ | ਸ: ਰੰਧਾਵਾ ਨੇ ਮੰਗ ਪੱਤਰ ਰਾਹੀਂ ਕੇਂਦਰ ਸਰਕਾਰ ਕੋਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਵਿਸ਼ੇਸ਼ ਆਰਥਿਕ ਸਹਾਇਤਾ ਦਾ ਪੈਕੇਜ ਮੰਗਿਆ ਹੈ | ਅੱਜ ਡੇਰਾ ਬਾਬਾ ਨਾਨਕ ਵਿਖੇ ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ ਨੂੰ ਮੰਗ ਪੱਤਰ ਦਿੰਦਿਆਂ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਰਾਵੀ ਦਰਿਆ ਦੇ ਹੜ੍ਹ ਕਾਰਨ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ 159 ਪਿੰਡ ਤੇ 1.10 ਲੱਖ ਤੋਂ ਵੱਧ ਵਸੋਂ ਪ੍ਰਭਾਵਿਤ ਹੋਈ ਹੈ | ਹੜ੍ਹਾਂ ਕਾਰਨ ਫ਼ਸਲਾਂ ਪੂਰੀ ਤਰ੍ਹਾਂ ਤਬਾਹ ਹੋ ਗਈਆਂ ਹਨ ਤੇ ਲੋਕਾਂ ਦੀ ਅਤੇ ਸਰਕਾਰੀ ਜਾਇਦਾਦ ਨੂੰ ਵੀ ਵੱਡਾ ਨੁਕਸਾਨ ਪਹੁੰਚਿਆ ਹੈ | ਬਹੁਤ ਸਾਰੇ ਲੋਕਾਂ ਦੇ ਹੜ੍ਹ ਕਾਰਨ ਘਰ ਤਬਾਹ ਹੋ ਗਏ ਹਨ, ਜਿਸ ਕਾਰਨ ਉਹ ਬੇਘਰ ਹੋ ਗਏ ਹਨ | ਇਸ ਤੋਂ ਇਲਾਵਾ ਹੜ੍ਹ ਦੇ ਪਾਣੀ ਕਾਰਨ ਸ੍ਰੀ ਕਰਤਾਰਪੁਰ ਸਾਹਿਬ ਦੇ ਕਾਰੀਡੋਰ ਨੂੰ ਵੀ ਵੱਡਾ ਨੁਕਸਾਨ ਪਹੁੰਚਿਆ ਹੈ | ਉਨ੍ਹਾਂ ਦੱਸਿਆ ਕਿ 970 ਵਿਅਕਤੀਆਂ ਨੂੰ ਖ਼ਤਰਨਾਕ ਪੱਧਰ ਤੱਕ ਪਹੁੰਚੇ ਹੜ੍ਹ ਦੇ ਪਾਣੀ ਵਿਚੋਂ ਸੁਰੱਖਿਅਤ ਬਾਹਰ ਕੱਢਿਆ ਗਿਆ ਹੈ | ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਵਲੰਟੀਅਰਜ਼ ਵਲੋਂ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਅਣਥੱਕ ਯਤਨ ਕੀਤੇ ਜਾ ਰਹੇ ਹਨ | ਵਿਧਾਇਕ ਸ: ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਕੇਂਦਰ ਸਰਕਾਰ ਤੁਰੰਤ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਰਾਹਤ ਅਤੇ ਮੁੜ-ਵਸੇਬੇ ਲਈ ਤੁਰੰਤ ਵਿਸ਼ੇਸ਼ ਆਰਥਿਕ ਪੈਕੇਜ ਜਾਰੀ ਕਰੇ | ਇਸ ਤੋਂ ਇਲਾਵਾ ਜਿਨ੍ਹਾਂ ਵਿਅਕਤੀਆਂ ਦੇ ਘਰਾਂ ਦਾ ਨੁਕਸਾਨ ਹੋਇਆ ਉਨ੍ਹਾਂ ਦੀ ਆਰਥਿਕ ਸਹਾਇਤਾ ਕੀਤੀ ਜਾਵੇ |
Ad Position 22
No active advertisement
ਪਿਛਲੀ ਖ਼ਬਰ ਚੱਕ ਸ਼ਰੀਫ਼ ਵੈਟਰਨਰੀ ਹਸਪਤਾਲ ਦੀ ਇਮਾਰਤ ਦੀ ਹਾਲਤ ਖ਼ਸਤਾ ਅਗਲੀ ਖ਼ਬਰ ਕੇਂਦਰ ਤੇ ਪੰਜਾਬ ਸਰਕਾਰ ਹੜ੍ਹ ਪੀੜਤਾਂ ਲਈ ਮੁਆਵਜ਼ਾ ਐਲਾਨਣ ਦੀ ਦੁਚਿੱਤੀ 'ਚ- ਮਸਾਣੀਆਂ
Ad Position 24